ਪਠਾਨਕੋਟ ਅਤੇ ਗੁਰਦਾਸਪੁਰ ਦੀਆਂ ਪ੍ਰਮੁੱਖ ਸ਼ਖਸੀਅਤਾਂ ‘ਆਪ’ ਵਿੱਚ ਹੋਈਆਂ ਸ਼ਾਮਲ

0
122

ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਕੀਤਾ ਸਵਾਗਤ

ਚੰਡੀਗੜ੍ਹ, 8 ਅਗਸਤ

ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਮਾਝਾ ਖੇਤਰ ਵਿੱਚ ਮੰਗਲਵਾਰ ਨੂੰ ਉਸ ਸਮੇਂ ਵਡਾ ਹੁਲਾਰਾ ਮਿਲਿਆ ਜਦੋਂ ਪਠਾਨਕੋਟ ਅਤੇ ਗੁਰਦਾਸਪੁਰ ਦੀਆਂ ਕਈ ਪ੍ਰਮੁੱਖ ਹਸਤੀਆਂ ਅਧਿਕਾਰਤ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਹੋ ਗਇਆਂ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਸਵਾਗਤ ਕੀਤਾ।

ਪਾਰਟੀ ਵਿੱਚ ਸਾਮਲ ਹੋਣ ਵਾਲਿਆਂ ‘ਚ ਅੱਖਾਂ ਦੇ ਮਾਹਿਰ ਡਾ.ਕੇ.ਡੀ.ਸਿੰਘ, ਐਡਵੋਕੇਟ ਭਾਨੂ ਪ੍ਰਤਾਪ ਸਿੰਘ, ਸਤੀਸ਼ ਮਹਿੰਦਰੂ, ਰਮੇਸ਼ ਕੁਮਾਰ, ਨੀਲਮ ਘੁੰਮਣ (ਜਮਹੂਰੀ ਮਹਿਲਾ ਸੰਗਠਨ ਦੀ ਸੂਬਾ ਜਨਰਲ ਸਕੱਤਰ) ਅਤੇ ਗੁਰਦਿਆਲ ਸਿੰਘ ਘੁੰਮਣ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸਾਬਕਾ ਸੂਬਾਈ ਆਗੂ ਅਤੇ ਮੌਜੂਦਾ ਸਮੇਂ ਵਿੱਚ ਖੇਤੀਬਾੜੀ ਅਤੇ ਅਸੰਗਠਿਤ ਮਜ਼ਦੂਰ ਯੂਨੀਅਨ ਦੇ ਨੇਤਾ ਪਰਮੁੱਖ ਹਨ।

ਵਿਧਾਇਕ ਬੁੱਧ ਰਾਮ ਅਤੇ ਮੰਤਰੀ ਕਟਾਰੂਚੱਕ ਦੇ ਨਾਲ, ਜਗਰੂਪ ਸਿੰਘ ਸੇਖਵਾਂ (ਆਪ ਪੰਜਾਬ ਜਨਰਲ ਸਕੱਤਰ) ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ (ਬਟਾਲਾ) ਵੀ ‘ਆਪ’ ਪਰਿਵਾਰ ਵਿੱਚ ਨਵੇਂ ਆਗੂਆਂ ਦਾ ਸਵਾਗਤ ਕਰਨ ਲਈ ਮੌਜੂਦ ਸਨ।

ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਇਨ੍ਹਾਂ ਸਾਰੇ ਆਗੂਆਂ ਦਾ ਵਿਆਪਕ ਤਜ਼ਰਬਾ ਪਾਰਟੀ ਲਈ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਲੋਕ ਸਾਡੇ ‘ਤੇ ਜੋ ਵਿਸ਼ਵਾਸ ਅਤੇ ਪਿਆਰ ਹਰ ਰੋਜ਼ ਦਰਸਾਉਂਦੇ ਹਨ, ਉਹ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਨੂੰ ਮੁੜ ‘ਰੰਗਲਾ’ ਬਣਾਉਣ ਲਈ ਸਾਡੀਆਂ ਕੋਸ਼ਿਸ਼ਾਂ ਸਹੀ ਦਿਸ਼ਾ ਵੱਲ ਜਾ ਰਹੀਆਂ ਹਨ।

LEAVE A REPLY

Please enter your comment!
Please enter your name here