ਪਿੰਡ ਰਾਏਪੁਰ ਵਿਖੇ ‘ਜਨ ਸੁਣਵਾਈ ਕੈਂਪ’ ਦੌਰਾਨ ਸੁਣੀਆਂ ਸਮੱਸਿਆਵਾਂ

0
24
ਪਿੰਡ ਰਾਏਪੁਰ ਵਿਖੇ ‘ਜਨ ਸੁਣਵਾਈ ਕੈਂਪ’ ਦੌਰਾਨ ਸੁਣੀਆਂ ਸਮੱਸਿਆਵਾਂ

-ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
*ਆਪ ਦੀ ਸਰਕਾਰ ਆਪ ਦੇ ਦੁਆਰ*
ਪਿੰਡ ਰਾਏਪੁਰ ਵਿਖੇ ‘ਜਨ ਸੁਣਵਾਈ ਕੈਂਪ’ ਦੌਰਾਨ ਸੁਣੀਆਂ ਸਮੱਸਿਆਵਾਂ
ਮਾਨਸਾ, 17 ਸਤੰਬਰ:
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਦੇ ਨਜ਼ਦੀਕ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਰਾਏਪੁਰ ਵਿਖੇ ਜਨ ਸੁਣਵਾਈ ਕੈਂਪ ਲਗਾਇਆ ਗਿਆ, ਜਿੱਥੇ ਆਮ ਲੋਕਾਂ ਦੀਆਂ ਸਾਂਝੀਆਂ ਅਤੇ ਨਿੱਜੀ ਸਮੱਸਿਆਵਾਂ ਸੁਣੀਆਂ ਗਈਆਂ।
ਕੈਂਪ ਦੌਰਾਨ ਨਾਇਬ ਤਹਿਸੀਲਦਾਰ ਸ੍ਰ. ਅੰਗਰੇਜ ਸਿੰਘ ਨੇ ਦੱਸਿਆ ਕਿ ਪਿੰਡ ਰਾਏਪੁਰ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਰਾਏਪੁਰ ਤੋਂ ਇਲਾਵਾ ਬਹਿਣੀਵਾਲ, ਧਿੰਗੜ, ਚਹਿਲਾਂਵਾਲਾ, ਬਣਾਂਵਾਲੀ, ਤਲਵੰਡੀ ਅਕਲੀਆ, ਦਲੀਏਵਾਲੀ, ਮਾਖਾ, ਰਾਏਪੁਰ-2, ਛਾਪਿਆਂਵਾਲੀ ਅਤੇ ਪੇਰੋਂ ਪਿੰਡ ਦੇ ਵਸਨੀਕ ਸਾਂਝੀਆਂ ਸਮੱਸਿਆਵਾਂ ਲੈ ਕੇ ਪਹੁੰਚੇ ਜਿੰਨ੍ਹਾਂ ’ਚ ਮਾਲ ਵਿਭਾਗ ਤੋਂ ਇਲਾਵਾ ਮਗਨਰੇਗਾ, ਪੈਨਸ਼ਨਾਂ, ਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਨਹਿਰੀ ਪਾਣੀ ਤੇ ਖਾਲੇ, ਵੱਖ ਵੱਖ ਤਰ੍ਹਾਂ ਦੀਆਂ ਪੈਨਸ਼ਨਾਂ ਆਦਿ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ।
ਇਸ ਕੈਂਪ ਦੌਰਾਨ ਪ੍ਰਾਪਤ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਦਰਖ਼ਾਸਤਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਨਿਪਟਾਰੇ ਲਈ ਸੌਂਪ ਦਿੱਤੀਆਂ ਗਈਆਂ ਹਨ।

LEAVE A REPLY

Please enter your comment!
Please enter your name here