ਅੰਮ੍ਰਿਤਸਰ 19 ਅਗਸਤ 2022 :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਬਾਨੀ ਤੇ ਬਾਅਦ ਵਿੱਚ ਇਸੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣਨ ਵਾਲੇ 40 ਕਿਤਾਬਾਂ ਦੇ ਲੇਖਕ ਤੇ ਪਦਮਸ੍ਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਉੱਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਸ੍ਰੀ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀ ਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ,ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਵਿਚ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕਦੇ ਵੀ ਨਾ ਪੂਰਾ ਕੀਤਾ ਜਾਣ ਵਾਲਾ ਘਾਟਾ ਪਿਆ ਹੈ।
ੳੇੁਹ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹਿ ਪਰ ਉਨ੍ਹਾਂ ਵੱਲੋਂ ਮੱਧਕਾਲੀਨ ਭਾਰਤ, ਪੰਜਾਬ ਤੇ ਸਿੱਖ ਇਤਿਹਾਸ , ਪੰਜਾਬ ਦੀ ਇਤਿਹਾਸਕਾਰੀ ਨੂੰ ਨਵੀਂ ਦਿਸ਼ਾ ਦੇਣ ਤੇ ਹੋਰ ਕੀਤੇ ਕਾਰਜਾਂ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।