ਲਹਿਰਾਗਾਗਾ, 1 ਅਕਤੂਬਰ, 2023: ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਜੈਕਟ ਦੇ ਅਧੀਨ ਸਕੂਲੀ ਵਿਦਿਆਰਥੀਆਂ ਦੇ ਨੁੱਕੜ ਨਾਟਕ ਮੁਕਾਬਲਿਆਂ ਤਹਿਤ ਨੁੱਕੜ ਨਾਟਕ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਗਾਗਾ ਨੇ ਜਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਜਿਲ੍ਹਾ ਸਿੱਖਿਆ ਦਫਤਰ ਸੰਗਰੂਰ ਵੱਲੋਂ ਜਿਲ੍ਹਾ ਪੱਧਰ ਤੇ ਇਹਨਾਂ ਮੁਕਾਬਲਿਆਂ ਦਾ ਆਯੋਜਨ ਫਿਜੀਕਲ ਕਾਲਜ, ਮਸਤੂਆਣਾ ਸਾਹਿਬ ਵਿਖੇ ਕੀਤਾ ਗਿਆ। ਪੂਰੇ ਜਿਲ੍ਹੇ ਦੇ ਸਾਰੇ ਬਲਾਕਾਂ ਵਿੱਚੋਂ ਅੱਵਲ ਰਹੀਆਂ ਟੀਮਾਂ ਨੇ ਇਸ ਮੁਕਾਬਲੇ ਵਿੱਚ ਭਾਗ ਲਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵਾਤਾਰਣ ਸੁਰੱਖਿਆ, ਇੰਟਰਨੈੱਟ ਦੀ ਸੁਰੱਖਿਅਤ ਵਰਤੋਂ, ਸੰਤੁਲਿਤ ਭੋਜਨ ਆਦਿ ਵਿਸ਼ਿਆਂ ਨੂੰ ਨੁੱਕੜ ਨਾਟਕ ਦੇ ਰੂਪ ਵਿੱਚ ਪੇਸ਼ ਕੀਤਾ। ਸਰਕਾਰੀ ਹਾਈ ਸਕੂਲ, ਗਾਗਾ ਦੇ ਵਿਦਿਆਰਥੀਆਂ ਦੀਪਕ ਕੁਮਾਰ,ਮਨਦੀਪ ਸਿੰਘ, ਪ੍ਰਭਦੀਪ ਸਿੰਘ, ਮਨਦੀਪ ਸਿੰਘ ਅਤੇ ਜਸਕਰਨ ਸਿੰਘ ਦੀ ਟੀਮ ਵੱਲੋਂ ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ।
ਡਿਪਟੀ ਡੀ ਈ ਓ ਸ਼੍ਰੀ ਪ੍ਰੀਤਇੰਦਰ ਘਈ ਅਤੇ ਸਮੁੱਚੀ ਕਮੇਟੀ ਵੱਲੋਂ ਇਹਨਾਂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਇੰਚਾਰਜ ਮੈਡਮ ਰਮਨਦੀਪ ਕੌਰ ਅਤੇ ਸਮੂਹ ਸਟਾਫ ਨੇ ਇਸ ਮੌਕੇ ਖੁਸ਼ੀ ਜਾਹਿਰ ਕਰਦਿਆਂ ਬਾਕੀ ਵਿਦਿਆਰਥੀਆਂ ਨੂੰ ਵੀ ਇਸ ਤਰਾਂ ਦੇ ਮੁਕਾਬਲਿਆਂ ਲਈ ਪ੍ਰੇਰਿਤ ਕੀਤਾ ਗਿਆ।
ਗਾਈਡ ਅਧਿਆਪਕ ਨਵਦੀਪ ਕੌਰ ਨੇ ਦੱਸਿਆ ਕਿ ਇਹ ਵਿਦਿਆਰਥੀ ਅਗਲੇ ਮਹੀਨੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਸੰਗਰੂਰ ਜਿਲ੍ਹੇ ਦੀ ਟੀਮ ਵਜੋਂ ਭਾਗ ਲੈਣਗੇ।