ਪ੍ਰਧਾਨ ਮੰਤਰੀ ਮੋਦੀ ਦੀ ਵਿਦੇਸ਼ ਨੀਤੀ ਬੂਰੀ ਤਰ੍ਹਾਂ ਨਾਲ ਹੋਈ ਫੇਲ੍ਹ – ਹਰਚੰਦ ਸਿੰਘ ਬਰਸਟ
ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ – ਅਮਰੀਕੀ ਜਹਾਜ਼ ਨੂੰ ਅੰਮ੍ਰਿਤਸਰ ਵਿਖੇ ਉਤਾਰਨਾ ਕੇਂਦਰ ਸਰਕਾਰ ਦੀ ਪੰਜਾਬ ਦਾ ਅਕਸ ਖਰਾਬ ਕਰਨ ਦੀ ਸਾਜਿਸ਼
ਪਟਿਆਲਾ, 7 ਫਰਵਰੀ 2025
ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅਮਰੀਕਾ ਤੋਂ 104 ਭਾਰਤੀਆਂ ਨੂੰ ਡਿਪੋਰਟ ਕਰਨ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਅਮਰੀਕਾ ਤੋਂ ਫੌਜੀ ਜਹਾਜ਼ ਵਿੱਚ ਵਾਪਸ ਭੇਜੇ ਭਾਰਤੀਆਂ ਨੂੰ ਕੈਦੀਆਂ ਵਾਂਗ ਹਥਕੜੀਆਂ ਅਤੇ ਬੇੜੀਆਂ ਲਗਾਉਣਾ ਬੜਾ ਹੀ ਮੰਦਭਾਗਾ ਹੈ। ਇਸ ਘਟਨਾ ਨੇ ਸਾਰੀ ਦੁਨਿਆ ਵਿੱਚ ਭਾਰਤ ਦਾ ਸਿਰ ਨੀਵਾਂ ਕੀਤਾ ਹੈ ਅਤੇ ਭਾਰਤੀਆਂ ਨੂੰ ਅਪਮਾਨਿਤ ਕੀਤਾ ਹੈ।
ਸ. ਬਰਸਟ ਨੇ ਕਿਹਾ ਕਿ ਇਕ ਪਾਸੇ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਗਹਿਰੀ ਦੋਸਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਅਮਰੀਕਾ ਤੋਂ ਹੀ ਭਾਰਤੀਆਂ ਨੂੰ ਵਾਪਸ ਭੇਜੇ ਜਾਣ ਸਬੰਧੀ ਕੁਝ ਨਹੀਂ ਕਰ ਸਕੇ। ਇਸ ਤੋਂ ਮੋਦੀ ਸਰਕਾਰ ਦੀ ਵਿਦੇਸ਼ ਨੀਤੀ