ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਅੰਮ੍ਰਿਤਸਰ ਅਤੇ ਸਰਹੱਦੀ ਖੇਤਰ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ – ਤਰਨਜੀਤ ਸਿੰਘ ਸੰਧੂ
ਬੋਨੀ ਅਮਰਪਾਲ ਸਿੰਘ ਵੱਲੋਂ ਅਜਨਾਲਾ ਵਿਖੇ ਕਰਾਏ ਗਏ ਬੂਥ ਸੰਮੇਲਨ ’ਚ ਭਾਰੀ ਸੰਖਿਆ ਵਿਚ ਵਰਕਰਾਂ ਨੇ ਕੀਤੀ ਸ਼ਮੂਲੀਅਤ।
ਨਸ਼ਾ ਖ਼ਤਮ ਕਰਨ ਅਤੇ ਪੰਜਾਬ ਨੂੰ ਮੁੜ ਲੀਹਾਂ ’ਤੇ ਲਿਆਉਣ ਲਈ ਸ. ਤਰਨਜੀਤ ਸਿੰਘ ਸੰਧੂ ਨੂੰ ਜਿਤਾਇਆ ਜਾਵੇ- ਬੋਨੀ ਅਜਨਾਲਾ।
ਅਜਨਾਲਾ / ਅੰਮ੍ਰਿਤਸਰ 4 ਅਪ੍ਰੈਲ ( ) ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਕੇਂਦਰ ਵਿਚ ਭਾਜਪਾ ਦੀ ਬਹੁਮਤ ਨਾਲ ਸਰਕਾਰ ਦੀ ਹੈਟ੍ਰਿਕ ਬਣੇਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਅੰਮ੍ਰਿਤਸਰ ਅਤੇ ਸਰਹੱਦੀ ਖੇਤਰ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ।
ਸ. ਸੰਧੂ ਅਜਨਾਲਾ ਵਿਖੇ ਭਾਜਪਾ ਦੇ ਹਲਕਾ ਇੰਚਾਰਜ ਅਤੇ ਭਾਜਪਾ ਓ ਬੀ ਸੀ ਮੋਰਚਾ ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਕਰਾਏ ਗਏ ਬੂਥ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸ਼ਹਿਰ ਵਿਚ ਅਮਨ ਕਾਨੂੰਨ ਦੀ ਮਾੜੀ ਹਾਲਤ ’ਤੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਸਥਾਨਕ ਮੁਸ਼ਕਲਾਂ ਦੀ ਗਲ ਕਰਦਿਆਂ ਕਿਹਾ ਕਿ ਨਸ਼ੇ ਦੇ ਕਾਰਨ ਰਾਤ ਕਤਲ ਹੋਏ । ਇਥੇ ਕਾਨੂੰਨ ਵਿਵਸਥਾ ਦਿਨੋਂ ਦਿਨ ਖ਼ਰਾਬ ਹੋ ਰਹੀ ਹੈ, ਪੂਰੇ ਪੰਜਾਬ ’ਚ ਇਹੀ ਹਾਲ ਹੈ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸ. ਸੰਧੂ ਨੇ ਕਿਹਾ ਕਿ ਜਿਨ੍ਹਾਂ ਰਾਜਾਂ ਵਿਚ ਭਾਜਪਾ ਦੀਆਂ ਸਰਕਾਰਾਂ ਹਨ ਉੱਥੇ ਅਮਨ ਕਾਨੂੰਨ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਚਾਹੁੰਦੀ ਹੈ ਕਿ ਇਸ ਵਾਰ ਪੰਜਾਬ ਦੇ ਲੋਕ ਸੋਚ ਸਮਝ ਕੇ ਵੋਟ ਪਾਉਣ। ਪਿਛਲੇ 7 ਸਾਲ ਤੋਂ ਇਸ ਲੋਕ ਸਭਾ ਹਲਕੇ ਦੀ ਹਾਲਤ ਬਦ ਤੋਂ ਬਦਤਰ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਲੋਕਾਂ ਨੂੰ ਦਰਪੇਸ਼ ਮਸਲਿਆਂ ਦਾ ਜਲਦ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਜਾਰੀ ਕੇਂਦਰੀ ਸਕੀਮਾਂ ਰਾਜ ਸਰਕਾਰ ਦੀ ਅਣਗਹਿਲੀ ਕਾਰਨ ਲੋਕਾਂ ਤਕ ਨਹੀਂ ਪਹੁੰਚ ਰਹੀਆਂ ਹਨ, ਉਨ੍ਹਾਂ ਨੂੰ ਲੋਕਾਂ ਤਕ ਪਹੁੰਚ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਦੀ ਸਰਕਾਰ ਮੁੜ ਆ ਰਹੀ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਵਿਚ ਭਾਰੀ ਜੋਸ਼ ਤੁਸਾਂ ਸਭ ਨੇ ਦੇਖਿਆ ਹੈ, ਮੋਦੀ ਸਰਕਾਰ ਦੀਆਂ ਸਕੀਮਾਂ ਘਰ ਘਰ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਡੀਆਂ ਭੈਣਾਂ ਵੀ ਖੁੱਲ ਕੇ ਆਪਣੀ ਗਲ ਰੱਖਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਵਿਕਾਸ ਦੇ ਮੁੱਦੇ ਨੂੰ ਲੈ ਕੇ ਲੋਕਾਂ ’ਚ ਆਈ ਹੈ ਅਤੇ ਉਨ੍ਹਾਂ ਦੇ ਸਿਆਸੀ ਵਿਰੋਧੀ ਉਮੀਦਵਾਰ ਵੀ ਹੁਣ ਵਿਕਾਸ ਦੀਆਂ ਗੱਲਾਂ ਕਰਨ ਲੱਗੇ ਹਨ। ਇਹ ਭਾਜਪਾ ਦੀ ਪਹਿਲੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜਿੱਥੇ ਭਾਰਤ ਅੱਗੇ ਨਿਕਲ ਰਿਹਾ ਹੈ ਉੱਥੇ ਸਥਾਨਕ ਲੀਡਰਸ਼ਿਪ ਦੀ ਨਾਕਾਮੀ ਕਾਰਨ ਅੰਮ੍ਰਿਤਸਰ ਬਹੁਤ ਪਿਛੜ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਨੁਮਾਇੰਦੇ ਨੇ 7 ਸਾਲ ਕੁਝ ਨਹੀਂ ਕੀਤਾ, ਹੁਣ ਲੋਕ ਸਾਨੂੰ ਸਹਿਯੋਗ ਦੇਣ ਅਸੀਂ ਉਨ੍ਹਾਂ ਦੀਆਂ ਆਸਾਂ ਉਮੀਦਾਂ ’ਤੇ ਖਰੇ ਉੱਤਰਾਂਗੇ। ਆਪ ਦੇ ਨੁਮਾਇੰਦਿਆਂ ਨੂੰ ਆਪਣੇ ਖ਼ੈਮੇ ’ਚ ਲਿਆਉਣ ਦੇ ਇਲਜ਼ਾਮਾਂ ਬਾਰੇ ਉਨ੍ਹਾਂ ਦੋ ਟੁੱਕ ਜਵਾਬ ਦਿੱਤਾ ਕਿ ਕੋਈ ਵੀ ਕਿਸੇ ਨੂੰ ਨਹੀਂ ਲਿਆ ਸਕਦਾ, ਪਰ ਖ਼ੁਦ ਕੋਈ ਆਉਣਾ ਚਾਹੇ ਤਾਂ ਕੋਈ ਰੋਕ ਨਹੀਂ। ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਪੂਰੇ ਦੇਸ਼ ’ਚ ਦੂਜੀਆਂ ਪਾਰਟੀਆਂ ਦੇ ਲੋਕ ਭਾਜਪਾ ਵਿਚ ਬਿਨਾ ਸ਼ਰਤ ਸ਼ਾਮਿਲ ਹੋ ਰਹੇ ਹਨ। ਇਸ ਵਾਰ ਪੰਜਾਬ ਅਤੇ ਖ਼ਾਸ ਕਰ ਅੰਮ੍ਰਿਤਸਰ ਦੇ ਲੋਕਾਂ ਦੀਆਂ ਅੱਖਾਂ ਖੁੱਲ ਚੁੱਕੀਆਂ ਹਨ। ਲੋਕ ਸਮਝਦਾਰ ਹਨ ਇਸ ਵਾਰ ਉਹ ਸਹੀ ਫ਼ੈਸਲਾ ਕਰਨਗੇ ਅਤੇ ਭਾਜਪਾ ਉਮੀਦਵਾਰ ਦੀ ਜਿੱਤ ਹੋਵੇਗੀ।
ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਪੜ੍ਹਿਆ ਲਿਖਿਆ ਸੂਝਵਾਨ ਅਤੇ ਪੰਥਕ ਸੋਚ ਵਾਲੇ ਪਰਿਵਾਰ ਦੇ ਸ. ਤਰਨਜੀਤ ਸਿੰਘ ਸੰਧੂ ਨੂੰ ਅੰਮ੍ਰਿਤਸਰ ਲਈ ਉਮੀਦਵਾਰ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪ੍ਰਧਾਨ ਜੇ ਪੀ ਨੱਢਾ ਅਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ. ਸੰਧੂ ਨੂੰ ਦੇਸ਼ ਅਤੇ ਕੌਮ ਨਾਲ ਪਿਆਰ ਹੈ। ਜੇਕਰ ਪੰਜਾਬ ਸਮੇਤ ਗੁਰੂ ਨਗਰੀ ਦੇ ਲੋਕ ਆਪਣਾ ਅਤੇ ਪੰਜਾਬ ਦਾ ਭਵਿੱਖ ਬਦਲਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਉਸ ਸਿਆਸੀ ਪਾਰਟੀ ਅਤੇ ਉਮੀਦਵਾਰ ਦੀ ਚੋਣ ਕਰਨੀ ਪਵੇਗੀ, ਜੋ ਇੱਕ ਤਰ੍ਹਾਂ ਨਾਲ ਹਰ ਕੰਮ ਵਿੱਚ ਸਮਰੱਥ ਅਤੇ ਸੁਚੇਤ ਰਹਿਣਗੇ। ਉਨ੍ਹਾਂ ਕਿਹਾ ਕਿ ਨਸ਼ਾ ਖ਼ਤਮ ਕਰਨ ਅਤੇ ਪੰਜਾਬ ਨੂੰ ਮੁੜ ਲੀਹਾਂ ’ਤੇ ਲਿਆਉਣ ਲਈ ਅਜਨਾਲਾ ਹਲਕਾ ਸ. ਤਰਨਜੀਤ ਸਿੰਘ ਸੰਧੂ ਲਈ ਦਿਨ ਰਾਤ ਇਕ ਕਰ ਦੇਵੇਗਾ। ਉਨ੍ਹਾਂ ਲੋਕਾਂ ਨੂੰ ਵੀ ਇਕ ਇਕ ਕੀਮਤੀ ਵੋਟ ਵਿਕਾਸ ਦੀ ਖ਼ਾਤਰ ਸ. ਸੰਧੂ ਨੂੰ ਦੇਣ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਰੈਲੀ ਦੇ ਜ਼ਬਰਦਸਤ ਇਕੱਠ ਨੂੰ ਸੰਬੋਧਨ ਕਰਦਿਆਂ ਸ. ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਨੂੰ ਜਿਤਾ ਕੇ ਪ੍ਰਧਾਨ ਮੰਤਰੀ ਨੂੰ ਸੁਨੇਹਾ ਭੇਜਿਆ ਜਾਵੇਗਾ ਅਤੇ ਜੋ ਭਾਰਤ ਦੇ ਵੱਖ ਵੱਖ ਖੇਤਰਾਂ ਵਿਚ ਵਿਕਾਸ ਦੀ ਲਹਿਰ ਚੱਲ ਰਹੀ ਹੈ ਉਹ ਅੰਮ੍ਰਿਤਸਰ ਵੀ ਲਿਆਂਦਾ ਜਾਵੇਗਾ। ਉਨ੍ਹਾਂ ਅਜਨਾਲਾ ਵਿਖੇ ਆਧੁਨਿਕ ਵੈਟਰਨਰੀ ਹਸਪਤਾਲ ਬਣਾਉਣ, ਸਰਹੱਦੀ ਖੇਤਰ ਵਿਚ ਫੂਡ ਪ੍ਰਾਸੈਸਿੰਗ ਪਲਾਂਟ ਲਗਵਾਉਣ, ਅਜਨਾਲਾ ਵਿਚ ਇਕ ਅਤੇ ਇਕ ਰਮਦਾਸ ਵਿਖੇ ਆਈ ਟੀ ਆਈ ਖੋਲ੍ਹਣ, ਸ਼ਹਿਰ ਲਈ ਟੋਪ ਕਲਾਸ ਓਵਰ ਬਰਿੱਜ ਉਸਾਰਨ, ਸਿਵਲ ਹਸਪਤਾਲ ਅਜਨਾਲਾ ਨੂੰ ਟੋਪ ਕਲਾਸ ਆਧੁਨਿਕ ਹਸਪਤਾਲ ਵਿਚ ਤਬਦੀਲ ਕਰਨ ਬਾਰੇ ਵਾਅਦੇ ਕੀਤੇ। ਉਨ੍ਹਾਂ ਕਿਹਾ ਕਿ ਹਸਪਤਾਲ ’ਚ ਆਧੁਨਿਕ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ ਜਿਸ ਨਾਲ ਮਰੀਜ਼ਾਂ ਨੂੰ ਬਾਹਰ ਦੂਰ ਸ਼ਹਿਰਾਂ ’ਚ ਇਲਾਜ ਲਈ ਜਾਣ ਦੀ ਲੋੜ ਨਹੀਂ ਰਹੇਗੀ। ਇਸ ਮੌਕੇ ਮਾਤਾ ਡਾ. ਅਵਤਾਰ ਕੋਰ ਅਤੇ ਡਾ. ਅਨੂ ਅਜਨਾਲਾ ਨੇ ਸ. ਸੰਧੂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਰਾਜਬੀਰ ਸ਼ਰਮਾ, ਅਰਜੀਵ ਅਨੇਜਾ, ਪ੍ਰੋ. ਸਰਚਾਂਦ ਸਿੰਘ ਖਿਆਲਾ, ਭੁਪਿੰਦਰ ਸਿੰਘ ਰੰਧਾਵਾ, ਰਾਮ ਸ਼ਰਨ ਪ੍ਰਾਸ਼ਰ, ਹਰਦਿਆਲ ਸਿੰਘ ਔਲਖ, ਅਸ਼ੋਕ ਮਲਨ, ਕਰਨੈਲ ਸਿੰਘ ਅਵਾਣ, ਡਾ. ਪੂਰਨ ਸਿੰਘ, ਜਤਿੰਦਰ ਸਿੰਘ ਬੱਬਲੂ, ਨਿਆਮਤ ਮਸੀਹ, ਹਰਦੇਵ ਸਿੰਘ ਖਾਨੋਵਾਲ, ਸ਼ੇਰ ਸਿੰਘ ਫਤੇਵਾਲ, ਸ੍ਰੀਮਤੀ ਸਤਿੰਦਰ ਮਨਚੰਦਾ, ਰਣਬੀਰ ਕੋਰ ਰਾਣੋ ਸਰਪੰਚ, ਬਿਕਰਮ ਬੇਦੀ, ਪੂਰਨ ਸਿੰਘ ਜਾਫਰਕੋਟ, ਸਿਮੀ ਸਰੀਨ, ਸੁਨੀਤਾ ਐਮ ਸੀ, ਕੁਲਬੀਰ ਕੋਰ, ਰਿੰਪੀ ਰਾਜਪੂਤ, ਸੋਨੀ ਮਲੀ ਅਤੇ ਪਰਮਜੀਤ ਕੋਰ ਪੰਮੀ ਨੇ ਵੀ ਸੰਬੋਧਨ ਕੀਤਾ।