ਜਿਲਾ ਪ੍ਰਧਾਨ ਹਰਜੀਤ ਸੰਧੂ ਦੀ ਅਗਵਾਈ ਹੇਠ ਹੋਏ ਭਾਜਪਾ ਵਿੱਚ ਸ਼ਾਮਲ
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,11 ਮਾਰਚ 2024
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਬਾਠ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦ ਸ਼ਿੰਦਰ ਸਿੰਘ ਦੇ ਗ੍ਰਹਿ ਵਿਖੇ ਮੈਂਬਰ ਪੰਚਾਇਤ, ਸਾਬਕਾ ਜਿਲਾ ਪ੍ਰੀਸ਼ਦ ਮੈਂਬਰ,ਸਾਬਕਾ ਮੈਂਬਰ ਪੰਚਾਇਤ ਸਮੇਤ ਸੈਂਕੜੇ ਮੋਹਤਬਰ ਲੋਕਾਂ ਨੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਮੂਲੀਅਤ ਕਰ ਲਈ।ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਬਾਠ ਦੀ ਪ੍ਰੇਰਨਾ ਨਾਲ ਇਕੱਤਰ ਹੋਏ ਮੋਹਤਬਰ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਪਿੰਡ ਚੋਂ ਵੱਡਾ ਬਹੁਮਤ ਦੇਣ ਦਾ ਫੈਸਲਾ ਵੀ ਕੀਤਾ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਮੈਂਬਰ ਪੰਚਾਇਤ ਕੁਲਦੀਪ ਸਿੰਘ,ਸਾਬਕਾ ਮੈਂਬਰ ਪੰਚਾਇਤ ਤਰਲੋਕ, ਸੂਬੇਦਾਰ ਕਸ਼ਮੀਰ ਸਿੰਘ, ਵਰਿਆਮ ਸਿੰਘ,ਜੈਮਲ ਸਿੰਘ,ਸੇਮਾ ਸਿੰਘ, ਅਮਰੀਕ ਸਿੰਘ, ਗੁਰਦੀਪ ਸਿੰਘ,ਲਵਜੀਤ ਸਿੰਘ,ਹਰਦਿਆਲ ਸਿੰਘ, ਬਲਦੇਵ ਸਿੰਘ,ਰਾਜਬੀਰ ਸਿੰਘ,ਕੇਵਲ ਸਿੰਘ, ਸੁਖਵਿੰਦਰ ਸਿੰਘ,ਭਜਨ ਸਿੰਘ,ਗੁਰਦੀਪ ਸਿੰਘ, ਗੁਰਦਿਆਲ ਸਿੰਘ, ਜਗਤਾਰ ਸਿੰਘ,ਮਲਕੀਤ ਸਿੰਘ,ਸਤਨਾਮ ਸਿੰਘ, ਬਲਵਿੰਦਰ ਸਿੰਘ,ਜਸਵੰਤ ਸਿੰਘ,ਮੇਜਰ ਸਿੰਘ, ਸ਼ਿੰਦਰ ਸਿੰਘ,ਦਲਬੀਰ ਸਿੰਘ,ਕੁਲਦੀਪ ਸਿੰਘ ਅਤੇ ਹੋਰ ਮੋਹਤਬਰ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਲੀਡਰਸਿਪ ਦੀ ਹਾਜਰੀ ਵਿੱਚ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕਿਹਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੀ ਸੱਤਾ ਵਿੱਚ ਤੀਸਰੀ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰੀ ਬਹੁਮਤ ਨਾਲ ਸਰਕਾਰ ਬਨਣ ਜਾ ਰਹੀ ਹੈ ਅਤੇ ਇਸ ਵਾਰ ਪੰਜਾਬ ਵਿੱਚ ਵੀ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ।ਇਸ ਮੌਕੇ ‘ਤੇ ਜਿਲਾ ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ, ਜਿਲਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਜਿਲਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ,ਮੀਤ ਪ੍ਰਧਾਨ ਅਮਰਪਾਲ ਸਿੰਘ ਖਹਿਰਾ,ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਲਵਿੰਦਰ ਸਿੰਘ ਰੈਸ਼ੀਆਣਾ,ਸੀਨੀਅਰ ਆਗੂ ਡਾ.ਸੁਬੇਗ ਸਿੰਘ ਰੈਸ਼ੀਆਣਾ,ਮੰਡਲ ਪ੍ਰਧਾਨ ਮੇਹਰ ਸਿੰਘ ਬਾਣੀਆ, ਐਸਸੀ ਮੋਰਚੇ ਦੇ ਜਨਰਲ ਸਕੱਤਰ ਅਵਤਾਰ ਸਿੰਘ ਬੰਟੀ,ਸਤਨਾਮ ਸਿੰਘ ਫਤਿਆਬਾਦ ਅਤੇ ਪਾਰਟੀ ਦੇ ਹੋਰ ਆਗੂ ਸਾਹਿਬਾਨ ਮੌਜੂਦ ਸਨ।