ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਹਰਪਾਲ ਸਿੰਘ ਚੀਮਾ

0
48
ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਹਰਪਾਲ ਸਿੰਘ ਚੀਮਾ ਵੱਲੋਂ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਅਤੇ ਬਾਹਰੀ ਉਮੀਦਵਾਰਾਂ ਨੂੰ ਹਰਾਉਣ ਦੀ ਅਪੀਲ ਦਿੜ੍ਹਬਾ ਹਲਕੇ ਵਿੱਚ ਮੀਤ ਹੇਅਰ ਦੇ ਹੱਕ ਵਿੱਚ ਵੱਡੀਆਂ ਚੋਣ ਰੈਲੀਆਂ

ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ

ਹਰਪਾਲ ਸਿੰਘ ਚੀਮਾ ਵੱਲੋਂ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਅਤੇ ਬਾਹਰੀ ਉਮੀਦਵਾਰਾਂ ਨੂੰ ਹਰਾਉਣ ਦੀ ਅਪੀਲ
ਦਿੜ੍ਹਬਾ ਹਲਕੇ ਵਿੱਚ ਮੀਤ ਹੇਅਰ ਦੇ ਹੱਕ ਵਿੱਚ ਵੱਡੀਆਂ ਚੋਣ ਰੈਲੀਆਂ
ਦਲਜੀਤ ਕੌਰ
ਦਿੜ੍ਹਬਾ, 19 ਮਈ, 2024: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਸਾਥੀ ਉਮੀਦਵਾਰ ਚੋਣਾਂ ਵਿੱਚ ਜਿੱਤਣ ਤੋਂ ਬਾਅਦ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦਿੰਦੇ ਹੋਏ ਲੜਾਈ ਲੜਨਗੇ।
ਮੀਤ ਹੇਅਰ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਦਿੜ੍ਹਬਾ ਹਲਕੇ ਵਿੱਚ ਮੀਤ ਹੇਅਰ ਦੇ ਹੱਕ ਵਿੱਚ ਹੋਈਆਂ ਵੱਡੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ।
ਮੀਤ ਹੇਅਰ ਨੇ ਕਿਹਾ ਕਿ ਇਸ ਵੇਲੇ ਕੇਂਦਰ ਦੀ ਸਰਕਾਰ ਵੱਲੋਂ ਪੰਜਾਬ ਦੇ ਹਰ ਤਰ੍ਹਾਂ ਦੇ ਫੰਡ ਰੋਕੇ ਜਾ ਰਹੇ ਹਨ। ਪੰਜਾਬ ਦਾ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਰੋਕਿਆ ਗਿਆ, ਸਿਹਤ ਸੇਵਾਵਾਂ ਦੇ ਫੰਡ ਰੋਕੇ ਗਏ, ਜੀਐਸਟੀ ਦਾ ਪੈਸਾ ਕਦੇ ਸਮੇਂ ਸਿਰ ਨਹੀਂ ਮਿਲਿਆ। ਪੰਜਾਬ ਨੂੰ ਕੋਈ ਵੱਡਾ ਪ੍ਰਾਜੈਕਟ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਪੰਜਾਬ ਵਿਰੋਧੀ ਤਾਕਤਾਂ ਨੂੰ ਪਛਾੜਨ ਦਾ ਵੇਲਾ ਹੈ ਜਿਨ੍ਹਾਂ ਕਦੇ ਵੀ ਪੰਜਾਬ ਦੇ ਹੱਕਾਂ ਦੀ ਆਵਾਜ਼ ਨਹੀਂ ਬੁਲੰਦ ਕੀਤੀ। ਕੇੰਦਰ ਵਿੱਚ ਅਗਲੀ ਸਰਕਾਰ ਵਿੱਚ ਆਪ ਦਾ ਵੱਡਾ ਰੋਲ ਹੋਵੇਗਾ ਅਤੇ ਪੰਜਾਬ ਤੋਂ ਜਿੰਨੇ ਵੱਧ ਆਪ ਉਮੀਦਵਾਰ ਜਿੱਤਣਗੇ, ਉਨਾ ਹੀ ਪੰਜਾਬ ਦੀ ਆਵਾਜ ਮਜ਼ਬੂਤ ਹੋਵੇਗੀ।
ਦਿੜ੍ਹਬਾ ਹਲਕੇ ਦੇ ਵਿਧਾਇਕ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਹਰਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੀਤ ਹੇਅਰ ਨੇ ਵਿਧਾਨ ਸਭਾ ਵਿੱਚ ਵੀ ਆਪਣੇ ਹਲਕੇ ਦੇ ਹੱਕਾਂ ਦੀ ਰਾਖੀ ਕੀਤੀ ਹੈ। ਬਤੌਰ ਮੰਤਰੀ ਵੀ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਐਸ.ਵਾਈ.ਐਲ. ਦੇ ਮਾਮਲੇ ਵਿੱਚ ਪੰਜਾਬ ਦੇ ਹਿੱਤਾਂ ਲਈ ਜ਼ੋਰਦਾਰ ਤਰੀਕੇ ਨਾਲ ਆਵਾਜ਼ ਉਠਾਉਂਦਿਆਂ ਰਾਖੀ ਕੀਤੀ। ਸਭ ਤੋਂ ਵੱਡੀ ਗੱਲ ਕਿ ਉਹ ਸਾਡੇ ਆਪਣੇ ਇਲਾਕੇ ਦਾ ਹੈ, ਬਾਕੀ ਉਮੀਦਵਾਰਾਂ ਵਾਂਗੂੰ ਬਾਹਰੋਂ ਨਹੀਂ ਆਇਆ।

LEAVE A REPLY

Please enter your comment!
Please enter your name here