ਪੁਲਿਸ ਥਾਣਾ ਖਾਲੜਾ ਦੇ ਐਸ.ਐਚ.ਓ ਵਿਨੋਦ ਸ਼ਰਮਾ ਦੀ ਹੋਈ ਤਰੱਕੀ,ਬਣੇ ਇੰਸਪੈਕਟਰ

0
263
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,8 ਮਾਰਚ 2024
ਪੁਲਿਸ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਖਾਲੜਾ ਦੇ ਐਸ.ਐਚ.ਓ ਸ਼੍ਰੀ ਵਿਨੋਦ ਸ਼ਰਮਾ ਵਲੋਂ ਪੁਲਿਸ ਵਿਭਾਗ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੇ ਬਦਲੇ ਉਨ੍ਹਾਂ ਨੂੰ ਤਰੱਕੀ ਦਿੰਦੇ ਹੋਏ ਵਿਭਾਗ ਵੱਲੋਂ ਸਬ-ਇੰਸਪੈਕਟਰ ਤੋਂ ਇੰਸਪੈਕਟਰ ਪਦਉੱਨਤ ਕੀਤਾ ਗਿਆ ਹੈ। ਉਨ੍ਹਾਂ ਨੂੰ ਮਿਲੀ ਇਸ ਤਰੱਕੀ ‘ਤੇ ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ ਸ਼੍ਰੀ ਅਸ਼ਵਨੀ ਕਪੂਰ,ਐਸ.ਪੀ(ਡੀ) ਅਜੇਰਾਜ ਸਿੰਘ ਅਤੇ ਡੀਐਸਪੀ ਭਿੱਖੀਵਿੰਡ ਸ.ਪ੍ਰੀਤਇੰਦਰ ਸਿੰਘ ਵਲੋਂ ਉਨ੍ਹਾਂ ਦੇ ਮੋਢਿਆਂ ‘ਤੇ ਇੰਸਪੈਕਟਰ ਬਣਨ ਦੇ ਸਟਾਰ ਲਗਾਏ ਗਏ ਅਤੇ ਮੁਬਾਰਕਬਾਦ ਦਿੱਤੀ ਗਈ।ਇਸ ਮੌਕੇ ਗੱਲਬਾਤ ਕਰਦਿਆਂ ਪਦ-ਉੱਨਤ ਹੋਏ ਇੰਸਪੈਕਟਰ ਵਿਨੋਦ ਸ਼ਰਮਾ ਨੇ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪਹਿਲਾਂ ਦੀ ਤਰ੍ਹਾਂ ਹੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਉਹ ਇਲਾਕੇ ਵਿੱਚ ਅਮਨ-ਸ਼ਾਂਤੀ ਨੂੰ ਬਹਾਲ ਰੱਖਣ ਲਈ ਸਮਾਜ ਵਿਰੋਧੀ ਅਨਸਰਾਂ ਨੂੰ  ਸਿਰ ਨਹੀਂ ਚੁੱਕਣ ਦੇਣਗੇ।

LEAVE A REPLY

Please enter your comment!
Please enter your name here