ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਪਹੁੰਚਣ ‘ਤੇ ਭਾਜਪਾ ਦੇ ਯੁਵਾ ਮੋਰਚਾ ਪੰਜਾਬ ਦੇ ਸਕੱਤਰ ਤਰੁਣ ਜੋਸ਼ੀ ਵਲੋਂ ਭਰਵਾਂ ਸਵਾਗਤ

0
34
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਪਹੁੰਚਣ ‘ਤੇ ਭਾਜਪਾ ਦੇ ਯੁਵਾ ਮੋਰਚਾ ਪੰਜਾਬ ਦੇ ਸਕੱਤਰ ਤਰੁਣ ਜੋਸ਼ੀ ਵਲੋਂ ਭਰਵਾਂ ਸਵਾਗਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਲੋਕ ਸਭਾ ਚੋਣਾਂ ਸਬੰਧੀ ਕੀਤੀ ਵਿਚਾਰ-ਚਰਚਾ
ਪੰਜਾਬ ਵਿੱਚ ਭਾਜਪਾ ਯੁਵਾ ਮੋਰਚਾ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਵੀ ਕਰਵਾਇਆ ਜਾਣੂੰ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,25 ਮਈ
ਲੋਕ ਸਭਾ ਹਲਕਾ ਜਲੰਧਰ ਤੋਂ ਭਾਜਪਾ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਦੇ ਸਮਰਥਨ ਵਿਚ ਹੋਈ ਵੱਡੀ ਚੋਣ ਰੈਲੀ ਦੌਰਾਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਦਮਪੁਰ ਏਅਰਪੋਰਟ ’ਤੇ ਭਾਜਪਾ ਦੇ ਯੁਵਾ ਮੋਰਚਾ ਪੰਜਾਬ ਦੇ ਸਕੱਤਰ ਤਰੁਣ ਜੋਸ਼ੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਤਰੁਣ ਜੋਸ਼ੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਲੋਕ ਸਭਾ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਪੰਜਾਬ ਵਿਚ ਭਾਜਪਾ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸੰਬੰਧੀ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਤਰੁਣ ਜੋਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨਾਲ ਬੜੇ ਪਿਆਰ ਅਤੇ ਸਤਿਕਾਰ ਨਾਲ ਮਿਲੇ ਅਤੇ ਉਨ੍ਹਾਂ ਨੂੰ ਥਾਪੜਾ ਦਿੱਤਾ ਕਿ ਚੋਣਾਂ ਵਿਚ ਭਾਜਪਾ ਉਮੀਦਵਾਰਾਂ ਦੀ ਜਿੱਤ ਲਈ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਸੰਬੰਧੀ ਜਾਗਰੂਕ ਕੀਤਾ ਜਾਵੇ।ਤਰੁਣ ਜੋਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਨੇ ਪਿਛਲੇ 10 ਸਾਲਾਂ ਵਿਚ ਦੇਸ਼ ਹਿੱਤ ਵਿਚ ਅਹਿਮ ਫੈਸਲੇ ਲਏ ਹਨ,ਜੋ ਕਿ ਦੂਸਰੀਆਂ ਸਰਕਾਰਾਂ 75 ਸਾਲਾਂ ਵਿਚ ਨਹੀਂ ਲੈ ਸਕੀਆਂ ਅਤੇ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ,ਜਿਸ ਵਿਚ ਹਰ ਵਰਕਰ ਨੂੰ ਬਣਦਾ ਮਾਣ ਸਨਮਾਨ ਮਿਲਦਾ ਹੈ। ਭਾਜਪਾ ਦੇ ਯੁਵਾ ਮੋਰਚਾ ਪੰਜਾਬ ਦੇ ਸਕੱਤਰ ਤਰੁਣ ਜੋਸ਼ੀ ਨੇ ਕਿਹਾ ਕਿ ਕੇਂਦਰ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨਾ ਲੱਗਭਗ ਤੈਅ ਹੈ ਅਤੇ ਪੰਜਾਬ ਵਿੱਚ ਭਾਜਪਾ ਉਮੀਦਵਾਰ ਵੀ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।ਉਨਾਂ ਪੰਜਾਬ ਦੇ ਰਹਿੰਦੇ ਮਸਲੇ ਹੱਲ ਕਰਵਾਉਣ ਲਈ ਪੰਜਾਬ ਦੇ ਸੂਝਵਾਨ ਵੋਟਰਾਂ ਨੂੰ ਭਾਜਪਾ ਉਮੀਦਵਾਰਾਂ ਨੂੰ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਣ ਦੀ ਅਪੀਲ ਵੀ ਕੀਤੀ।
ਫੋਟੋ ਕੈਪਸ਼ਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਦਮਪੁਰ ਹਵਾਈ ਅੱਡੇ ‘ਤੇ ਸਵਾਗਤ ਕਰਦੇ ਹੋਏ ਭਾਜਪਾ ਦੇ ਯੁਵਾ ਮੋਰਚਾ ਪੰਜਾਬ ਦੇ ਸਕੱਤਰ ਤਰੁਣ ਜੋਸ਼ੀ।(ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ)

LEAVE A REPLY

Please enter your comment!
Please enter your name here