ਬਰਨਾਲਾ, 29 ਅਗਸਤ : ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਮਲਕਾ ਰਾਣੀ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਵੱਖ–ਵੱਖ ਸਕੂਲਾਂ ਵਿੱਚ ਚੱਲ ਰਹੀਆਂ 68ਵੀਆਂ ਗਰਮ ਰੁੱਤ ਪੰਜਾਬ ਰਾਜ ਜਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਖਿਡਾਰੀਆਂ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ ਜਾ ਰਹੀ ਹੈ। ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਵਿਖੇ ਚੱਲ ਰਹੀਆਂ ਨੈੱਟਬਾਲ ਖੇਡਾਂ ਮੌਕੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਮਲਕਾ ਰਾਣੀ ਅਤੇ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਖੇਡ ਪ੍ਰਬੰਧਾਂ ਦਾ ਜਾਇਜ਼ਾ ਲਿਆ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਡੀ.ਈ.ਓ. ਮਲਕਾ ਰਾਣੀ ਨੇ ਕਿਹਾ ਕਿ ਖੇਡਾਂ ਵਿਅਕਤੀ ਦੀ ਸਖਸ਼ੀਅਤ ਉਸਾਰੀ ਤੇ ਚਰਿੱਤਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਐਸ.ਕੇ. ਮਲਿਕ ਨੇ ਆਏ ਮਹਿਮਾਨਾਂ ਅਤੇ ਖਿਡਾਰੀਆਂ ਦਾ ਸਵਾਗਤ ਕੀਤਾ। ਨੈੱਟਬਾਲ ‘ਚ ਲੜਕਿਆਂ ਦੇ ਅੰਡਰ 19 ਸਾਲ ਵਿੱਚ ਸਸਸਸ ਖੁੱਡੀ ਕਲਾਂ ਨੇ ਪਹਿਲਾ, ਸਸਸਸ ਹੰਡਿਆਇਆ ਨੇ ਦੂਜਾ ਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਨੇ ਤੀਜਾ, ਅੰਡਰ 17 ਸਾਲ (ਲੜਕੇ) ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਨੇ ਪਹਿਲਾ, ਸਸਸਸ ਖੁੱਡੀ ਕਲਾਂ ਨੇ ਦੂਜਾ ਤੇ ਸਸਸਸ ਹੰਡਿਆਇਆ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮਨਜੀਤ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਸਿੰਘ, ਗੁਰਲਾਲ ਸਿੰਘ, ਰਮਨਦੀਪ, ਤੇਜਿੰਦਰ ਸਿੰਘ, ਅਰਵਿੰਦ ਕੁਮਾਰ; ਅਮਰੀਕ ਖਾਨ, ਜਸਪਿੰਦਰ ਕੌਰ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।
Boota Singh Basi
President & Chief Editor