ਨੰਬਰਦਾਰ ਯੂਨੀਅਨ ਨੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਆ ਰਹੀਆਂ ਮੁਸ਼ਕਿਲਾਂ ਸਬੰਧੀ ਕੀਤੀਆਂ ਵਿਚਾਰਾਂ

0
378
ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਪੰਜਾਬ ਨੰਬਰਦਾਰ ਯੂਨੀਅਨ (ਰਜਿ: ਸਮਰਾ) ਦੀ ਇਕ ਜ਼ਿਲ੍ਹਾ ਪੱਧਰੀ ਮੀਟਿੰਗ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਮ ਸਿੰਘ ਮਾਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਜ ਸਿੰਘ ਖਲੀਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਨੰਬਰਦਾਰੀ ਦੀਆਂ ਮੰਗਾਂ ਅਤੇ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮਨਜ਼ੂਰ ਕੀਤੇ ਜਾਣ ਦੀ ਬੇਨਤੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਜਲਦ ਪੂਰੇ ਕਰੇ, ਨੰਬਰਦਾਰਾਂ ਦਾ ਮਾਣ ਭੱਤਾ 5 ਹਜ਼ਾਰ ਰੁਪਏ ਮਹੀਨਾ ਕੀਤਾ ਜਾਵੇ, ਹਰ ਇਕ ਨੰਬਰਦਾਰ ਦਾ 5 ਲੱਖ ਰੁਪਏ ਦਾ ਜੀਵਨ ਬੀਮਾ ਸਰਕਾਰ ਵੱਲੋਂ ਕਰਵਾਇਆ ਜਾਵੇ, ਨੰਬਰਦਾਰੀ ਜੱਦੀ/ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਦਾ ਬੱਸ ਕਿਰਾਇਆ ਮੁਆਫ਼ ਕੀਤਾ ਜਾਵੇ, ਜ਼ਿਲ੍ਹਾ, ਸਬ ਡਵੀਜ਼ਨ ਅਤੇ ਤਹਿਸੀਲ ਪੱਧਰ ਤੇ ਨੰਬਰਦਾਰਾਂ ਦੇ ਬੈਠਣ ਲਈ ਨੰਬਰਦਾਰ ਭਵਨਾਂ ਦੀ ਉਸਾਰੀ ਕੀਤੀ ਜਾਵੇ, 26 ਜਨਵਰੀ, 15 ਅਗਸਤ ਅਤੇ ਹੋਰ ਸਰਕਾਰੀ ਸਮਾਗਮਾਂ ਵਿਚ ਚੰਗਾ ਕੰਮ ਕਰਨ ਵਾਲੇ ਨੰਬਰਦਾਰਾਂ ਨੂੰ ਸਨਮਾਨਿਤ ਕੀਤਾ ਜਾਵੇ, ਜ਼ਿਲ੍ਹਾ ਪੱਧਰ ਤੇ ਸ਼ਿਕਾਇਤ ਨਿਵਾਰਨ ਅਤੇ ਮਾਲ ਮਹਿਕਮੇ ਦੀਆਂ ਕਮੇਟੀਆਂ ਵਿਚ ਨੰਬਰਦਾਰਾਂ ਨੂੰ ਯੋਗ ਨੁਮਾਇੰਦਗੀ ਦਿੱਤੀ ਜਾਵੇ। ਇਸ ਮੌਕੇ ਮੀਟਿੰਗ ਤੋਂ ਬਾਅਦ ਬਲਰਾਮ ਸਿੰਘ ਮਾਨ ਮੀਤ ਪ੍ਰਧਾਨ ਪੰਜਾਬ ਅਤੇ ਜ਼ਿਲ੍ਹਾ ਕਪੂਰਥਲਾ ਦੇ ਤਿੰਨ ਹੋਰ ਨੰਬਰਦਾਰ ਸਾਹਿਬ ਸਿੰਘ ਭੁੱਲਰ, ਨੰਬਰਦਾਰ ਗੁਰਪਾਲ ਸਿੰਘ ਧਾਰੀਵਾਲ, ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ ਨੂੰ ਪੰਜਾਬ ਦੀ ਐਗਜੈਕਟਿਵ ਮੈਂਬਰ ਚੁਣੇ ਜਾਣ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਰਾਮ ਸਿੰਘ ਮਾਨ ਨੰਬਰਦਾਰ, ਗੁਰਮੇਜ ਸਿੰਘ ਖਲੀਲ ਨੰਬਰਦਾਰ, ਸੁਖਜਿੰਦਰ ਸਿੰਘ ਮੁਲਤਾਨੀ ਨੰਬਰਦਾਰ, ਪ੍ਰਕਾਸ਼ ਚੰਦ, ਮੰਗਲ ਸਿੰਘ ਭੱਟੀ, ਸਵਰਨ ਸਿੰਘ ਵੈਦ, ਜੋਗਾ ਸਿੰਘ, ਗੁਰਦੇਵ ਸਿੰਘ ਮੁੱਲਾ ਕਾਲਾ, ਸਤਨਾਮ ਸਿੰਘ ਬਾਕਰਕੇ, ਹਰਵਿੰਦਰ ਸਿੰਘ ਕਬੀਰਪੁਰ, ਸਾਹਿਬ ਸਿੰਘ ਭੁੱਲਰ, ਸਤਵਿੰਦਰ ਸਿੰਘ ਸਾਬੂਵਾਲ, ਮੁਖਤਿਆਰ ਸਿੰਘ ਬਾਊਪੁਰ, ਲਹਿੰਬਰ ਸਿੰਘ, ਦਲੀਪ ਸਿੰਘ, ਪਲਵਿੰਦਰ ਸਿੰਘ ਧਾਲੀਵਾਲ ਬੇਟ, ਬਲਵਿੰਦਰ ਸਿੰਘ, ਦਲਜਿੰਦਰ ਸਿੰਘ, ਜਸਪਾਲ ਸਿੰਘ, ਸਤਪਾਲ ਸਿੰਘ, ਜਗਤਾਰ ਸਿੰਘ, ਅਮਰਜੀਤ ਸਿੰਘ, ਬਲਜੀਤ ਸਿੰਘ, ਕਸ਼ਮੀਰ ਸਿੰਘ, ਬਲਬੀਰ ਸਿੰਘ, ਕਸ਼ਮੀਰ ਸਿੰਘ ਸੁਲਤਾਨਪੁਰ ਲੋਧੀ, ਪ੍ਰੀਤਮ ਸਿੰਘ ਫਤਹਿਪੁਰ, ਹਰਜੀਤ ਸਿੰਘ ਭੰਡਾਲ ਬੇਟ, ਸੰਤੋਖ ਸਿੰਘ, ਬਲਵੰਤ ਸਿੰਘ ਬੂੜੇਵਾਲ, ਹਰਪਾਲ ਸਿੰਘ ਸਾਰੇ ਨੰਬਰਦਾਰ  ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here