ਪੇਂਡੂ ਖੇਤਰਾਂ ਵਿੱਚ ਵੀ ਖਿੜਿਆ ਭਾਜਪਾ ਦਾ ਕਮਲ-ਹਰਦੀਪ ਗਿੱਲ , ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਵਿੱਚੋਂ ਆਪਣਾ ਵਿਸ਼ਵਾਸ ਗੁਆ ਚੁੱਕੀ-ਗਿੱਲ

0
44

ਪੇਂਡੂ ਖੇਤਰਾਂ ਵਿੱਚ ਵੀ ਖਿੜਿਆ ਭਾਜਪਾ ਦਾ ਕਮਲ-ਹਰਦੀਪ ਗਿੱਲ , ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਵਿੱਚੋਂ ਆਪਣਾ ਵਿਸ਼ਵਾਸ ਗੁਆ ਚੁੱਕੀ-ਗਿੱਲ

ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,6 ਜੂਨ

ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਭਾਰਤੀ ਜਨਤਾ ਪਾਰਟੀ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਨੇ ਲੋਕ ਸਭਾ ਚੋਣਾਂ ਦੌਰਾਨ ਹਲਕੇ ਵਿੱਚ ਵੋਟਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਨੂੰ ਦਿੱਤੇ ਸਮਰਥਨ ਤੇ ਪਿਆਰ ਲਈ ਧੰਨਵਾਦ ਕੀਤਾ ਹੈ।ਉਨ੍ਹਾਂ ਆਖਿਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ,ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵੋਟ ਸ਼ੇਅਰ ਘਟਿਆ ਹੈ ਜਦ ਕਿ ਭਾਜਪਾ ਦੇ ਵੋਟ ਸ਼ੇਅਰ ਵਿੱਚ ਚੋਖਾ ਵਾਧਾ ਹੋਇਆ ਹੈ,ਜਿਸ ਦਾ ਸਿਹਰਾ ਹਲਕੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੂੰ ਜਾਂਦਾ ਹੈ।ਹਰਦੀਪ ਗਿੱਲ ਨੇ ਕਿਹਾ ਕਿ ਭਾਜਪਾ ਨੂੰ ਵਿਰੋਧੀ ਪਾਰਟੀਆਂ ਦੇ ਆਗੂ ਸ਼ਹਿਰੀ ਖੇਤਰ ਵਾਲੀ ਪਾਰਟੀ ਦੱਸਦੇ ਸਨ ਪਰ ਪਾਰਟੀ ਵਰਕਰਾਂ ਦੀ ਦਿਨ-ਰਾਤ ਮਿਹਨਤ ਕਰਕੇ ਦਿਹਾਤੀ ਖੇਤਰਾਂ ਵਿੱਚ ਵੀ ਭਾਜਪਾ ਦਾ ਕਮਲ ਖਿੜਿਆ ਹੈ।ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਉਮੀਦ ਵਜੋਂ ਵੇਖ ਰਹੇ ਹਨ।ਭਾਜਪਾ ਨੇ 100 ਸਾਲ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਪਿੱਛੇ ਕਰਦੇ ਹੋਏ 18.50 ਫੀਸਦੀ ਵੋਟਾਂ ਪੂਰੇ ਪੰਜਾਬ ਵਿੱਚੋਂ ਹਾਸਿਲ ਕੀਤੀਆਂ ਹਨ।ਦੋ ਸਾਲ ਵਿੱਚ ਹੀ ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ 47 ਫੀਸਦੀ ਤੋਂ 25 ਫੀਸਦੀ ਤੱਕ ਪਹੁੰਚ ਗਿਆ,ਜਿਸ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਵਿੱਚੋਂ ਆਪਣਾ ਵਿਸ਼ਵਾਸ ਗੁਆ ਚੁੱਕੀ ਹੈ।ਇਨ੍ਹਾਂ ਚੋਣਾਂ ਵਿੱਚ ਭਾਜਪਾ ਤੀਜੀ ਧਿਰ ਵਜੋਂ ਉਭਰ ਕੇ ਸਾਹਮਣੇ ਆਈ ਹੈ।ਉਨ੍ਹਾਂ ਦੇਸ਼ ਵਿੱਚ ਤੀਜੀ ਵਾਰ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਸਰਕਾਰ ਬਣਨ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਬੇਹਤਰੀ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ।ਇਸ ਵਾਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਖੁੱਲੇ ਗੱਫੇ ਦੇ ਕੇ ਗਰੀਬ ਵਰਗ ਦੇ ਜੀਵਨ ਪੱਧਰ ਨੂੰ ਉੱਪਰ ਚੁੱਕਣ ਲਈ ਕੋਈ ਕਸਰ ਨਹੀਂ ਛੱਡਣਗੇ।ਉਨ੍ਹਾਂ ਕਿਹਾ ਕਿ ਤੀਜੀ ਵਾਰੀ ਮੋਦੀ ਦਾ ਪ੍ਰਧਾਨ ਮੰਤਰੀ ਬਣਨਾ ਹਰ ਦੇਸ਼ ਵਾਸੀ ਲਈ ਫ਼ਖ਼ਰ ਵਾਲੀ ਗੱਲ ਹੈ।

LEAVE A REPLY

Please enter your comment!
Please enter your name here