ਨਸ਼ੇ ਦੇ ਰੋਗੀਆਂ ਦਾ ਇਲਾਜ ਕਰਨ ਲਈ ਸਰਕਾਰੀ ਕੇਂਦਰਾਂ ਵਿੱਚ 5 ਹਜਾਰ ਬੈਡ ਹੋਰ ਲਗਾਏ- ਸਿਹਤ ਮੰਤਰੀ

0
38

ਨਸ਼ੇ ਦੇ ਰੋਗੀਆਂ ਦਾ ਇਲਾਜ ਕਰਨ ਲਈ ਸਰਕਾਰੀ ਕੇਂਦਰਾਂ ਵਿੱਚ 5 ਹਜਾਰ ਬੈਡ ਹੋਰ ਲਗਾਏ- ਸਿਹਤ ਮੰਤਰੀ

ਬਰਸਾਤੀ ਬਿਮਾਰੀਆਂ ਦੀ ਰੋਕਥਾਮ ਲਈ ਪੰਜਾਬ ਦੇ 65 ਲੱਖ ਘਰਾਂ ਵਿੱਚ ਪਹੁੰਚ ਕਰੇਗਾ ਸਿਹਤ ਵਿਭਾਗ

ਨਸ਼ਾ ਰੋਗੀ ਦਾ ਇਲਾਜ ਉਸ ਦੇ ਘਰ ਨੇੜੇ ਕਰਵਾਉਣ ਦਾ ਪ੍ਰਬੰਧ ਹੋਣਾ ਚਾਹੀਦਾ – ਧਾਲੀਵਾਲ

ਅੰਮ੍ਰਿਤਸਰ, 29 ਅਪ੍ਰੈਲ 2025

ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਬਣਾਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਵੀ ਹਨ ਨੇ ਅੱਜ ਅੰਮ੍ਰਿਤਸਰ ਪਹੁੰਚ ਕੇ ਓਟ ਕੇਂਦਰਾਂ ਦਾ ਜਾਇਜ਼ਾ ਲਿਆ ਅਤੇ ਨਸ਼ੇ ਦੇ ਮੁੱਦੇ ਉੱਤੇ ਵਿਧਾਇਕ ਸਾਹਿਬਾਨ ਤੇ ਜਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ ।

   ਇਸ ਮੌਕੇ ਉਹਨਾਂ ਨਾਲ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰਸ ਜਸਵਿੰਦਰ ਸਿੰਘ ਰਮਦਾਸਜਸਬੀਰ ਸਿੰਘ ਸੰਧੂਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ,  ਜਿਲਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਸੋਨੀਆ ਮਾਨ ਅਤੇ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

   ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਨਸ਼ਾ ਮੁਕਤੀ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਹਾਂ ਪੱਖੀ ਹੁੰਗਾਰਾ ਮਿਲਿਆ ਹੈ ਅਤੇ ਲੋਕ ਨਸ਼ਾ ਛੱਡਣ ਲਈ ਅੱਗੇ ਆ ਰਹੇ ਹਨਜਿਸ ਨੂੰ ਵੇਖਦੇ ਹੋਏ ਨਸ਼ਾ ਛਡਾਊ ਕੇਂਦਰਾਂ ਵਿੱਚ 5 ਹਜਾਰ ਬੈਡਾਂ ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਮੁੱਦੇ ਉੱਤੇ ਸਾਡੀ ਪਾਰਟੀ ਦਾ ਕੋਈ ਰਾਜਸੀ ਨੇਤਾ ਤਸਕਰਾਂ ਦੀ ਸਹਾਇਤਾ ਨਹੀਂ ਕਰਦਾ ਅਤੇ ਨਸ਼ਾ ਛੁਡਾਉਣ ਲਈ ਸਰਕਾਰ ਦੀ ਨੀਤੀ ਬਿਲਕੁਲ ਸਪਸ਼ਟ ਹੈ ਕਿ ਜੋ ਨਸ਼ਾ ਕਰਦਾ ਹੈ ਉਸ ਦਾ ਇਲਾਜ ਕਰਵਾਵਾਂਗੇ ਅਤੇ ਜੋ ਨਸ਼ਾ ਵੇਚਦਾ ਹੈ ਉਸ ਨੂੰ ਜੇਲ ਵਿੱਚ ਸੁੱਟਾਂਗੇ। ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਜਿਹੇ ਦਵਾਈ ਵਿਕਰੇਤਾ ਜੋ ਨਸ਼ੇ ਦੀਆਂ ਗੋਲੀਆਂ ਵੇਚਦੇ ਹਨਵਿਰੁੱਧ ਸਖਤ ਕਾਰਵਾਈ ਕਰਨ। ਉਹਨਾਂ ਕਿਹਾ ਕਿ ਜੋ ਨਸ਼ਾ ਛੱਡੇਗਾ ਉਸ ਨੂੰ ਅਸੀਂ ਇਲਾਜ ਕਰਵਾਉਣ ਦੇ ਨਾਲ ਨਾਲ ਹੁਨਰ ਮੰਦ ਸਿੱਖਿਆ ਦੇਵਾਂਗੇਰੁਜ਼ਗਾਰ ਉਤੇ ਲਵਾਵਾਂਗੇ ਅਤੇ ਲੋੜ ਅਨੁਸਾਰ ਕਰਜਾ ਵੀ ਦੇਵਾਂਗੇ ਪਰ ਜੋ ਨਸ਼ੇ ਵੇਚਦਾ ਹੈ ਉਹ ਜਾਂ ਤਾਂ ਇਹ ਗੋਰਖ ਧੰਦਾ ਛੱਡੇਗਾ ਜਾਂ ਪੰਜਾਬ। ਉਸ ਲਈ ਕੋਈ ਦੂਸਰਾ ਰਸਤਾ ਨਹੀਂ ਹੈ। ਉਹਨਾਂ ਦੱਸਿਆ ਕਿ ਅਸੀਂ ਨਸ਼ਾ ਛਡਾਉਣ ਲਈ ਹਰ ਪਿੰਡ ਤੇ ਮਹੱਲੇ ਵਿੱਚ ਸਹਾਇਤਾ ਗਰੁੱਪ ਬਣਾ ਰਹੇ ਹਾਂ ਜੋ ਕਿ ਪੀੜਤ ਰੋਗੀਆਂ ਦੇ ਇਲਾਜ ਲਈ ਸਹਾਈ ਹੋਣਗੇ।

ਬਰਸਾਤੀ ਬਿਮਾਰੀਆਂ ਦਾ ਜਾਇਜ਼ਾ ਲੈਂਦੇ ਉਹਨਾਂ ਨੇ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਉੱਤੇ ਵੱਧ ਧਿਆਨ ਦੇਣ ਦੀ ਹਦਾਇਤ ਕਰਦੇ ਦੱਸਿਆ ਕਿ ਇਸ ਸਾਲ ਸਿਹਤ ਵਿਭਾਗ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਦੇ ਇਲਾਜ ਲਈ ਪੰਜਾਬ ਦੇ ਸਾਰੇ ਭਾਵ 65 ਲੱਖ ਘਰਾਂ ਵਿੱਚ ਦਸਤਕ ਦੇਵੇਗਾ। ਜਿੱਥੇ ਘਰਾਂ ਵਾਲਿਆਂ ਨੂੰ ਇਨਾਂ ਬਿਮਾਰੀਆਂ ਦੀ ਰੋਕਥਾਮ ਲਈ ਦੱਸਿਆ ਜਾਵੇਗਾਉੱਥੇ ਉਹਨਾਂ ਦਾ ਸਾਥ ਵੀ ਲਿਆ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਇਹ ਵੀ ਦੱਸਿਆ ਕਿ ਸਾਰੇ ਗੈਰ ਕਾਨੂੰਨੀ ਨਸ਼ਾ ਛਡਾਊ ਕੇਂਦਰ ਬੰਦ ਕਰ ਦਿੱਤੇ ਗਏ ਹਨ ਅਤੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦੀ ਸਮਰੱਥਾ ਵਧਾ ਦਿੱਤੀ ਗਈ ਹੈ।

ਇਸ ਮੌਕੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਨਸ਼ਿਆਂ ਵਿਰੁੱਧ ਯੁੱਧ ਨੂੰ ਜ਼ਿਲੇ ਵਿੱਚ ਮਿਲ ਰਹੇ ਹੁੰਗਾਰੇ ਉੱਤੇ ਤਸੱਲੀ ਪ੍ਰਗਟ ਕਰਦਿਆਂ ਇਹ ਵੀ ਮੰਗ ਰੱਖੀ ਕਿ ਜੋ ਵਿਅਕਤੀ ਨਸ਼ਾ ਕਰਦਾ ਫੜਿਆ ਜਾਂਦਾ ਹੈਉਸ ਨੂੰ ਤੁਰੰਤ ਨੇੜੇ ਤੋਂ ਨੇੜੇ ਹਸਪਤਾਲ ਵਿੱਚ ਨਸ਼ਾ ਛਡਾਉਣ ਦੇ ਪ੍ਰਬੰਧ ਕੀਤੇ ਜਾਣ। ਉਹਨਾਂ ਜ਼ਿਲੇ ਵਿੱਚ ਹੁਣ ਤੱਕ ਇਸ ਮੁਹਿੰਮ ਅਧੀਨ ਕੀਤੇ ਗਈ ਕਾਰਵਾਈ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਸ਼ਾਬਾਸ਼ ਵੀ ਦਿੱਤੀ।

LEAVE A REPLY

Please enter your comment!
Please enter your name here