ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪਾਬੰਦੀ

0
38

ਮਾਨਸਾ, 04 ਜੂਨ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ..ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਧਾਗੇ ਵਾਲੀ ਡੋਰ ਤੇ ਲਾਗੂ ਨਹੀਂ ਹੋਵੇਗੀ।

ਉਨ੍ਹਾਂ ਹੁਕਮ ਵਿੱਚ ਕਿਹਾ ਕਿ ਅੱਜ ਕੱਲ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈਉਹ ਸੂਤੀ ਡੋਰ ਤੋਂ ਹਟ ਕੇ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਇਸਤੇਮਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ/ਜ਼ਖ਼ਮੀ ਹੋਣ ਬਾਰੇ ਵੀ ਘਟਨਾਵਾਂ ਵਾਪਰ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜੇ ਦਾ ਇਸਤੇਮਾਲ ਕਰਨ ਨਾਲ ਇਹ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣਸਟੋਰ ਕਰਨ ਅਤੇ ਇਸ ਦੀ ਵਰਤੋਂਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ। ਇਹ ਹੁਕਮ 31 ਜੁਲਾਈ 2025 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here