ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਵਸ ਮੌਕੇ ਭਾਜਪਾ ਵੱਲੋਂ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਖੂਨਦਾਨ ਕੈਂਪ ਆਯੋਜਿਤ
ਖੂਨਦਾਨ ਕਰਨਾ ਸਾਡਾ ਮਨੁੱਖਤਾ ਦਾ ਇਖਲਾਕੀ ਫਰਜ਼- ਹਰਜੀਤ ਸੰਧੂ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,18 ਸਤੰਬਰ
ਭਾਰਤੀ ਜਨਤਾ ਪਾਰਟੀ ਵੱਲੋਂ ਸਾਰੇ ਦੇਸ਼ ਵਿੱਚ ਸੇਵਾ ਪੰਦਰਵਾੜਾ ਚਲਾਇਆ ਜਾ ਰਿਹਾ ਹੈ।ਇਸੇ ਲੜੀ ਦੇ ਚਲਦਿਆਂ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਿਪਤ ਦੇਸ਼ ਅੰਦਰ ਵੱਡੀ ਤਦਾਦ ਵਿੱਚ ਪਾਰਟੀ ਆਗੂਆਂ ਨੇ ਖੂਨਦਾਨ ਕੀਤਾ।ਇਸੇ ਤਹਿਤ ਜ਼ਿਲ੍ਹਾ ਤਰਨਤਾਰਨ ਦੇ ਪਾਰਟੀ ਆਗੂਆਂ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਆਯੋਜਿਤ ਕੀਤੇ ਗਏ ਖੂਨਦਾਨ ਕੈਂਪ ਦੌਰਾਨ ਖੂਨਦਾਨ ਕੀਤਾ। ਤਰਨਤਾਰਨ ਦੇ ਮਿੱਤਲ ਹਸਤਪਾਲ ਵਿੱਚ ਲਗਾਏ ਗਏ ਇਸ ਕੈਂਪ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਜਿੱਥੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੀ ਸਮੁੱਚੇ ਦੇਸ਼ ਨਿਵਾਸੀਆਂ ਨੂੰ ਵਧਾਈ ਦਿੱਤੀ,ਉਥੇ ਹੀ ਸਮਾਜ ਭਲਾਈ ਲਈ ਪਾਰਟੀ ਵੱਲੋਂ ਸ਼ੁਰੂ ਕੀਤੇ ਗਏ ਸੇਵਾ ਪੰਦਰਵਾੜੇ ਤਹਿਤ ਲਗਾਏ ਗਏ ਕੈਂਪ ਦੌਰਾਨ ਖੂਨਦਾਨ ਕਰਨ ਵਾਲੇ ਆਗੂਆਂ ਦੀ ਸਰਾਹਨਾ ਕੀਤੀ ਗਈ ਅਤੇ ਪ੍ਰਸੰਸ਼ਾ ਪੱਤਰ ਤਕਸੀਮ ਕੀਤੇ ਗਏ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਖੂਨਦਾਨ ਕਰਨਾ ਸਮਾਜ ਦਾ ਮਹਾਂ ਦਾਨ ਹੈ,ਖੂਨ ਦਾਨ ਕਰਨ ਨਾਲ ਜਿੱਥੇ ਸਿਹਤ ਨਰੋਈ ਹੁੰਦੀ ਹੈ ਉਥੇ ਹੀ ਇਨਸਾਨ ਦੀ ਕੀਮਤੀ ਜਾਨ ਵੀ ਬਚਦੀ ਹੈ,ਖੂਨ ਸਾਨੂੰ ਪ੍ਰਮਾਤਮਾ ਵੱਲੋਂ ਬਖਸ਼ੀ ਅਨਮੋਲ ਚੀਜ ਹੈ ਜਿਸਦੀ ਬਣਾਵਟ ਨਹੀਂ ਕੀਤੀ ਜਾ ਸਕਦੀ।ਜਿੱਥੇ ਕਿਤੇ ਵੀ ਖੂਨ ਦੀ ਜਰੂਰਤ ਪਵੇ,ਸਾਨੂੰ ਡਾਕਟਰੀ ਸਮੇਂ ਦੇ ਹਿਸਾਬ ਨਾਲ ਇਸ ਦਾਨ ਨੂੰ ਕਰਨ ਵਿੱਚ ਪਹਿਲਕਦਮੀ ਕਰਨੀ ਚਾਹੀਦੀ ਹੈ ਜੋ ਸਾਡਾ ਮਨੁੱਖਤਾ ਦਾ ਇਖਲਾਕੀ ਫਰਜ ਵੀ ਬਣਦਾ ਹੈ। ਇਸ ਮੌਕੇ ਤੇ ਖੂਨਦਾਨ ਕਰਨ ਵਾਲਿਆਂ ਵਿੱਚ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ,ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ,ਮੀਤ ਪ੍ਰਧਾਨ ਜਸਕਰਨ ਸਿੰਘ,ਮੀਤ ਪ੍ਰਧਾਨ ਰਿਤੇਸ਼ ਚੋਪੜਾ,ਮੀਤ ਪ੍ਰਧਾਨ ਨੇਤਰਪਾਲ ਸਿੰਘ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਹਰਮਨਜੀਤ ਸਿੰਘ ਕੱਲ੍ਹਾ,ਸਕੱਤਰ ਰੋਹਿਤ ਕੁਮਾਰ ਵੇਦੀ,ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਸਰਕਲ ਪ੍ਰਧਾਨ ਪਵਨ ਕੁੰਦਰਾ,ਸਰਕਲ ਪ੍ਰਧਾਨ ਡਾ.ਦਵਿੰਦਰ ਕੁਮਾਰ,ਸਰਕਲ ਪ੍ਰਧਾਨ ਗੌਰਵ ਦੇਵਗਨ,ਸਰਕਲ ਪ੍ਰਧਾਨ ਨਰਿੰਦਰ ਸਿੰਘ,ਸਰਕਲ ਪ੍ਰਧਾਨ ਹਰਪਾਲ ਸੋਨੀ, ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ,ਸਰਕਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ,ਸਰਕਲ ਪ੍ਰਧਾਨ ਸਾਹਿਬ ਸਿੰਘ ਝਾਮਕਾ,ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ,ਸਰਕਲ ਪ੍ਰਧਾਨ ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ, ਆਰਟੀਆਈ ਕਨਵੀਨਰ ਹਰਪ੍ਰੀਤ ਸਿੰਘ,ਵਿਵੇਕ ਅਗਰਵਾਲ,ਬਚਿੱਤਰ ਸਿੰਘ ਅਲਾਵਲਪੁਰ,ਪਰਮਜੀਤ ਸਿੰਘ,ਬਿਕਰਮਜੀਤ ਅਰੋੜਾ,ਕੇਵਲ ਕ੍ਰਿਸ਼ਨ, ਲਲਿਤ ਪ੍ਰੀਂਜਾ,ਇੰਦਰਜੀਤ, ਸਾਹਿਬ ਸਿੰਘ ਜੀਓਬਾਲਾ,ਬਲਦੇਵ ਸਿੰਘ ਸਰਾਏ ਦੀਵਾਨਾ, ਹੁਸਨਪ੍ਰੀਤ ਸਿੰਘ ਅਤੇ ਹੋਰ ਪਾਰਟੀ ਆਗੂਆਂ ਨੇ ਖੂਨਦਾਨ ਕੀਤਾ।
ਫੋਟੋ ਕੈਪਸ਼ਨ- ਤਰਨਤਾਰਨ ਵਿਖੇ ਭਾਜਪਾ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਮੌਕੇ ਮੌਜੂਦ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਹੋਰ ਆਗੂ ਸਾਹਿਬਾਨ।(ਫੋਟੋ:ਨਈਅਰ ਪੱਤਰਕਾਰ ਚੋਹਲਾ ਸਾਹਿਬ)