ਪ੍ਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ਼ ਸੰਸਥਾ ਵੱਲੋਂ ਲਗਾਇਆ ਜ਼ਿਲ੍ਹਾ ਪੱਧਰੀ ਸੈਮੀਨਾਰ

0
31

ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ਼ ਸੰਸਥਾ ਵੱਲੋਂ ਲਗਾਇਆ ਜ਼ਿਲ੍ਹਾ ਪੱਧਰੀ ਸੈਮੀਨਾਰ

ਅੰਮ੍ਰਿਤਸਰ 16 ਸਤੰਬਰ ( ‌       )

 

ਜ਼ਿਲਾ ਪੱਧਰੀ ਇਕ ਰੋਜ਼ਾ ਸੈਮੀਨਾਰ/ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾਵਾਂ ਵੱਲੋਂ ਵਰਕਸ਼ਾਪ ਪ੍ਰੋਗਰਾਮ  ਕਾਰਬਨ ਮੁਕਤ ਵਾਤਾਵਰਣ ਦਰਪੇਸ਼ ਚੁਣੋਤੀਆਂ ਤੇ ਸੰਭਾਵਿਤ ਹੱਲ ਲਈ  ਵਰਕਸ਼ਾਪ  ਰੈਡ ਕਰਾਸ ਭਵਨ ਵਿਖੇ  ਕੀਤਾ ਗਿਆ

 ਜਿਸ ਵਿੱਚ ਮੁੱਖ ਸਲਾਹਕਾਰ ਐਡਵੋਕੇਟ ਰਜੀਵ ਮਦਾਨ(ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ),ਜ਼ਿਲਾ ਮੁੱਖ ਖੇਤੀਬਾੜੀ ਅਫ਼ਸਰ ਡਾ ਤੇਜਿੰਦਰ ਸਿੰਘ ,ਰਿਟਾ.ਜਾਇੰਟ ਡਾਇਰੈਕਟਰ ਡਾ ਜਤਿੰਦਰ ਸਿੰਘ  ਗਿੱਲ ,ਐਸ ਐਮ ਐਸ  ਡਾ ਸੁਖਰਾਜਬੀਰ ਸਿੰਘ ਗਿੱਲ,ਐਸ ਐਮ ਐਸ ਡਾ ਸੁਖਚੈਨ ਸਿੰਘਵਿਸਥਾਰ ਅਫਸਰ ਸ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾਅਧਿਕਾਰੀ  ਸੈਮਸੰਗ ਮਸੀਹਏ ਐਸ ਆਈ ਮੈਡਮ ਹਰਪ੍ਰੀਤ ਕੌਰਮਨਦੀਪ ਬੇਦੀ,ਅਜੇ ਕੁਮਾਰਮੈਡਮ ਏ ਪੀ ਪੀ ਓ,ਹਰਪਾਲ ਸਿੰਘ ਸਿੰਧੀਹਰਜੀਤ ਸਿੰਘ ਝੀਤਾ,ਆਦਿ  ਨੇ ਆਪਣੇ ਸੰਬੋਧਨ ਚਾ ਕਿਸਾਨਾਂ ਨੂੰ ਜਾਣਕਾਰੀ ਦਿੱਤੀਅਤੇ ਇਸ ਮੌਕੇ ਅਧਿਕਾਰੀ ਤੇ  ਕਿਸਾਨ ਭਾਗ ਲੈਂਦੇ ਹੋਏ।

 

 

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰਅੰਮ੍ਰਿਤਸਰ
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ  ਵਿੱਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸੇਵਾਵਾਂਡਿਪਟੀ ਕਮਿਸ਼ਨਰ
22 ਸਤੰਬਰ  ਨੂੰ ਵਿਧਾਨਸਭਾ ਹਲਕਾ ਦੱਖਣੀ ਵਿਖੇ ਲੱਗੇਗਾ ਕੈਂਪ
ਅੰਮ੍ਰਿਤਸਰ, 16 ਸਤੰਬਰ 2024—          ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ ਅਤੇ ਵੱਖ ਵੱਖ ਸੇਵਾਵਾਂ ਹਾਸਲ ਕਰਨ ਲਈ ਲੋਕਾਂ ਨੂੰ ਹੁਣ ਵੱਖ ਵੱਖ ਦਫਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ।
ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਕਿ 18 ਸਤੰਬਰ  2024 ਨੂੰ ਅਗਲਾ ਕੈਂਪ ਵਿਧਾਨ ਸਭਾ ਹਲਕਾ  ਦੱਖਣੀ ਦੇ ਅੰਦਰ ਟੈਕੀ ਵਾਲੀ ਪਾਰਕ ਅੰਦਰੂਨ ਨਾਮਧਾਰੀ ਕੰਡੇ ਵਾਲਾ ਬਾਜ਼ਾਰ  ਤਰਨਤਾਰਨ ਰੋਡ ਬਾਅਦ ਦੁਪਿਹਰ 12 ਵਜੇ ਤੋ 3 ਵਜੇ ਤੱਕ ਸੁਵਿਧਾ ਕੈਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਉਨਾਂਹ ਦੀਆਂ ਸ਼ਕਾਇਤਾਂ ਵੀ ਸੁਣੀਆਂ ਜਾਣਗੀਆਂ
ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨਉਨ੍ਹਾਂ ਵਿੱਚ ਜਨਮ ਸਰਟੀਫਿਕੇਟਆਮਦਨ ਸਰਟੀਫਿਕੇਟਰਿਹਾਇਸ਼ ਸਰਟੀਫਿਕੇਟਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟਬੁਢਾਪਾਦਿਵਯਾਂਗ ਅਤੇ ਆਸ਼ਰਿਤ ਪੈਨਸ਼ਨਜਨਮ ਸਰਟੀਫਿਕੇਟ ਚ ਨਾਂ ਦੀ ਤਬਦੀਲੀਸਿਹਤ ਵਿਭਾਗ ਨਾਲ ਸਬੰਧਤ ਸਕੀਮਾਂਬਿਜਲੀ ਦੇ ਬਿੱਲਾਂ ਦੇ ਭੁਗਤਾਨਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲਵਿਆਹ ਦੀ ਰਜਿਸਟ੍ਰੇਸ਼ਨਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂਪੇਂਡੂ ਖੇਤਰ ਸਰਟੀਫਿਕੇਟਫਰਦ ਬਣਾਉਣੀਸ਼ਗਨ ਸਕੀਮਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤਮੌਤ ਸਰਟੀਫਿਕੇਟ ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ।

ਕੈਪਸ਼ਨ ਫਾਇਲ ਫੋਟੋ ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ

LEAVE A REPLY

Please enter your comment!
Please enter your name here