ਸਾਦਿਕ: ਪਿੰਡ ਘੁਗਿਆਣਾ ਦੇ ਜੰਮਪਲ ਤੇ ਵਸਨੀਕ ਅੰਤਰਰਾਸ਼ਟਰੀ ਪ੍ਰਸਿੱਧ ਲੇਖਕ ਨਿੰਦਰ ਘੁਗਿਆਣਵੀ ਵੱਲੋਂ ਜਿਲਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਪਿੰਡ ਘੁਗਿਆਣਾ ਦੇ ਗੁਰਦਵਾਰਾ ਸਾਹਿਬ ਨੂੰ ਜਾਂਦੀ ਅਤੇ ਲੰਬੇ ਸਮੇਂ ਦੀ ਬਣਨ ਤੋਂ ਬਕਾਇਆ ਪਈ ਗਲੀ ਬਣਵਾਉਣ ਅਤੇ ਆਪਣੇ ਨਿੱਜੀ ਯਤਨਾਂ ਨਾਲ ਪਿੰਡ ਦੀ ਸ਼ਮਸ਼ਾਨਘਾਟ ਦੀ ਮੁਰੰਮਤ ਲਈ ਮੈਂਬਰ ਪਾਰਲੀਮੈਂਟ ਮਹੁੰਮਦ ਸਦੀਕ ਪਾਸੋਂ ਸਾਢੇ ਪੰਜ ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕਰਵਾਉਣ ਦੇ ਨਾਲ ਨਾਲ ਪਿੰਡ ਵਿਖੇ ਕੇਂਦਰ ਸਰਕਾਰ ਦੀ ਵਿਸ਼ੇਸ਼ ਸਕੀਮ ਅਧੀਨ ਆਧੁਨਿਕ ਸਿਹਤ ਡਿਸਪੈਂਸਰੀ ਬਣਵਾਉਣ ਵਰਗੇ ਕੀਤੇ ਉਪਰਾਲਿਆਂ ਸਦਕਾ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਸਿਰੋਪਾਓ ਬਖਸ਼ਿਸ਼ ਕਰਕੇ ਸਨਮਾਨ ਤੇ ਧੰਨਵਾਦ ਕੀਤਾ ਗਿਆ। ਨਿੰਦਰ ਘੁਗਿਆਣਵੀ ਨੇ ਇਸ ਮੌਕੇ ਆਖਿਆ ਕਿ ਉਹ ਆਪਣੇ ਪਿੰਡ ਦਾ ਰਿਣ ਨਹੀਂ ਉਤਾਰ ਸਕਦੇ ਪਰ ਪਿੰਡ ਦੇ ਸਾਂਝੇ ਤੇ ਵਿਕਾਸ ਕਾਰਜਾਂ ਲਈ ਹਮੇਸ਼ਾ ਯੋਗਦਾਨ ਦਿੰਦੇ ਰਹਿਣਗੇ। ਇਸ ਮੌਕੇ ਮੌਜੂਦਾ ਸਰਪੰਚ ਬਲਵੰਤ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ ਤੇ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਇਕਬਾਲ ਸਿੰਘ ਨੇ ਉਨਾਂ ਨੂੰ ਸਿਰੋਪਾਓ ਭੇਟ ਕੀਤਾ। ਇਸ ਸਮੇਂ ਪਿੰਡ ਦੀਆਂ ਕਲੱਬਾਂ ਦੇ ਪ੍ਰਧਾਨ, ਨੰਬਰਦਾਰ ਤੇ ਮੈਂਬਰ ਪੰਚਾਇਤ ਵੀ ਮੌਜੂਦ ਸਨ।
Boota Singh Basi
President & Chief Editor