ਪਿੰਡ ਬਾਹਮਣੀਵਾਲਾ ਵਿਖੇ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ 8 ਫਰਵਰੀ ਨੂੰ

0
66
ਰਾਕੇਸ਼ ਨਈਅਰ ਚੋਹਲਾ
ਪੱਟੀ/ਤਰਨਤਾਰਨ,6 ਫਰਵਰੀ 2023
ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਬਾਬਾ ਭੂਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੌਮ ਦੇ ਮਹਾਨ ਵਿਦਵਾਨ ਗਿਆਨੀ ਪਲਵਿੰਦਰ ਸਿੰਘ ਜੀ ਅਮਰੀਕਾ ਅਤੇ ਸਮੂਹ ਨੌਜਵਾਨ ਸਭਾ ਦੇ ਸਹਿਯੋਗ ਨਾਲ 8 ਫਰਵਰੀ ਵੀਰਵਾਰ ਨੂੰ ਗੁਰਦੁਆਰਾ ਬਾਬਾ ਭੂਪ ਸਿੰਘ ਜੀ ਦੇ ਸਾਹਮਣੇ ਸਜੇ ਪੰਡਾਲਾਂ ਦੇ ਵਿੱਚ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਸਜਾਉਣ ਮੁਕਾਬਲੇ ਕਰਵਾਏ ਜਾਣਗੇ।ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ,ਭਾਈ ਹਰਜੀਤ ਸਿੰਘ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ,ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ,ਮੀਤ ਸਕੱਤਰ ਹਰਚਰਨ ਸਿੰਘ ਉਬੋਕੇ,ਖਜਾਨਚੀ ਮਨਦੀਪ ਸਿੰਘ ਘੋਲੀਆਂ ਕਲਾਂ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਹਨਾਂ ਕਿਹਾ ਕਿ ਨਗਰ ਨਿਵਾਸੀਆਂ ਅਤੇ ਨੌਜਵਾਨ ਵੀਰਾਂ ਦਾ ਬਹੁਤ ਸੋਹਣਾ ਉਪਰਾਲਾ ਹੈ ਕਿ ਉਹ ਬੱਚਿਆਂ ਨੂੰ ਆਪਣੇ ਗੌਰਵਮਈ ਵਿਰਸੇ ਦੇ ਨਾਲ ਜੋੜਨ ਦੇ ਲਈ ਇਹ ਉਪਰਾਲਾ ਕਰ ਰਹੇ ਹਨ। ਉਨਾਂ ਨੇ ਇਲਾਕੇ ਦੇ ਸਕੂਲਾਂ,ਪਿੰਡਾਂ/ਸ਼ਹਿਰਾਂ ਦੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਆਪਣੇ ਬੱਚਿਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਆਉਣ ਲਈ ਖੁੱਲਾ ਸੱਦਾ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਹੁਣ ਸਮਾਂ ਬਦਲ ਰਿਹਾ ਹੈ। ਨੌਜਵਾਨ ਜਾਗ ਰਹੇ ਹਨ ਅਤੇ ਆਪਣੇ ਪਿੰਡਾਂ ਵਿੱਚ ਖੇਡਾਂ ਅਤੇ ਬੱਚਿਆਂ ਦੇ ਗੁਰਮਤਿ ਮੁਕਾਬਲਿਆਂ ਦੇ ਰਾਹੀਂ ਨਵੀਂ ਪਨੀਰੀ ਨੂੰ ਸੰਭਾਲਣ ਦਾ ਯਤਨ ਕੀਤਾ ਜਾ ਰਿਹਾ ਹੈ।ਇਸ ਮੌਕੇ ਦਸਤਾਰ ਕੋਚ ਹਰਪ੍ਰੀਤ ਸਿੰਘ,ਹਰਜੀਤ ਸਿੰਘ ਲਹਿਰੀ,ਆਕਾਸ਼ਦੀਪ ਸਿੰਘ,ਵਾਰਸਦੀਪ ਸਿੰਘ,ਭਾਈ ਬਾਜ ਸਿੰਘ ਬਾਹਮਣੀ ਵਾਲਾ,ਭਾਈ ਹਰਪਾਲ ਸਿੰਘ,ਭਾਈ ਤਰਸੇਮ ਸਿੰਘ ਬਾਹਮਣੀ ਵਾਲਾ,ਡਾਕਟਰ ਨਿਸ਼ਾਨ ਸਿੰਘ ਅਤੇ ਨੌਜਵਾਨ ਸਭਾ ਦੇ ਸਮੂਹ ਮੈਂਬਰ ਸਾਹਿਬਾਨ ਹਾਜ਼ਰ ਸਨ।

LEAVE A REPLY

Please enter your comment!
Please enter your name here