ਪੇਂਡੂ ਮਜ਼ਦੂਰ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪੁਤਲੇ ਫੂਕ ਮੁਜ਼ਾਹਰਾ

0
282

* ਆਗੂਆਂ ਨੇ ਕਿਹਾ- ਹਾਕਮ ਧਿਰ ਤੇ ਪੇਂਡੂ ਚੌਧਰੀਆਂ ਦਾ ਹੱਥ ਠੋਕਾ ਬਣਿਆ ਪ੍ਰਸ਼ਾਸਨ
ਜਲੰਧਰ, (ਦਲਜੀਤ ਕੌਰ ਭਵਾਨੀਗੜ੍ਹ) -ਪੇਂਡੂ ਸੰਸਾਧਨਾਂ ਅਤੇ ਸੰਵਿਧਾਨਕ ਅਧਿਕਾਰਾਂ ਤੋਂ ਸੂਬੇ ਦੇ ਬਹੁਗਿਣਤੀ ਦਲਿਤ ਭਾਈਚਾਰੇ ਨੂੰ ਵਾਂਝੇ ਕਰਨ ਲਈ ਕੀਤੇ ਜਾ ਰਹੇ ਲਗਾਤਾਰ ਹਮਲਿਆਂ ਦਾ ਸ਼ਿਕਾਰ ਹੋ ਰਹੇ ਇਹਨਾਂ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੀ ਕੜੀ ਵਜੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਦਲਿਤ ਵਿਰੋਧੀ ਪੇਂਡੂ ਧਨਾਢ ਚੌਧਰੀਆਂ, ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਗੱਠਜੋੜ ਦੇ ਲੰਘੇ ਦਿਨ ਪੰਜਾਬ ਭਰ ਵਿੱਚ ਪੁਤਲੇ ਸਾੜ ਕੇ ਮੁਜ਼ਾਹਰੇ ਕੀਤੇ ਗਏ। ਚਾਰ ਜਿਲਿ੍ਹਆਂ ਮੋਗਾ, ਸੰਗਰੂਰ, ਜਲੰਧਰ ਤੇ ਗੁਰਦਾਸਪੁਰ ਅੰਦਰ 12 ਥਾਵਾਂ ਉੱਪਰ ਪ੍ਰਦਰ੍ਰਸ਼ਨ ਕੀਤੇ ਗਏ। ਇਸ ਮੌਕੇ ਮਜ਼ਦੂਰ ਵਿਰੋਧੀ ਗੱਠਜੋੜ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਤੇ ਕਮੇਟੀ ਆਗੂ ਬਿੱਕਰ ਸਿੰਘ ਸਰੋਆ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਤਲੇ ਸਾੜ ਮੁਜ਼ਾਹਰੇ 20 ਜਨਵਰੀ ਨੂੰ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਵੀ ਬੇਜ਼ਮੀਨੇ ਲੋਕਾਂ ਵੱਲੋਂ ਜਮਹੂਰੀ ਢੰਗ ਨਾਲ ਆਪਣੇ ਅਧਿਕਾਰਾਂ ਦੀ ਗੱਲ ਕੀਤੀ ਜਾਂਦੀ ਹੈ ਤਾਂ ਉਹਨਾਂ ਉੱਪਰ ਗੁੰਡਿਆਂ ਤੋਂ ਹਮਲੇ ਅਤੇ ਝੂਠੇ ਕੇਸ ਮੜ੍ਹ ਕੇ ਉਹਨਾਂ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਮਜ਼ਦੂਰਾਂ ਦੇ ਲੜੇ ਗਏ ਸਾਂਝੇ ਸੰਘਰਸ਼ ਤੋਂ ਬਾਅਦ ਕਾਂਗਰਸ ਸਰਕਾਰ ਵੱਲੋ ਸੰਘਰਸ਼ਾਂ ਦੌਰਾਨ ਮਜ਼ਦੂਰਾਂ ਕਿਸਾਨਾਂ ਵਿਰੁੱਧ ਦਰਜ ਕੇਸ ਰੱਦ ਕਰਨ ਦੇ ਜਾਰੀ ਨੋਟੀਫਿਕੇਸ਼ਨ ਦੇ ਬਾਵਜੂਦ ਪਰਚੇ ਰੱਦ ਨਹੀਂ ਕੀਤੇ ਜਾ ਰਹੇ। ਉਨ੍ਹਾਂ ਕਿਹਾ ਕਿ ਸਾਜਿਸ਼ ਤਹਿਤ ਬੇਜ਼ਮੀਨੇ ਦਲਿਤਾਂ ਨੂੰ ਹਾਸ਼ੀਏ ‘ਤੇ ਬਣਾਈ ਰੱਖਣ ਲਈ ਪੰਚਾਇਤੀ ਜ਼ਮੀਨਾਂ ਤੇ ਨਿਗੁਣੀਆਂ ਸਹਿਕਾਰੀ ਭਲਾਈ ਸਕੀਮਾਂ ਦਾ ਹਿੱਸੇਦਾਰ ਨਹੀਂ ਬਣਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਚੱਲ ਰਹੇ ਸੰਘਰਸ਼ਾਂ ਨੂੰ ਕੁਚਲਣ ਲਈ ਉਲਟਾ ਮਜ਼ਦੂਰ ਆਗੂਆਂ ਨੂੰ ਗਿ੍ਰਫ਼ਤਾਰ ਕਰਕੇ ਜੇਲ੍ਹੀਂ ਡੱਕਿਆ ਜਾ ਰਿਹਾ ਹੈ। ਪਿੰਡ ਸ਼ਾਦੀਹਰੀ ਸੰਗਰੂਰ ਦੇ 5 ਨੌਜੁਆਨ ਆਗੂਆਂ ਨੂੰ ਕੋਅਪਰੇਟਿਵ ਸੁਸਾਇਟੀ ਦੀ ਮੈਂਬਰਸ਼ਿਪ ਲੈਣ ਲਈ ਦਲਿਤਾਂ ਦੇ ਚੱਲ ਰਹੇ ਸੰਘਰਸ਼ ਦਾ ਹੱਲ ਕਰਵਾਉਣ ਲਈ ਪੁਲੀਸ ਵੱਲੋਂ ਸੱਦ ਕੇ ਸੰਘਰਸ਼ਾਂ ਦੌਰਾਨ ਪਹਿਲਾਂ ਦਰਜ ਕੇਸਾਂ ਵਿੱਚ ਜੇਲ੍ਹ ਭੇਜ ਦਿੱਤਾ ਗਿਆ, ਇਸ ਦੀ ਤਾਜ਼ਾ ਉਦਾਹਰਨ ਹੈ।

LEAVE A REPLY

Please enter your comment!
Please enter your name here