ਖਡੂਰ ਸਾਹਿਬ/ਤਰਨਤਾਰਨ,27 ਅਗਸਤ 2024 -ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦ ਇਸ ਹਲਕੇ ਅਧੀਨ ਆਉਂਦੇ ਪਿੰਡ ਕਲੇਰ ਵਿਖੇ ਸਰਪੰਚ ਬੀਬੀ ਪ੍ਰੀਤਮ ਕੌਰ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਸਮੇਤ ਸੈਂਕੜੇ ਪਰਿਵਾਰਾਂ ਨੇ ਨੌਜਵਾਨ ਆਗੂ ਗੁਰਜਿੰਦਰ ਸਿੰਘ ਕਲੇਰ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸਰਪੰਚ ਬੀਬੀ ਪ੍ਰੀਤਮ ਕੌਰ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਤੋਂ ਇਲਾਵਾ ਗੁਰਭੇਜ ਸਿੰਘ ਫੌਜੀ,ਗੁਰਦਿਆਲ ਸਿੰਘ,ਡਾ.ਨਿਸ਼ਾਨ ਸਿੰਘ, ਨਿਸ਼ਾਨ ਸਿੰਘ ਸ਼ਾਹ,ਬਲਵਿੰਦਰ ਸਿੰਘ ਫੌਜੀ, ਬਾਬਾ ਹੀਰਾ ਸਿੰਘ,ਦਿਲਬਾਗ ਸਿੰਘ,ਜਸਵੰਤ ਸਿੰਘ,ਨਿਰਵੈਲ ਸਿੰਘ, ਮੰਗਲ ਸਿੰਘ,ਸੀਤਲ ਸਿੰਘ,ਮਿੰਟੂ,ਮਨਜਿੰਦਰ ਸਿੰਘ,ਬੱਬੀ,ਹਾਵਰਜੀਤ ਸਿੰਘ,ਕਸ਼ਮੀਰ ਕੌਰ,ਬਲਵਿੰਦਰ ਕੌਰ,ਨਿੰਦਰ ਕੌਰ,ਹਰਜੀਤ ਕੌਰ,ਦਰਸ਼ਨ ਕੌਰ,ਜੱਸ ਕੌਰ, ਰਣਜੀਤ ਕੌਰ,ਸਰਬਜੀਤ ਕੌਰ,ਕਸ਼ਮੀਰ ਕੌਰ, ਇੰਦਰਜੀਤ ਕੌਰ ਸਮੇਤ ਸੈਂਕੜੇ ਹੋਰ ਪਰਿਵਾਰਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪਾਰਟੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਜੀ ਆਇਆ ਕਿਹਾ।ਇਸ ਮੌਕੇ ‘ਤੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਪੰਜਾਬ ਨੂੰ ਇੱਕ ਬਹੁਤ ਹੀ ਸੁਹਿਰਦ ਅਤੇ ਇਮਾਨਦਾਰ ਅਕਸ਼ ਵਾਲੀ ਲੀਡਰਸ਼ਿਪ ਦੀ ਲੋੜ ਹੈ ਜੋ ਪੰਜਾਬ ਨੂੰ ਨਸ਼ੇ, ਗੈਂਗਸਟਰਵਾਦ, ਬੇਰੁਜਗਾਰੀ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਕਰ ਸਕੇ।ਉਨਾਂ ਕਿਹਾ ਕਿ ਦੇਸ਼ ਦੇ ਬਾਕੀ ਸੂਬਿਆਂ ਵਿੱਚ ਜਿੱਥੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ, ਉਥੋਂ ਦਾ ਜੀਵਨ ਪੱਧਰ ਬਹੁਤ ਹੀ ਸੁਖਾਵਾਂ ਚੱਲ ਰਿਹਾ ਹੈ।ਪੰਜਾਬ ਵਿੱਚ ਸਮੇਂ-ਸਮੇਂ ਤੇ ਕਾਂਗਰਸ, ਅਕਾਲੀ ਦਲ ਅਤੇ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਨਾਲ ਵੱਡਾ ਧੋਖਾ ਕੀਤਾ ਹੈ,ਪਰ ਹੁਣ ਲੋਕ ਜਾਣੂ ਹੋ ਚੁੱਕੇ ਹਨ।ਜਿਸ ਦਾ ਨਤੀਜਾ ਲੋਕ ਆਪ ਮੁਹਾਰੇ ਭਾਰਤੀ ਜਨਤਾ ਪਾਰਟੀ ਨਾਲ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਜੁੜਣ ਲੱਗੇ ਹਨ। ਹਰਜੀਤ ਸਿੰਘ ਸੰਧੂ ਨੇ ਪੰਜਾਬ ਅੰਦਰ ਹੋਣ ਵਾਲੀਆਂ ਅਗਾਮੀਂ ਚੋਣਾਂ ਲਈ ਪਿੰਡ ਕਲੇਰ ਦੇ ਲੋਕਾਂ ਨੂੰ ਲਾਮਬੰਦ ਵੀ ਕੀਤਾ ਅਤੇ ਇਕਜੁੱਟ ਹੋ ਕੇ ਸੂਝਵਾਨ ਆਗੂ ਦੀ ਚੋਣ ਕਰਨ ਲਈ ਵੀ ਕਿਹਾ। ਇਸ ਮੌਕੇ ਇਕੱਤਰ ਪਿੰਡ ਕਲੇਰ ਦੇ ਲੋਕਾਂ ਨੇ ਹਮੇਸ਼ਾਂ ਹੀ ਇਕਜੁੱਟ ਹੋ ਕੇ ਚੱਲਣ ਅਤੇ ਭਾਰਤੀ ਜਨਤਾ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਦਾ ਐਲਾਨ ਕਰਦਿਆਂ ਪਹੁੰਚੀ ਹੋਈ ਸਮੁੱਚੀ ਲੀਡਰਸ਼ਿਪ ਨੂੰ ਵਿਸਵਾਸ਼ ਦੁਆਇਆ ਕਿ ਪਿੰਡ ਕਲੇਰ ਤੋਂ ਅਗਾਮੀਂ ਚੋਣਾਂ ਵਿੱਚ ਵੱਡੀ ਲੀਡ ਨਾਲ ਭਾਜਪਾ ਦੀ ਜਿੱਤ ਦਰਜ ਕਰਵਾਉਣਗੇ। ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਪਣੇ ਹਰ ਵਰਕਰ ਦੇ ਦੁੱਖ ਸੁੱਖ ਵਿੱਚ ਨਾਲ ਖੜਦੀ ਹੈ ਅਤੇ ਪਾਰਟੀ ਵਿੱਚ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਮਾਣ ਸਨਮਾਨ ਵੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਵੀ ਸੂਬੇ ਵਿੱਚ ਭਾਜਪਾ ਦੀ ਸਰਕਾਰ ਹੈ ਉੱਥੋਂ ਦੇ ਲੋਕ ਹਰ ਪੱਖੋਂ ਸੁਹਿਰਦ ਪ੍ਰਸਾਸ਼ਨ ਅਤੇ ਅਨੁਸਾਸ਼ਨ ਦਾ ਆਨੰਦ ਮਾਣ ਰਹੇ ਹਨ,ਕੇਂਦਰ ਦੀਆਂ ਲੋਕ ਪੱਖੀ ਸਹੂਲਤਾਂ ਲੋਕਾਂ ਤੱਕ ਸਿੱਧੀਆਂ ਨਿਰਵਿਘਨ ਬਿਨਾਂ ਭੇਦਭਾਵ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵੀ ਭਾਰਤੀ ਜਨਤਾ ਪਾਰਟੀ ਨੂੰ ਮੌਕਾ ਦੇ ਕੇ ਆਪਣੀ ਜਵਾਨੀ,ਕਿਸਾਨੀ ਅਤੇ ਆਪਣਾ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਦੇਣ ਲਈ ਸਾਰਿਆਂ ਨੂੰ ਹੰਭਲਾ ਮਾਰਨਾ ਹੋਵੇਗਾ। ਇਸ ਮੌਕੇ ‘ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮੀਤ ਪ੍ਰਧਾਨ ਜਸਕਰਨ ਸਿੰਘ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ,ਸਰਕਲ ਯੁਵਾ ਮੋਰਚਾ ਪ੍ਰਧਾਨ ਜਵਾਹਰ ਨਈਅਰ,ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਨੌਜਵਾਨ ਆਗੂ ਨਵਨੀਤ ਸਿੰਘ ਸੰਘਰਕੋਟ,ਸਾਬਕਾ ਸਰਪੰਚ ਮੋਹਨ ਸਿੰਘ ਅਤੇ ਹੋਰ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।
Boota Singh Basi
President & Chief Editor