ਨੈੱਟਬਾਲ ‘ਚ ਨੈਸ਼ਨਲ ਪੱਧਰ ‘ਤੇ ਜੇਤੂ ਖਿਡਾਰੀਆਂ ਦਾ ਡੀਸੀ ਬਰਨਾਲਾ ਨੇ ਕੀਤਾ ਸਨਮਾਨ

0
53

ਬਰਨਾਲਾ, 16 ਜਨਵਰੀ (): ਕੋਰਬਾ (ਛੱਤੀਸਗੜ੍ਹ) ਵਿਖੇ ਹੋਈਆਂ 68ਵੀਆਂ ਨੈਸ਼ਨਲ ਸਕੂਲ ਖੇਡਾਂ ਨੈਂਟਬਾਲ ਵਿੱਚ ਜਿਲ੍ਹਾ ਬਰਨਾਲਾ ਦੇ ਮੁੰਡੇ ਅਤੇ ਕੁੜੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਟੀਮ ਨੂੰ ਦੋ ਚਾਂਦੀ ਤੇ ਇੱਕ ਕਾਂਸੀ ਦਾ ਤਗਮਾ ਜਿਤਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਵਾਪਸ ਪਹੁੰਚਣ ਤੇ ਜੇਤੂ ਖਿਡਾਰੀਆਂ ਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਡੀ.ਐਮਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਕੋਰਬਾ ਵਿੱਚ ਹੋਈਆਂ 68ਵੀਆਂ ਨੈਸ਼ਨਲ ਸਕੂਲ ਖੇਡਾਂ ਨੈਟਬਾਲ ਅੰਡਰ 19 ਸਾਲ (ਲੜਕੇ) ਵਿੱਚ ਪੰਜਾਬ ਦੀ ਟੀਮ ਨੇ ਚਾਂਦੀ, ਅੰਡਰ 14 (ਲੜਕੀਆਂ) ਦੇ ਵਰਗ ਵਿੱਚ ਵੀ ਪੰਜਾਬ ਦੀ ਟੀਮ ਨੇ ਚਾਂਦੀ ਅਤੇ ਅੰਡਰ 19 ਸਾਲ (ਲੜਕੀਆਂ) ਦੇ ਵਰਗ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਉਹਨਾਂ ਨੇ ਦੱਸਿਆ ਕਿ ਜਿਲ੍ਹਾ ਬਰਨਾਲਾ ਦੇ ਵੱਖ–ਵੱਖ ਸਕੂਲਾਂ ਦੇ ਖਿਡਾਰੀਆਂ ਬੇਅੰਤ ਕੌਰ, ਦਿਕਸ਼ਾ ਰਾਣੀ, ਖੁਸ਼ਪ੍ਰੀਤ ਕੌਰ, ਹੁਸਨਪ੍ਰੀਤ ਕੌਰ, ਪਰਮਵੀਰ ਕੌਰ, ਦਿਸ਼ਾਂਤ ਕੱਕੜੀਆ, ਅਰਸ਼ਪ੍ਰੀਤ ਸ਼ਰਮਾ, ਹਰਵਿੰਦਰ ਸਿੰਘ, ਸਿਵਪ੍ਰੀਤ ਸਿੰਘ, ਅਨਮੋਲਪ੍ਰੀਤ ਕੌਰ, ਕਮਲਦੀਪ ਕੌਰ, ਹਰਪ੍ਰੀਤ ਕੌਰ ਨੇ ਸਕੂਲ ਨੈਸ਼ਨਲ ਖੇਡਾਂ ਵਿੱਚ ਪੰਜਾਬ ਦੀਆਂ ਟੀਮਾਂ ਦੀ ਪ੍ਰਤੀਨਿਧਤਾ ਕਰਦਿਆਂ ਦੋ ਚਾਂਦੀ ਤੇ ਇੱਕ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ ਡੀਸੀ ਬਰਨਾਲਾ ਪੂਨਮਦੀਪ ਕੌਰ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਇਹਨਾਂ ਖਿਡਾਰੀਆਂ ਨੇ ਨੈਸ਼ਨਲ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਜਿਲ੍ਹਾ ਬਰਨਾਲਾ ਦੇ ਨਾਲਨਾਲ ਸਮੁੱਚੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ ਉਹਨਾਂ ਉਮੀਦ ਕੀਤੀ ਕਿ ਇਹ ਖਿਡਾਰੀ ਭਵਿੱਖ ਵਿੱਚ ਆਪਣੇ ਜਿਲ੍ਹੇ ਦਾ ਨਾਮ ਰੌਸ਼ਨ ਕਰਦੇ ਰਹਿਣਗੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਮਲਕਾ ਰਾਣੀ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਮਲਕਾ ਰਾਣੀ, ਡੀ.ਐਮਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ, ਤੇਜਿੰਦਰ ਸਿੰਘ ਖੁੱਡੀ, ਸੁਖਰਾਜ ਕੌਰ, ਜਸਪਿੰਦਰ ਕੌਰ, ਮਨਜੀਤ ਸਿੰਘ, ਜਤਿੰਦਰਜੀਤ ਸਿੰਘ, ਬਲਜੀਤ ਸਿੰਘ ਅਕਲੀਆ ਸਮੇਤ ਸਮੂਹ ਜੇਤੂ ਖਿਡਾਰੀ ਮੌਜੂਦ ਸਨ

ਫੋਟੋ ਕੈਪਸ਼ਨ ਨੈਸ਼ਨਲ ਸਕੂਲ ਖੇਡਾਂ ਵਿੱਚ ਜੇਤੂ ਰਹੇ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਡੀਸੀ ਬਰਨਾਲਾ ਪੂਨਮਦੀਪ ਕੌਰ ਅਤੇ ਪਤਵੰਤੇ

LEAVE A REPLY

Please enter your comment!
Please enter your name here