ਪਰੈੱਸਨੋਟ
ਪਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ 29 ਸਤੰਬਰ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਘਰ ਅੱਗੇ ਦਿੱਤਾ ਜਾਵੇਗਾ ਧਰਨਾ
ਪੁਰਾਣੀ ਪੈਨਸ਼ਨ ਸਬੰਧੀ ਨੋਟੀਫਿਕੇਸ਼ਨ ਕੇਵਲ ਊਂਠ ਦਾ ਲਟਕਦਾ ਬੁੱਲ ਹੀ ਸਾਬਤ ਹੋਇਆ
ਅੰਮ੍ਰਿਤਸਰ 24 ਸਤੰਬਰ ( ) ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਜਿਲਾ ਪੱਧਰੀ ਮੀਟਿੰਗ ਜਿਲਾ ਕਨਵੀਨਰ ਡਾ ਸੰਤਸੇਵਕ ਸਿੰਘ ਸਰਕਾਰੀਆ ਅਤੇ ਸੂਬਾ ਕੋ ਕਨਵੀਨਰ ਰਣਬੀਰ ਸਿੰਘ ਉੱਪਲ ਦੀ ਪ੍ਰਧਾਨਗੀ ਹੇਠ ਸਥਾਨਕ ਕੰਪਨੀ ਬਾਗ ਵਿਖੇ ਹੋਈ। ਜਿਸ ਵਿੱਚ ਉਹਨਾਂ ਨੇ ਪੰਜਾਬ ਸਰਕਾਰ ਦੇ ਲਾਰਾ ਲਾਊ ਰਵੱਈਏ ਦਾ ਸਖ਼ਤ ਨੋਟਿਸ ਲੈਂਦਿਆਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 29 ਸਤੰਬਰ ਨੂੰ ਜਿਲ੍ਹਾ ਪੱਧਰੀ ਰੋਸ ਧਰਨਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਘਰ ਅੱਗੇ ਦਿੱਤਾ ਜਾਵੇਗਾ ਅਤੇ 6 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੇ ਰੋਸ ਧਰਨੇ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ । ਕੋ- ਕਨਵੀਨਰ ਹਰਵਿੰਦਰ ਸੁਲਤਾਨਵਿੰਡ, ਅਮਰੀਕ ਸਿੰਘ, ਬੋਬਿੰਦਰ ਸਿੰਘ ਅਤੇ ਹੀਰਾ ਸਿੰਘ ਭੱਟੀ ਨੇ ਕਿਹਾ ਕਿ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦੇ ਕੀਤੇ ਵਾਅਦੇ ਤੋਂ ਭੱਜ ਗਈ ਹੈ ਅਤੇ ਹੋਰ ਰਾਜਾਂ ਵਿੱਚ ਚੋਣਾਂ ਨੂੰ ਨੂੰ ਦੇਖਦੇ ਹੋਏ ਜਿਹੜਾ ਪੁਰਾਣੀ ਪੈਨਸ਼ਨ ਬਹਾਲੀ ਦਾ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਹ ਵੀ ਪੰਜਾਬ ਦੇ ਦੋ ਲੱਖ ਕਰਮਚਾਰੀਆਂ ਲਈ ਦੋ ਸਾਲ ਬੀਤ ਜਾਣ ਬਾਅਦ ਵੀ ਕੇਵਲ ਊਂਠ ਦਾ ਲਟਕਦਾ ਬੁੱਲ ਹੀ ਸਾਬਤ ਹੋਇਆ ਹੈ। ਇਸ ਡੰਗ ਟਪਾਉ ਨੀਤੀ ਤੋਂ ਅੱਕੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ। ਜ਼ਿਲ੍ਹਾ ਆਗੂ ਸਤਨਾਮ ਸਿੰਘ ਛੀਨਾ, ਸੁਲਤਾਨਪਾਲ ਸਿੰਘ ਨੇ ਦੱਸਿਆ ਕਿ 29 ਸਤੰਬਰ ਨੂੰ ਐਮ ਐਲ ਏ ਅਤੇ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਅਤੇ 6 ਅਕਤੂਬਰ ਨੂੰ ਚਾਰੇ ਜਿਮਨੀ ਚੋਣ ਹਲਕਿਆਂ ਚੱਬੇਵਾਲ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਗਿੱਦੜਬਾਹਾ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪੈਨਸ਼ਨ ਵਿਹੂਣੇ ਕਰਮਚਾਰੀ ਭਾਗ ਲੈਣਗੇ।ਪੰਜਾਬ ਸਰਕਾਰ ਵੱਲੋਂ ਪਿੱਛਲੇ ਸਾਲ 18 ਨਵੰਬਰ 2022 ਨੂੰ ਪੁਰਾਣੀ ਪੈਂਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਜ਼ਾਰੀ ਹੋਇਆ ਸੀ ਇਸ ਨੋਟੀਫਿਕੇਸ਼ਨ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਗਿਆ। ਮੌਜੂਦਾ ਪੰਜਾਬ ਸਰਕਾਰ ਵੱਡੇ ਵੱਡੇ ਕੰਮਾਂ ਨੂੰ ਥੋੜੇ ਸਮੇਂ ਵਿੱਚ ਕਰਕੇ ਦਿਖਾਉਣ ਦਾ ਦਾਅਵਾ ਕਰਦੀ ਹੈ ਪਰ ਖੁਦ ਦੇ ਪੁਰਾਣੀ ਪੈਂਨਸ਼ਨ ਬਹਾਲੀ ਸਬੰਧੀ ਲਿਖਤੀ ਕੀਤੇ ਵਾਅਦੇ ਅਤੇ ਮੁੱਖਮੰਤਰੀ ਦੇ ਐਲਾਨ ਨੂੰ ਵੀ ਦੋ ਸਾਲ ਹੋ ਗਏ ਹਨ ਪਰ ਸਰਕਾਰ ਇਸ ਨੂੰ ਅਮਲੀ ਜਾਮਾ ਪਾਉਣ ਵਿੱਚ ਨਾਕਾਮ ਰਹੀ ਹੈ। ਜਦੋਂ ਕਿ ਗਵਾਂਢੀ ਸੂਬੇ ਦੀ ਸਰਕਾਰ ਨੇ ਬਾਅਦ ਵਿੱਚ ਸਰਕਾਰ ਬਣਾ ਕੇ ਪਹਿਲੇ ਚਾਰ ਮਹੀਨਿਆਂ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਕੇ ਆਪਣਾ ਵਾਅਦਾ ਪੂਰਾ ਕਰ ਵਿਖਾਇਆ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਜਿੱਥੇ ਵੀ ਮੁੱਖ ਮੰਤਰੀ ਪੰਜਾਬ ਜਾਣਗੇ ਉਹਨਾਂ ਦਾ ਕਾਲੀਆਂ ਝੰਡੀਆਂ ਨਾਲ ਜਿਲਾ ਪੱਧਰ ਤੇ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਤੇ ਮੰਗਲ ਸਿੰਘ ਟਾਂਡਾ, ਸੁੱਚਾ ਸਿੰਘ ਟਰਪਈ, ਜਤਿਨ ਸ਼ਰਮਾ, ਸਵਿੰਦਰ ਸਿੰਘ ਭੱਟੀ, ਹਰਵਿੰਦਰ ਸਿੰਘ ਜਲਾਲਾਬਾਦ, ਗੁਰਮੀਤ ਸਿੰਘ, ਸੁਖਜਿੰਦਰ ਸਿੰਘ, ਬਲਦੇਵ ਸਿੰਘ ਮਜੀਠਾ, ਰਣਬੀਰ ਸਿੰਘ, ਰਾਜਵਿੰਦਰ ਸਿੰਘ, ਰਣਦੀਪ ਸਿੰਘ ਮੰਡਿਆਲਾ, ਸਰਬਜੀਤ ਕੁਮਾਰ ਮੂਲੇਚੱਕ ਆਗੂ ਵੀ ਹਾਜ਼ਰ ਸਨ।