ਨਾਬਾਰਡ ਵੱਲੋਂ ਮਾਨਸਾ ਵਿਖੇ ਖੋਲ੍ਹੇ ਦਫ਼ਤਰ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

0
71
???????

ਨਾਬਾਰਡ ਵੱਲੋਂ ਮਾਨਸਾ ਵਿਖੇ ਖੋਲ੍ਹੇ ਦਫ਼ਤਰ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਮਾਨਸਾ, 23 ਮਈ 2025 :

ਰਾਸ਼ਟਰੀ ਖੇਤੀਬਾੜੀ ਅਤੇ ਪਿੰਡ ਵਿਕਾਸ ਬੈਂਕ (ਨਾਬਾਰਡ), ਜੋ ਕਿ ਇੱਕ ਸਿਖਰ ਪੱਧਰੀ ਵਿਕਾਸ ਅਤੇ ਵਿੱਤੀ ਸੰਸਥਾ ਹੈਨੇ ਆਪਣਾ ਦਫ਼ਤਰ ਮਾਨਸਾ ਵਿਖੇ ਖੋਲ੍ਹ ਲਿਆ ਹੈਜਿਸ ਦਾ ਅੱਜ ਉਦਘਾਟਨ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ..ਐਸਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਾਬਾਰਡ ਕੋਲ ਪਹਿਲਾਂ ਬਠਿੰਡਾ ਵਿਖੇ ਇੱਕ ਕਲਸਟਰ ਦਫ਼ਤਰ ਸੀ ਜੋ ਮਾਨਸਾ ਜ਼ਿਲ੍ਹੇ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾਉਂਦਾ ਸੀ

ਉਨ੍ਹਾਂ ਦੱਸਿਆ ਕਿ ਹੁਣ ਨਾਬਾਰਡ ਵੱਲੋਂ ਆਪਣਾ ਦਫ਼ਤਰ ਮਾਨਸਾ ਵਿਖੇ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਵੀਂ ਵਿਵਸਥਾ ਦਾ ਉਦੇਸ਼ ਮਾਨਸਾ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਖੇਤੀਬਾੜੀ ਅਤੇ ਹੋਰ ਵਿਕਾਸ ਦੀਆਂ ਜ਼ਰੂਰਤਾਂ ਤੇ ਧਿਆਨ ਕੇਂਦਰਿਤ ਕਰਨਾ ਹੈ

ਜਨਰਲ ਮੈਨੇਜਰ ਨਾਬਾਰਡ ਪੰਜਾਬ ਖੇਤਰੀ ਦਫ਼ਤਰ ਚੰਡੀਗੜ੍ਹ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਲਈ ਸ਼੍ਰੀ ਵਿਵੇਕ ਗੁਪਤਾ ਨੂੰ ਜ਼ਿਲ੍ਹਾ ਵਿਕਾਸ ਪ੍ਰਬੰਧਕ ਵਜੋਂ ਨਿਯੁਕਤ ਕੀਤਾ ਗਿਆ ਹੈ ਜੋ ਨਾਬਾਰਡ ਦਫ਼ਤਰ ਨਾਲ ਸਬੰਧਤ ਕੰਮਾਂ ਨੂੰ ਮਾਨਸਾ ਜ਼ਿਲ੍ਹੇ ਅੰਦਰ ਦੇਖਣਗੇ ਉਨ੍ਹਾਂ ਦੱਸਿਆ ਕਿ ਵਿਵੇਕ ਗੁਪਤਾ ਨਾਲ 97304-05432 ਜਾਂ ਈਮੇਲ ਆਈ.ਡੀmansa@nabard.org ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ

ਇਸ ਮੌਕੇ ਸ਼੍ਰੀ ਵਿਵੇਕ ਗੁਪਤਾ ਜ਼ਿਲ੍ਹਾ ਵਿਕਾਸ ਪ੍ਰਬੰਧਕ ਨੇ ਨਾਬਾਰਡ ਦੇ ਕੰਮਕਾਜ ਅਤੇ ਜ਼ਿਲ੍ਹੇ ਵਿੱਚ ਵੱਖ-ਵੱਖ ਵਿਕਾਸੀ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਜ਼ਿਲ੍ਹੇ ਵਿੱਚ ਲਾਗੂ ਕੀਤੀਆਂ ਜਾਣ ਵਾਲੀਆਂ ਵੱਖਵੱਖ ਵਿਕਾਸ ਪਹਿਲਕਦਮੀਆਂ ਤੇ ਚਾਨਣਾ ਪਾਇਆ

ਇਸ ਮੌਕੇ ਸ਼੍ਰੀ ਭੁਪਿੰਦਰ ਸਿੰਘਐਲ.ਡੀ.ਐਮਮਾਨਸਾਸ਼੍ਰੀ ਤੇਜਿੰਦਰ ਸਿੰਘ ਡਾਇਰੈਕਟਰ ਮੱਛੀ ਪਾਲਣ ਵਿਭਾਗਫੰਕਸ਼ਨ ਮੈਨੇਜਰ ਉਦਯੋਗ ਕੇਂਦਰ ਸ਼੍ਰੀ ਅਮਰਜੀਤ ਸਿੰਘਫੰਕਸਨ ਮੈਨੇਜਰ ਪਰਮਿੰਦਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ

LEAVE A REPLY

Please enter your comment!
Please enter your name here