ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਰ ਘਰ ਤਿਰੰਗਾ ਮੁਹਿੰਮ ਲੋਕਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦੀ ਹੈ-ਗਰਚਾ
ਖੰਨਾ, 11 ਅਗਸਤ ( ) – ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲਕਦਮੀ ਸਕਦਾ ਦੇਸ਼ ਅੰਦਰ ਸ਼ੁਰੂ ਹੋਈ ਹਰ ਘਰ ਤਿਰੰਗਾ ਮੁਹਿੰਮ ਦੇ ਸਬੰਧ ਵਿਚ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਇਹ ਮੁਹਿੰਮ ਭਾਰਤੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਜਗਾਉਂਦੀ ਹੈ, ਜਿਸ ਨਾਲ ਲੋਕਾਂ ਵਿਚ ਆਪਣੇ ਦੇਸ਼ ਦੇ ਪ੍ਰਤੀ ਅਲੱਗ ਤਰ੍ਹਾਂ ਦਾ ਜੋਸ਼ ਭਰ ਜਾਂਦਾ ਹੈ। ਉਨਾਂ ਕਿਹਾ ਕਿ ਤਿਰੰਗਾ ਸਾਡੇ ਦੇਸ਼ ਦੇ ਲੱਖਾਂ ਸ਼ਹੀਦਾਂ ਦੇ ਕੁਰਬਾਨੀ ਵੀ ਯਾਦ ਦਿਵਾਉਂਦਾ ਹੈ ਤੇ ਸਾਨੂੰ ਸ਼ਹੀਦਾਂ ਵੱਲੋਂ ਕੁਰਬਾਨੀਆਂ ਦੇ ਕੇ ਹਾਸਲ ਕੀਤੀ ਗਈ ਆਜ਼ਾਦੀ ਦੀ ਰੱਖਿਆ ਕਰਨ ਦੀ ਪ੍ਰੇਰਨਾ ਦਿੰਦਾ ਹੈ। ਸੁਖਵਿੰਦਰਪਾਲ ਸਿੰਘ ਗਰਚਾ ਨੇ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ’ਤੇ ਪਾਰਟੀ ਵੱਲੋਂ 11 ਤੋਂ 13 ਅਗਸਤ ਤੱਕ ਹਰ ਘਰ ਤਿਰੰਗਾ ਯਾਤਰਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਨਾਲ ਹੀ 12 ਤੋਂ 14 ਅਗਸਤ ਤੱਕ ਸ਼ਹੀਦਾਂ ਦੇ ਬੁੱਤਾ ਅਤੇ ਯਾਦਗਾਰਾਂ ਵਾਲੇ ਇਲਾਕਿਆਂ ਦੇ ਆਸ-ਪਾਸ ਖੇਤਰ ਦੀ ਸਫਾਈ ਕੀਤੀ ਜਾਵੇਗੀ। ਦੇਸ਼ ਦੇ ਹਰ ਨਾਗਰਿਕ ਦੇ ਘਰ ‘ਤੇ 13 ਤੋਂ 15 ਅਗਸਤ ਤੱਕ ਤਿਰੰਗਾ ਲਗਾਇਆ ਜਾਵੇਗਾ।