ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਪਿੰਡ ਬੋੜਾਵਾਲ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

0
285

ਬੋੜਾਵਾਲ/ਮਾਨਸਾ, 15 ਸਤੰਬਰ: ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਲਾਕ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਸਰਕਲ ਇੰਚਾਰਜ ਖੇਤੀਬਾੜੀ ਵਿਕਾਸ ਅਫਸਰ ਡਾ. ਜਸਲੀਨ ਕੌਰ ਧਾਲੀਵਾਲ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਕਿਸਾਨ ਸਿਖਲਾਈ ਕੈਂਪ ਵਿੱਚ 35 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਲੀਨ ਕੌਰ ਧਾਲੀਵਾਲ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਅਤੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨ ਕਾਰਨ ਹੋਣ ਵਾਲੇ ਨੁਕਸਾਨ ਅਤੇ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਨਾਲ ਹੋਣ ਵਾਲੇ ਫਾਇਦਿਆਂ ਤੋਂ ਜਾਣੂ ਹੋਣਾ ਲਾਜ਼ਮੀ ਹੈ।

ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਇੰਨਸੀਟੂ ਅਤੇ ਐਕਸਸੀਟੂ ਤਰੀਕੇ ਨਾਲ ਪ੍ਰਬੰਧਨ ਕਰਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਹਾਜ਼ਰ ਕਿਸਾਨਾਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਉਂਣਗੇ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨਗੇ। ਇਸ ਉਪਰੰਤ ਖੇਤੀ ਮਸ਼ੀਨਰੀ ਮਾਲਕਾਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਰਕਬੇ ਵਿਚ ਮਸ਼ੀਨੀਰੀ ਦੀ ਵਰਤੋਂ ਕਰਦੇ ਹੋਏ ਪਰਾਲੀ ਦੇ ਪ੍ਰਬੰਧ ਵਿੱਚ ਸਹਿਯੋਗ ਪਾਇਆ ਜਾ ਸਕਦਾ ਹੈ ਤਾਂ ਜੋ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਜਾ ਸਕੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ ਲਗਾਕੇ ਹੀ ਕੀਤੀ ਜਾਵੇ ਤਾਂ ਜੋ ਪਰਾਲੀ ਦਾ ਖੇਤ ਵਿੱਚ ਹੀ ਸੌਖਾ ਪ੍ਰਬੰਧਨ ਕੀਤਾ ਜਾ ਸਕੇ। ਇਸ ਮੌਕੇ ਸ੍ਰੀ ਮਨਪ੍ਰੀਤ ਸਿੰਘ, ਏ.ਐਸ.ਆਈ. ਅਤੇ ਨਿਰਮਲ ਸਿੰਘ, ਏ.ਟੀ.ਐਮ. ਹਾਜਰ ਸਨ।

LEAVE A REPLY

Please enter your comment!
Please enter your name here