ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜਲ ਸਰੋਤ ਮੰਤਰੀ ਗੁਰਮੀਤ ਮੀਤ ਹੇਅਰ ਨਾਲ ਮੀਟਿੰਗ ਰਹੀ ਬੇਸਿੱਟਾ
ਰੋਸ ਮਾਰਚ ਕਰਕੇ 27 ਸਤੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਫ਼ੂਕਣ ਅਤੇ ਪੱਕਾ ਮੋਰਚਾ ਜਾਰੀ ਰੱਖਣ ਦਾ ਐਲਾਨ
ਧੂਰੀ, 26 ਸਤੰਬਰ, 2023: ਮੁੱਖ ਮੰਤਰੀ ਦਫ਼ਤਰ ਅੱਗੇ ਲੱਗੇ ਪੱਕੇ ਮੋਰਚੇ ਦੇ ਛੇਵੇਂ ਦਿਨ ਅੱਜ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸੈਕਟਰੀ ਕ੍ਰਿਸ਼ਨ ਕੁਮਾਰ ਨਾਲ ਸੈਕਟਰੀਏਟ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਬੇਸਿੱਟਾ ਰਹੀ। ਮੰਤਰੀ ਨੇ ਸਾਰੇ ਮਾਮਲੇ ਦੀ ਜਾਣਕਾਰੀ ਲੈ ਕੇ ਅਗਲੇ ਦਿਨਾਂ ਵਿੱਚ ਮੀਟਿੰਗ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਬੇਸਿੱਟਾ ਰਹਿਣ ਤੇ ਸੰਘਰਸ਼ ਕਮੇਟੀ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਨੇ 27 ਸਤੰਬਰ ਨੂੰ ਧੂਰੀ ਵਿਖੇ ਰੋਸ ਮਾਰਚ ਕਰਕੇ ਮੁੱਖ ਮੰਤਰੀ ਦਾ ਪੁਤਲਾ ਫ਼ੂਕਣ ਅਤੇ ਦਿਨ ਰਾਤ ਦਾ ਮੋਰਚਾ ਜਾਰੀ ਰੱਖਣ ਦਾ ਐਲਾਨ ਕੀਤਾ।
ਇਸ ਮੀਟਿੰਗ ਵਿੱਚ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਮੱਘਰ ਸਿੰਘ ਭੂਦਨ, ਸੁਖਵਿੰਦਰ ਸਿੰਘ ਚੂੰਘਾਂ, ਬੀਕੇਯੂ ਉਗਰਾਹਾਂ ਦੇ ਆਗੂ ਹਰਜੀਤ ਸਿੰਘ ਬਦੇਸ਼ਾ ਸ਼ਾਮਲ ਸਨ। ਉੱਧਰ ਮੁੱਖ ਮੰਤਰੀ ਦਫ਼ਤਰ ਅੱਗੇ ਸਟੇਜ ਦੀ ਕਾਰਵਾਈ 6ਵੇਂ ਦਿਨ ਵੀ ਲਗਾਤਾਰ ਜਾਰੀ ਰਹੀ ਜਿਸ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਨਿਕੰਮੀ ਪੰਜਾਬ ਸਰਕਾਰ ਦੀ ਸੁਸਤ ਚਾਲ ਅਤੇ ਦਿੱਲੀ ਵਾਲਿਆਂ ਦੇ ਵਿਆਹ ਭੁਗਤਾਉਣ ਤੇ ਤਿੱਖੇ ਤੰਜ ਕਸੇ। ਪਿੰਡਾਂ ਵਿਚੋਂ ਲੰਗਰਾਂ ਦੀ ਸੇਵਾ ਲਈ ਮੋਰਚੇ ਨੂੰ ਵੱਡਾ ਸਹਿਯੋਗ ਦਾਨੀ ਸੱਜਣਾਂ ਵੱਲੋਂ ਲਗਾਤਾਰ ਮਿਲ ਰਿਹਾ ਹੈ।
ਅੱਜ ਦੇ ਮੁੱਖ ਬੁਲਾਰੇ ਨਿਰਮਲ ਸਿੰਘ ਘਨੌਰ ਕਲਾਂ, ਪ੍ਰੀਤਮ ਸਿੰਘ ਬਾਦਸ਼ਾਹਪੁਰ, ਚਮਕੌਰ ਸਿੰਘ ਹਥਨ, ਭਜਨ ਸਿੰਘ ਢੱਡਰੀਆਂ, ਜਸਵੀਰ ਸਿੰਘ ਸਾਹੋਕੇ, ਲਾਭ ਸਿੰਘ ਨੱਥੋਹੇੜੀ, ਦਰਸ਼ਨ ਸਿੰਘ ਕੁੰਨਰਾਂ, ਸੁਖਦੇਵ ਸਿੰਘ ਉੱਭਾਵਾਲ, ਮਾਨ ਸਿੰਘ ਸੱਦੋਪੁਰ, ਹਰਦਮ ਸਿੰਘ ਰਾਜੋਮਾਜਰਾ, ਗੁਰਜੀਤ ਸਿੰਘ ਭੜੀ ਮਾਨਸਾ, ਬਾਬੂ ਸਿੰਘ ਮੂਲੋਵਾਲ, ਮਲਕੀਤ ਸਿੰਘ ਹੇੜੀਕੇ, ਗੁਰਮੇਲ ਸਿੰਘ ਟਿੱਬਾ, ਮਲਕੀਤ ਸਿੰਘ ਬਲਾਕ ਪ੍ਰਧਾਨ ਸ਼ੇਰਪੁਰ, ਬਲਵਿੰਦਰ ਸਿੰਘ ਜੱਖਲਾਂ, ਨਛੱਤਰ ਸਿੰਘ ਬਮਾਲ, ਕਰਮਜੀਤ ਸਿੰਘ ਸਤੀਪੁਰ, ਬਲਵੰਤ ਸਿੰਘ ਛੰਨਾਂ, ਹਰਜਿੰਦਰ ਸਿੰਘ ਬੜੀ, ਜੀਤ ਸਿੰਘ ਜਹਾਂਗੀਰ, ਮਲਕੀਤ ਸਿੰਘ, ਮਲਕੀਤ ਸਿੰਘ ਬਡਬਰ ਪੱਕੇ ਮੋਰਚੇ ਚ ਵੱਡੀ ਗਿਣਤੀ ਸਾਥੀਆਂ ਸਮੇਤ ਹਾਜ਼ਰ ਰਹੇ ਅਤੇ ਸਟੇਜ ਤੋਂ ਆਪਣੇ ਵਿਚਾਰ ਸਾਂਝੇ ਕੀਤੇ। ਸਟੇਜ ਦੀ ਭੂਮਿਕਾ ਅੱਜ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਰਨਲ ਸਕੱਤਰ ਪਰਮੇਲ ਸਿੰਘ ਹਥਨ ਨੇ ਨਿਭਾਈ।