ਪੀਐੱਮ ਨਾਰੀ ਸ਼ਕਤੀ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੈਂਕੜੇ ਭਾਜਪਾ ਵਰਕਰਾਂ ਨੇ ਸੁਣਿਆ ਲਾਈਵ

0
61
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,6 ਮਾਰਚ 2024
ਭਾਰਤੀ ਜਨਤਾ ਪਾਰਟੀ ਦੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਮੁੱਖ ਦਫਤਰ ਤਰਨਾਤਰਨ ਵਿਖੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਸੈਂਕੜੇ ਪਾਰਟੀ ਆਗੂਆਂ ਨੇ ਹਿੱਸਾ ਲਿਆ।ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਤਰਨਤਾਰਨ ਵਿਖੇ ਜਿਲਾ ਪ੍ਰਧਾਨ ਹਰਜੀਤ ਸਿੰਘ ਦੀ ਅਗਵਾਈ ਹੇਠ ਪੀਐੱਮ ਨਾਰੀ ਸ਼ਕਤੀ ਪ੍ਰੋਗਰਾਮ ਆਯੋਜਨ ਕੀਤਾ ਗਿਆ,ਜਿਸ ਵਿੱਚ ਜ਼ਿਲ੍ਹਾ ਤਰਨਤਾਰਨ ਤੋਂ ਮਹਿਲਾ ਮੋਰਚਾ ਦੀਆਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਤੇ ਪਾਰਟੀ ਆਗੂਆਂ ਨੇ ਵੱਧ-ਚੜ ਕੇ ਹਿੱਸਾ ਲਿਆ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਲਾਈਵ ਭਾਸ਼ਨ ਨੂੰ ਬਹੁਤ ਹੀ ਉਤਸ਼ਾਹ ਨਾਲ ਸੁਣਿਆ।ਲਾਈਵ ਭਾਸ਼ਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 9 ਜਨਵਰੀ ਨੂੰ ਨਾਰੀ ਸ਼ਕਤੀ ਵੰਦਨ ਅਭਿਆਨ ਪੂਰੇ ਦੇਸ਼ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਅੱਜ ਉਸ ਅਭਿਆਨ ਵਿੱਚ ਜਿੱਥੇ ਉਹ ਸਾਰੇ ਦੇਸ਼ ਦੀਆਂ ਔਰਤਾਂ ਨੂੰ ਸਿਰ ਝੁਕਾ ਕੇ ਮਾਣ ਸਤਿਕਾਰ ਅਤੇ ਬਰਾਬਰਤਾ ਦੇਣ ਦੀ ਗੱਲ ਕਰਦੇ ਹਨ,ਉੱਥੇ ਹੀ ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਦਾ ਵੀ ਦਿਲੋਂ ਧੰਨਵਾਦ ਕਰਦੇ ਹਨ ਕਿ ਉਨਾਂ ਨੇ ਇਸ ਅਭਿਆਨ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਅਪਣਾ ਕੇ ਸਾਰੀ ਨਾਰੀ ਸ਼ਕਤੀ ਨੂੰ ਇਕੱਠਾ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ‘ਬੇਟੀ ਪੜਾਓ ਬੇਟੀ ਬਚਾਓ’ ਅਭਿਆਨ ਬਾਰੇ ਬੋਲਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਦੀਆਂ ਕਰੋੜਾਂ ਬੇਟੀਆਂ ਨੂੰ ਉੱਚ ਸਿੱਖਿਆ ਮੁਫਤ ਦੇ ਕੇ ਉਨਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਂਦੀ ਗਈ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਬਹੁਤ ਵੱਡੇ ਬਹੁਮਤ ਨਾਲ ਦੇਸ਼ ਦੀ ਸੱਤਾ ਤੇ ਦੁਬਾਰਾ ਬਿਰਾਜਮਾਨ ਹੋਣ ਜਾ ਰਹੀ ਹੈ,ਜਿਸ ਨਾਲ ਵਿਰੋਧੀਆਂ ਦੀ ਨੀਂਦ ਉੱਡੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਜਾਣਦੇ ਹਨ ਭਾਰਤੀ ਜਨਤਾ ਪਾਰਟੀ ਹੀ ਦੇਸ਼ ਦੇ ਲੋਕਾਂ ਨੂੰ ਵਧੀਆ,ਸੁਚਾਰੂ ਅਤੇ ਮਜਬੂਤ ਮਾਹੌਲ ਦੇ ਸਕਦੀ ਹੈ ਕਿਉਂਕਿ ਦੇਸ਼ ਦਾ ਹਰ ਇੱਕ ਨਾਗਰਿਕ ਮੇਰਾ ਪਰਿਵਾਰਕ ਮੈਂਬਰ ਹੈ।ਇਸ ਲਾਈਵ ਪ੍ਰੋਗਾਰਮ ਵਿੱਚ ਜ਼ਿਲ੍ਹੇ ਭਰ ਤੋਂ ਮਹਿਲਾ ਮੋਰਚਾ ਦੀਆਂ ਸੈਂਕੜੇ ਭਾਜਪਾ ਵਰਕਰਾਂ ਦਾ ਤਰਨਤਾਰਨ ਦਫਤਰ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਾਈਵ ਪ੍ਰੋਗਰਾਮ ਸੁਨਣ ਉਪਰੰਤ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ ਅਤੇ ਘਰ ਘਰ ਜਾ ਕੇ ਨਾਰੀ ਸ਼ਕਤੀ ਨੂੰ ਹੋਰ ਮਜਬੂਤ ਤੇ ਲਾਮਬੰਦ ਕਰਨ ਦੀ ਅਪੀਲ ਵੀ ਕੀਤੀ ਅਤੇ ਮਹਿਲਾ ਮੋਰਚਾ ਨਾਲ ਸੰਬੰਧਤ ਵੱਖ ਵੱਖ ਵਿਸ਼ਿਆਂ ‘ਤੇ ਚਰਚਾ ਵੀ ਕੀਤੀ ਗਈ।ਇਸ ਮੌਕੇ ‘ਤੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ,ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ,ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲ਼ਰ,ਯੁਵਾ ਮੋਰਚਾ ਦੇ ਜਿਲਾ ਪ੍ਰਧਾਨ ਦਿਨੇਸ਼ ਜੋਸ਼ੀ,ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਮੰਡਲ ਪ੍ਰਧਾਨ ਤਰਨਤਾਰਨ ਪਵਨ ਕੁੰਦਰਾ,ਮੰਡਲ ਪ੍ਰਧਾਨ ਮੇਹਰ ਸਿੰਘ ਬਾਣੀਆ, ਮੰਡਲ ਪ੍ਰਧਾਨ ਪਵਨ ਦੇਵਗਨ,ਮੰਡਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ,ਐੱਸਸੀ ਮੋਰਚਾ ਦੇ ਜਨਰਲ ਸਕੱਤਰ ਅਵਤਾਰ ਸਿੰਘ ਬੰਟੀ,ਬੌਬੀ ਮੁਰਾਦਪੁਰ,ਜਤਿੰਦਰ ਸਿੰਘ ਕਾਜੀਕੋਟ, ਸ਼ਿਵ ਕਾਜੀਕੋਟ,ਡਾ. ਮਨਦੀਪ ਸਿੰਘ ਠਰੂ,ਹਰਜੀਤ ਸਿੰਘ ਹੈਪੀ ਕੰਗ,ਰਾਜਵੀਰ ਸਿੰਘ ਕੰਗ,ਸਰਕਲ ਪ੍ਰਧਾਨ ਕਵਲਜੀਤ ਕੌਰ, ਕੁਲਵਿੰਦਰ ਕੌਰ,ਹਰਜੀਤ ਕੌਰ,ਅਮਨ ਕੌਰ, ਪਰਮਜੀਤ ਕੌਰ,ਸਰਬਜੀਤ ਕੌਰ,ਜਸਬੀਰ ਕੌਰ,ਚਰਨਜੀਤ ਕੌਰ, ਪਲਵਿੰਦਰ ਕੌਰ,ਮਨਪ੍ਰੀਤ ਕੌਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here