ਪਿੰਡ ਸਠਿਆਲਾ ਵਿੱਚ ਚੱਲੀਆਂ ਗੋਲੀਆਂ ,ਨੌਜਵਾਨ ਨੇ ਔਰਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ

0
104

ਪਿੰਡ ਸਠਿਆਲਾ ਵਿੱਚ ਚੱਲੀਆਂ ਗੋਲੀਆਂ

ਨੌਜਵਾਨ ਨੇ ਔਰਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਬਿਆਸ ਬਲਰਾਜ ਸਿੰਘ ਰਾਜਾ
 ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਵਿੱਚ ਪਿੰਡ ਦੇ ਹੀ ਇੱਕ ਨੌਜਵਾਨ ਵਲੋਂ ਪਿੰਡ ਵਾਸੀ ਔਰਤ ਨੂੰ ਗੋਲੀਆਂ ਮਾਰੀਆਂ ਗਈਆਂ ਹਨ।
ਘਟਨਾ ਦੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਬਾਬਾ ਬਕਾਲਾ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਔਰਤ ਪਰਮਜੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਪਿੰਡ ਸਠਿਆਲਾ
ਨੂੰ ਪਿੰਡ ਦੇ ਨੌਜਵਾਨ ਵਲੋਂ ਉਸਦੇ ਘਰ ਵਿੱਚ ਵੜ ਕੇ ਗੋਲੀਆਂ ਮਾਰੀਆਂ ਗਈਆਂ।
ਜਿਸ ਨੂੰ ਹਸਪਤਾਲ ਇਲਾਜ਼ ਲਈ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਹੈ।
ਪੁਲਿਸ ਅਧਿਕਾਰੀ ਨੇ ਦਸਿਆ ਕਿ ਨੌਜਵਾਨ ਵਲੋਂ ਮ੍ਰਿਤਿਕ ਔਰਤ ਨੂੰ ਉਸਦੀ ਲੜਕੀ ਦਾ ਰਿਸ਼ਤਾ ਕਰਨ ਲਈ ਕਿਹਾ ਜਾ ਰਿਹਾ ਸੀ, ਜਿਸ ਤੋਂ ਔਰਤ ਵਲੋਂ ਇਨਕਾਰੀ ਕਰਨ ਤੇ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
 ਪੁਲਿਸ ਅਧਿਕਾਰੀ ਨੇ ਦਸਿਆ ਕਿ ਦੋਸ਼ੀ ਨੌਜਵਾਨ ਖਿਲਾਫ ਕਤਲ ਦੇ ਦੋਸ਼ ਹੇਠ ਮੁਕਦਮਾ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here