ਤਹਿਸੀਲ ਵਿੱਚ ਕੰਮਕਾਰ ਲਈ ਆਏ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ -ਨਾਇਬ ਤਹਿਸੀਲਦਾਰ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,17 ਜਨਵਰੀ 2023
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਦੀ ਯੋਗ ਅਗਵਾਈ ਹੇਠ ਸਬ-ਤਹਿਸੀਲ ਚੋਹਲਾ ਸਾਹਿਬ ਦੇ ਨਾਇਬ ਤਹਿਸੀਲਦਾਰ ਰਣਜੀਤ ਸਿੰਘ ਖਹਿਰਾ ਵਲੋਂ ਪਿਛਲੇ ਕਈ ਸਾਲਾਂ ਤੋਂ ਜਮੀਨਾਂ ਦੇ ਰੁਕੇ ਹੋਏ ਸਾਰੇ ਕੰਮਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਜਾ ਰਿਹਾ ਹੈ।ਇਸ ਮੌਕੇ ਉਨ੍ਹਾਂ ਨਾਲ ਮਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀਆਂ ਤੋਂ ਇਲਾਵਾ ਸਰਕਲ ਪਟਵਾਰੀ ਵੀ ਹਾਜ਼ਰ ਸਨ,ਜਿੰਨਾ ਵਲੋਂ ਨਾਇਬ ਤਹਿਸੀਲਦਾਰ ਰਣਜੀਤ ਸਿੰਘ ਖਹਿਰਾ ਦੀਆਂ ਸਖ਼ਤ ਹਦਾਇਤਾਂ ‘ਤੇ ਵੱਖ-ਵੱਖ ਪਿੰਡਾਂ ਵਿੱਚੋਂ ਆਏ ਲੋਕਾਂ ਦੇ ਜ਼ਮੀਨਾਂ ਦੇ ਸੰਬੰਧੀ ਰੁਕੇ ਹੋਏ ਕੰਮ ਕਾਰ ਅਤੇ ਮੌਕੇ ‘ਤੇ ਹੀ ਇੰਤਕਾਲ ਕਰਵਾ ਕੇ ਦਿੱਤੇ ਗਏ।ਇਲਾਕੇ ਦੇ ਲੋਕਾਂ ਵਲੋਂ ਨਾਇਬ ਤਹਿਸੀਲਦਾਰ ਰਣਜੀਤ ਸਿੰਘ ਖਹਿਰਾ ਵਲੋਂ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਆਪਣੀ ਡਿਊਟੀ ਨਿਭਾਉਂਦੇ ਹੋਏ ਵੱਖ ਵੱਖ ਪਿੰਡਾਂ ਤੋਂ ਆਏ ਲੋਕਾਂ ਦੇ ਬਿਨਾਂ ਕਿਸੇ ਰੁਕਾਵਟ ਤੋਂ ਕੀਤੇ ਜਾ ਰਹੇ ਕੰਮਾਂ ‘ਤੇ ਤਸੱਲੀ ਪ੍ਰਗਟਾਉਂਦੇ ਹੋਏ ਖੁਸ਼ੀ ਜ਼ਾਹਰ ਕੀਤੀ ਗਈ।ਇਸ ਮੌਕੇ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਰਣਜੀਤ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਏ ਗਏ ਇਸ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉੱਤੇ ਹੀ ਦਰਜ਼ ਕੀਤੇ ਜਾ ਰਹੇ ਹਨ ਤਾਂ ਜ਼ੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਨਾਇਬ ਤਹਿਸੀਲਦਾਰ ਰਣਜੀਤ ਸਿੰਘ ਖਹਿਰਾ ਨੇ ਇਹ ਵੀ ਕਿਹਾ ਕਿ ਇਸ ਖੇਤਰ ਦੇ ਲੋਕਾਂ ਨੂੰ ਜੇਕਰ ਕਿਸੇ ਵੀ ਪੱਧਰ ਉੱਤੇ ਕੰਮ ਕਰਵਾਉਣ ਵਿੱਚ ਦਿੱਕਤ ਆਉਂਦੀ ਹੈ ਤਾਂ ਉਹ ਸਿੱਧਾ ਹੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜ਼ਿਲ੍ਹਾ ਸਕੱਤਰ ਕੇਵਲ ਕ੍ਰਿਸ਼ਨ ਚੋਹਲਾ ਸਾਹਿਬ, ਸਵਿੰਦਰ ਸਿੰਘ ਚੰਬਾ,ਅਵਤਾਰ ਸਿੰਘ ਮਠਾੜੂ, ਸੁਖਬੀਰ ਸਿੰਘ ਪੰਨੂ ਆੜ੍ਹਤੀ,ਡਾ.ਨਿਰਭੈ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।