ਨਾਰਾਇਣਗੜ੍ਹ ਡਰੇਨ ਤੇ ਬਣੀ ਪੁਲੀ ਨੂੰ 11 ਫੁੱਟ ਤੋ ਵਧਾ ਕੇ 23 ਫੁੱਟ ਤੱਕ ਕੀਤਾ ਜਾਵੇਗਾ ਚੋੜ੍ਹਾ – ਲੋਕ ਨਿਰਮਾਣ ਮੰਤਰੀ

0
122

1 ਕਰੋੜ 48 ਲੱਖ ਰੁਪਏ ਆਉਣਗੇ ਖਰਚ
ਅੰਮ੍ਰਿਤਸਰ,ਰਾਜਿੰਦਰ ਰਿਖੀ
ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਹੇਠ ਸਮੂਹ ਮੰਤਰੀਆਂ ਅਤੇ ਵਿਧਾਇਕਾ ਵਲੋਂ ਆਪੋ ਆਪਣੇ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਡਰੇਨਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਤਾਂ ਜੋ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਨਾਂ ਸਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਵਲੋ ਮੀਂਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਉਪਰੰਤ ਕੀਤਾ। ਲੋਕ ਨਿਰਮਾਣ ਮੰਤਰੀ ਵਲੋ ਪਿੰਡ ਨਾਰਾਇਣਗੜ੍ਹ ਦਾ ਦੌਰਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਾਰਾਇਣਗੜ੍ਹ ਡਰੇਨ ਤੇ ਬਣੀ ਪੁਲੀ ਕਾਫੀ ਪੁਰਾਣੀ ਹੋ ਚੁੱਕੀ ਹੈ ਅਤੇ ਇਸ ਪੁਲੀ ਨੂੰ ਲੋਕ ਨਿਰਮਾਣ ਵਿਭਾਗ ਵਲੋ ਮੁੜ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਪੁਲੀ ਦੀ ਚੌੜਾਈ ਨੂੰ 11 ਫੁੱਟ ਤੋਂ ਵਧਾ ਕੇ 23 ਫੁੱਟ ਤੱਕ ਕੀਤਾ ਜਾਵੇਗਾ ਅਤੇ ਇਸ ਪੁਲੀ ਦੇ ਨਿਰਮਾਣ ਲਈ ਟੈਂਡਰ ਹੋ ਚੁੱਕੇ ਹਨ ਅਤੇ ਇਸ ਪੁਲੀ ਨੂੰ ਬਣਾਉਣ ਤੇ 1 ਕਰੋੜ 48 ਲੱਖ ਰੁਪਏ ਖਰਚ ਕੀਤੇ ਜਾਣਗੇ।
ਲੋਕ ਨਿਰਮਾਣ ਮੰਤਰੀ ਨੇ ਦਸਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਇਸ ਡਰੇਨ ਦੀ ਸਫਾਈ ਤੱਕ ਨਹੀਂ ਕਰਵਾਈ ਗਈ ਅਤੇ ਹੁਣ ਡਰੇਨ ਵਿਭਾਗ ਵਲੋ ਇਸ ਦੀ ਸਫਾਈ ਕਰਵਾਈ ਜਾ ਰਹੀ ਹੈ। ਉਨਾਂ ਦਸਿਆ ਕੇ ਇਸ ਪੁਲੀ ਦੇ ਨਵਾਂ ਬਣਨ ਨਾਲ ਪਿੰਡ ਦੇ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਡਰੇਨ ਦੀ ਸਫਾਈ ਹੋਣ ਨਾਲ ਮੀਂਹ ਦੇ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋਣ ਕਰਕੇ ਪਿੰਡ ਵਾਸੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਵੇਗੀ।
ਇਸ ਮੌਕੇ ਚੇਅਰਮੈਨ ਗਹਿਰੀ ਮੰਡੀ ਸ਼ਨਾਖ ਸਿੰਘ, ਐਕਸੀਅਨ ਇੰਦਰਜੀਤ ਸਿੰਘ, ਐਸ:ਈ ਕੁਲਵਿੰਦਰ ਸਿੰਘ, ਐਕਸੀਅਨ ਵਿਸ਼ਾਲ ਮਹਿਤਾ, ਸ੍ਰ ਸਤਿੰਦਰ ਸਿੰਘ, ਸ੍ਰ ਸੁਖਵਿੰਦਰ ਸਿੰਘ, ਸ੍ਰ ਖਜਾਨ ਸਿੰਘ ਮਿਹਰਬਾਨਪੁਰਾ, ਸ੍ਰੀ ਨਰੇਸ਼ ਪਾਠਕ, ਸ੍ਰ ਸਰਬਜੀਤ ਸਿੰਘ, ਸ੍ਰ ਹਰਪ੍ਰੀਤ ਸਿੰਘ, ਸ੍ਰ ਹੀਰਾ ਲਾਲ ਜੌਹਲ, ਸ੍ਰ ਹਰਜਿੰਦਰ ਸਿੰਘ ਥਿੰਦ, ਸ੍ਰ ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।

LEAVE A REPLY

Please enter your comment!
Please enter your name here