ਕਪੂਰਥਲਾ, ਸੁਖਪਾਲ ਸਿੰਘ ਹੁੰਦਲ -ਨਗਰ ਨਿਗਮ ਫਗਵਾੜਾ ਦੀ ਕਮਿਸ਼ਨਰ ਡਾ. ਨਯਨ ਜੱਸਲ ਵਲੋਂ ਫਗਵਾੜਾ ਦੇ ਵੱਖ-ਵੱਖ ਬਜ਼ਾਰਾਂ ਦਾ ਦੌਰਾ ਕਰਕੇ ਅਣਅਧਿਕਾਰਤ ਤੌਰ ’ਤੇ ਲਗਾਏ ਗਏ ਇਸ਼ਤਿਹਾਰੀ ਬੋਰਡਾਂ ਦਾ ਸਖਤ ਨੋਟਿਸ ਲੈਂਦੇ ਹੋਏ ਸਬੰਧਿਤਾਂ ਵਿਰੁੱਧ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ।ਉਨ੍ਹਾਂ ਨਿਗਮ ਦੀ ਇਸ਼ਤਿਹਾਰ ਸ਼ਾਖਾ ਦੇ ਅਧਿਕਾਰੀਆਂ ਨਾਲ ਦੁਕਾਨਾਂ, ਸੜਕਾਂ, ਰੁੱਖਾਂ ਤੇ ਸਰਕਾਰੀ ਜਾਇਦਾਦਾਂ ’ਤੇ ਗੈਰਕਾਨੂੰਨੀ ਤਰੀਕੇ ਨਾਲ ਲਗਾਏ ਗਏ ਬੋਰਡਾਂ ਨੂੰ ਹਟਾਉਣ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਨਿਗਮ ਦੀ ਮਨਜ਼ੂਰੀ ਤੇ ਸਬੰਧਿਤ ਨਿਯਮਾਂ ਦੇ ਅਨੁਸਾਰ ਹੀ ਬੋਰਡ ਲਗਾਉਣ। ਇਸ਼ਤਿਹਾਰ ਬਰਾਂਚ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਗਸਤ ਮਹੀਨੇ ਵਿਚ ਅਜਿਹੇ ਮਾਮਲਿਆਂ ਵਿਚ 85 ਨੋਟਿਸ ਜਾਰੀ ਕੀਤੇ ਗਏ ਹਨ ।ਕਮਿਸ਼ਨਰ ਵਲੋਂ ਇਹ ਵੀ ਕਿਹਾ ਗਿਆ ਕਿ ਗੈਰਕਾਨੂੰਨੀ ਤਰੀਕੇ ਨਾਲ ਇਸ਼ਤਿਹਾਰਬਾਜ਼ੀ ਕਰਨ ਵਾਲਿਆਂ ਵਿਰੁੱਧ ਡੀਫੇਸਮੈਂਟ ਆਫ ਪਬਲਿਕ ਪ੍ਰਾਪਰਟੀ ਐਕਟ ਤਹਿਤ ਕਾਰਵਾਈ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ 50 ਹਜ਼ਾਰ ਰੁਪੈ ਤੱਕ ਜੁਰਮਾਨਾ ਲਾਉਣ ਦੀ ਵੀ ਵਿਵਸਥਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਸ਼ਹਿਰ ਦੀ ਦਿੱਖ ਨੂੰ ਸਾਫ ਸੁਥਰਾ ਰੱਖਣ ਲਈ ਅੱਗੇ ਆਉਣ ਤੇ ਅਣਅਧਿਕਾਰਤ ਤਰੀਕੇ ਨਾਲ ਇਸ਼ਤਿਹਾਰੀ ਬੋਰਡ ਨਾ ਬਿਲਕੁਲ ਨਾ ਲਾਉਣ।
Boota Singh Basi
President & Chief Editor