ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਰਤਾਰਪੁਰ ਕਾਰਿਡੋਰ ਦੀ ਮਿਆਦ ਵਿੱਚ 5 ਸਾਲ ਦਾ ਵਾਧਾ ਕਰਕੇ ਸਿੱਖ ਭਾਈਚਾਰੇ ਪ੍ਰਤਿ ਆਪਣਾ ਸਤਿਕਾਰ ਪ੍ਰਗਟ ਕੀਤਾ-ਗਰਚਾ
ਲੁਧਿਆਣਾ, ਭਾਰਤੀਯ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਤੇ ਬਾਬਾ ਨਾਮਦੇਵ ਅੰਤਰਰਾਸ਼ਟਰੀ ਫਾਉਂਡੇਸ਼ਨ ਦੇ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵੱਲੋਂ ਸਿੱਖ ਸੰਗਤਾਂ ਪ੍ਰਤੀ ਉਨ੍ਹਾਂ ਦੀ ਭਾਵੁਕ ਨਿਸ਼ਠਾ ਅਤੇ ਧਾਰਮਿਕ ਭਾਵਨਾਵਾਂ ਪ੍ਰਤੀ ਆਪਣਾ ਆਦਰ-ਸਨਮਾਨ ਪ੍ਰਗਟ ਕਰਦੇ ਹੋਏ ਭਾਰਤ ਤੋਂ ਸਿੱਖ ਤੀਰਥ ਯਾਤਰੀਆਂ ਲਈ ਸ਼੍ਰੀ ਕਰਤਾਰਪੁਰ ਸਾਹਿਬ ਕਾਰਿਡੋਰ ਰਾਹੀਂ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਪਾਕਿਸਤਾਨ ਦੀ ਯਾਤਰਾ ਦੀ ਸਹੂਲਤ ਲਈ ਸਮਝੌਤੇ ਦੀ ਮਿਆਦ ਨੂੰ ਅਗਲੇ 5 ਸਾਲਾਂ ਤੱਕ ਵਧਾਉਣ ਲਈ ਹਾਰਦਿਕ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਜੀ ਨੇ ਹਮੇਸ਼ਾ ਸਿੱਖ ਕੌਮ ਦੀਆਂ ਭਾਵਨਾਵਾਂ ਪ੍ਰਤੀ ਸਤਿਕਾਰ ਦਿਖਾਇਆ ਹੈ। ਭਾਜਪਾ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਪ੍ਰਧਾਨਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੇ ਸਿੱਖ ਗੁਰੂਆਂ ਦੇ ਪ੍ਰਕਾਸ਼ ਪੁਰਬਾਂ ਵਿੱਚ ਖਾਸ ਰੁਚੀ ਦਿਖਾਈ, ਜਿਵੇਂ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ, ਅਤੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਲਈ ਵਿਸ਼ੇਸ਼ ਸਹਿਯੋਗ ਦਿੰਦੇ ਹੋਏ ਆਪਣੀ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ। ਉਨ੍ਹਾਂ ਨੇ ਲੰਗਰ ਸੇਵਾ ਨੂੰ ਜੀਐਸਟੀ ਤੋਂ ਮੁਕਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ 1984 ਦੇ ਦੰਗਿਆਂ ਦੇ ਪੀੜਤਾਂ ਨੂੰ ਨਿਆਂ ਦਿਵਾਉਣ ਦੇ ਨਾਲ-ਨਾਲ ਉਹਨਾਂ ਸਿੱਖ ਪਰਿਵਾਰਾਂ ਨੂੰ ਸੁਰੱਖਿਅਤ ਆਸ਼ਰਯ ਪ੍ਰਦਾਨ ਕੀਤਾ, ਜੋ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਦੇ ਨਾਲ ਅਫਗਾਨਿਸਤਾਨ ਦੇ ਕਾਬੁਲ ਦੀ ਹਿੰਸਾ ਤੋਂ ਬੱਚਕੇ ਭਾਰਤ ਆਏ। ਉਨ੍ਹਾਂ ਨੇ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ਵਿੱਚ ਘੋਸ਼ਿਤ ਕਰਕੇ ਸਿੱਖ ਧਰਮ ਪ੍ਰਤਿ ਆਪਣੀ ਸ਼ਰਧਾ ਪ੍ਰਗਟਾਈ ਹੈ।