ਪਿੰਡ ਹੋਡਲਾ ਕਲਾਂ ਦੇ ਕਿਸਾਨ ਹਰਜੀਤ ਸਿੰਘ ਦੇ 22 ਏਕੜ ਰਕਬੇ ਵਿੱਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਵਾਈ-ਮੁੱਖ ਖੇਤੀਬਾੜੀ ਅਫ਼ਸਰ

0
152

 ਪਿੰਡ ਹੋਡਲਾ ਕਲਾਂ ਦੇ ਕਿਸਾਨ ਹਰਜੀਤ ਸਿੰਘ ਦੇ 22 ਏਕੜ ਰਕਬੇ ਵਿੱਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਵਾਈ-ਮੁੱਖ ਖੇਤੀਬਾੜੀ ਅਫ਼ਸਰ

-ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਪਿੰਡ ਹੋਡਲਾ ਕਲਾਂ ਦੇ ਕਿਸਾਨ ਹਰਜੀਤ ਸਿੰਘ ਦੇ 22 ਏਕੜ ਰਕਬੇ ਵਿੱਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਵਾਈ-ਮੁੱਖ ਖੇਤੀਬਾੜੀ ਅਫ਼ਸਰ
*ਕਿਸਾਨਾਂ ਨੂੰ ਧਰਤੀ, ਪਾਣੀ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ
ਪਰਾਲੀ ਸਾੜਨ ਦਾ ਰੁਝਾਨ ਬੰਦ ਕਰਨ ਦੀ ਅਪੀਲ
ਮਾਨਸਾ, 10 ਨਵੰਬਰ
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਰੋਜ਼ਾਨਾ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ  ਲੜ੍ਹੀ ਤਹਿਤ ਬਲਾਕ ਭੀਖੀ ਦੇ ਪਿੰਡ ਹੋਡਲਾ ਕਲਾਂ ਵਿਖੇ ਕਿਸਾਨ ਹਰਜੀਤ ਸਿੰਘ ਦੇ 22 ਏਕੜ ਰਕਬੇ ਵਿੱਚ ਵਿਭਾਗ ਵੱਲੋਂ ਸੁਪਰ ਸੀਡਰ ਨਾਲ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਆਪਣੀ ਦੇਖ ਰੇਖ ਹੇਠ ਕਰਵਾਈ ਗਈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦਿੱਤੀ।
ਉਨ੍ਹਾਂ ਮੌਕੇ ’ਤੇ ਹਾਜਰ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਕਨੀਕੀ ਨਾਲ ਕਿਸਾਨ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਸੌਖੇ ਤਰੀਕੇ ਨਾਲ ਕਰ ਸਕਦੇ ਹਨ। ਇਸ ਲਈ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਬਲਾਕ ਖੇਤੀਬਾੜੀ ਅਫਸਰ, ਸ੍ਰੀ  ਹਰਵਿੰਦਰ ਸਿਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਧਰਤੀ, ਪਾਣੀ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਸਾੜਨ ਦਾ ਰੁਝਾਨ ਬੰਦ ਕੀਤਾ ਜਾਵੇ ਅਤੇ ਮਸ਼ੀਨਰੀ ਨਾਲ ਹੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ।
ਡਾ. ਚਮਨਦੀਪ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਅਤੇ ਡਾ. ਅਮਨਦੀਪ ਸਿੰਘ, ਖੇਤੀਬਾੜੀ ਵਿਭਾਗ ਅਫਸਰ, ਭੀਖੀ ਵੱਲੋਂ ਵੀ ਕਿਸਾਨਾਂ ਨਾਲ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਹੋਣ ਵਾਲੇ ਫਾਇਦਿਆਂ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਸ੍ਰੀ ਅਮਨਦੀਪ ਸਿੰਘ ਚਹਿਲ, ਖੇਤੀਬਾੜੀ ਵਿਕਾਸ ਅਫਸਰ, ਭੀਖੀ, ਸ੍ਰੀ ਚਮਨਦੀਪ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ, ਸ੍ਰੀ ਅਰਸ਼ਦੀਪ ਸਿੰਘ, ਬੇਲਦਾਰ, ਸ੍ਰੀ ਅਮਰੀਕ ਸਿੰਘ, ਬੇਲਦਾਰ ਤੋਂ ਇਲਾਵਾ ਮੋਹਤਵਾਰ ਕਿਸਾਨ ਸ੍ਰੀ ਚਰਨਜੀਤ ਸਿੰਘ, ਸ੍ਰੀ ਕਮਲਜੀਤ ਸਿੰਘ, ਸ੍ਰੀ ਅਜਾਦਪ੍ਰੀਤ ਸਿੰਘ, ਸ੍ਰੀ ਜ਼ਸਵੰਤ ਸਿੰਘ ਹਾਜਰ ਸਨ।

LEAVE A REPLY

Please enter your comment!
Please enter your name here