ਪਸ਼ੂ ਪਾਲਣ ਮੰਤਰੀ ਵੱਲੋਂ ਲੰਪੀ ਸਕਿਨ ਬੀਮਾਰੀ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ

0
202

ਚੰਡੀਗੜ੍ਹ: ਸੂਬੇ ਦੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿੱਨ ਬੀਮਾਰੀ ਕਾਰਨ ਚਪੇਟ ਵਿਚ ਆਏ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਫ਼ਾਜ਼ਿਲਕਾ ਜ਼ਿਲ੍ਹੇ ਦੇ ਖੇਤਰਾਂ ਦਾ ਦੌਰਾ ਕੀਤਾ ਗਿਆ।

ਹਲਕਾ ਬੱਲੂਆਣਾ ਦੇ ਪਿੰਡ ਰਾਮਪੁਰਾ ਅਤੇ ਸੁਖਚੈਨ ਵਿਖੇ ਬੀਮਾਰੀ ਦੀ ਰੋਕਥਾਮ ਸਬੰਧੀ ਵਿਭਾਗ ਅਤੇ ਸਥਾਨਕ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ‘ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਇਸ ਬੀਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਸਾਰਥਕ ਕਦਮ ਚੁੱਕ ਰਹੀ ਹੈ। ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲਿਅ੍ਹਾਂ ਨੂੰ 76 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਿਆਂ ਵਿਚ ਤੈਨਾਤ ਅਮਲੇ ਦੇ ਨਾਲ-ਨਾਲ ਮੁੱਖ ਦਫ਼ਤਰ ਤੋਂ ਵੀ ਵੈਟਰਨਰੀ ਅਧਿਕਾਰੀ ਜ਼ਿਲ੍ਹਿਆਂ ਵਿੱਚ ਭੇਜੇ ਗਏ ਹਨ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਲੰਪੀ ਸਕੀਨ ਬਿਮਾਰੀ ਵਿਸ਼ੇਸ਼ ਤੌਰ ‘ਤੇ ਗਾਵਾਂ ਵਿਚ ਫੈਲ ਰਹੀ ਹੈ ਅਤੇ ਸੂਬੇ ਦੇ ਕਈ ਜ਼ਿਲ੍ਹੇ ਇਸ ਬੀਮਾਰੀ ਦੀ ਚਪੇਟ ਵਿਚ ਆ ਗਏ ਹਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਸ਼ੂ ਪਾਲਕਾਂ ਦੇ ਸ਼ੈਡਾਂ ਦਾ ਰੋਜ਼ਾਨਾ ਦੌਰਾ ਕਰਨ ਅਤੇ ਪਸ਼ੂਆਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਰੋਕਣ ਲਈ ਲੋੜੀਂਦੇ ਕਦਮ ਚੁੱਕਣ। ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਦਵਾਈਆਂ ਤੋਂ ਇਲਾਵਾ ਹੋਰ ਸਾਜ਼ੋ-ਸਾਮਾਨ ਕਿਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇ।
ਕੈਬਿਨਟ ਮੰਤਰੀ ਭੁੱਲਰ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਪਸ਼ੂ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ ਖੁੱਲ੍ਹੇ ਵਿੱਚ ਨਾ ਸੁੱਟਿਆ ਜਾਵੇ, ਸਗੋਂ ਦਫ਼ਨ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਪਸ਼ੂ ਪਾਲਕ ਦੂਜੇ ਰਾਜਾਂ ਤੋਂ ਪਸ਼ੂ ਖਰੀਦ ਕੇ ਪੰਜਾਬ ਅੰਦਰ ਨਾ ਲਿਆਉਣ ਤਾਂ ਜੋ ਬੀਮਾਰੀ ਦੇ ਫੈਲਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨਾਲ ਬੱਲੂਆਣਾ ਹਲਕੇ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here