ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਨੂੰ ਸਿਹਤ ਸਬੰਧੀ ਕੀਤਾ ਜਾਗਰੂਕ ਗਰਭਵਤੀ ਔਰਤਾਂ ਲਈ ਨਿਰਧਾਰਿਤ ਐਂਟੀਨੇਟਲ ਚੈੱਕ-ਅਪ ਅਤੀ ਜਰੂਰੀ: ਡਾ: ਕਿਰਪਾਲ ਸਿੰਘ

0
81

ਦਲਜੀਤ ਕੌਰ -ਸੰਗਰੁਰ, 23 ਅਪ੍ਰੈਲ, 2024: ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਉਹਨਾ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸੂਬੇ ਅੰਦਰ ਹਰ ਮਹੀਨੇ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਕਿਰਪਾਲ ਸਿੰਘ ਨੇ ਦੱਸਿਆ ਕਿ ਜਿਲੇ ਅੰਦਰ ਵੱਧ ਜੋਖ਼ਮ ਵਾਲੀਆ ਗਰਭਵਤੀ ਔਰਤਾਂ ਵੱਲ ਵਿਭਾਗ ਵੱਲੋਂ ਵਿਸ਼ੇਸ਼ ਤਵੱਜੋ ਦੇ ਕੇ ਦੇ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ । ਜ਼ਿਲ੍ਹਾ ਹਸਪਤਾਲ ਵਿਖੇ ਇਸ ਅਭਿਆਨ ਤਹਿਤ ਲਗਾਏ ਗਏ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਦੌਰਾਨ ਸਿਵਲ ਸਰਜਨ ਡਾ: ਕਿਰਪਾਲ ਸਿੰਘ ਨੇ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਜਣੇਪਾ ਸਰਕਾਰੀ ਸੰਸਥਾਂ ਵਿਚ ਕਰਵਾਉਣ।

ਇਸ ਮੌਕੇ ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਉਹਨਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਤੇ ਔਰਤ ਰੋਗਾਂ ਦੇ ਮਾਹਰ ਡਾ: ਅਮਨਪ੍ਰੀਤ ਕੌਰ ਖੰਗੂੜਾ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਲਈ ਜਾਗਰੂਕ ਕਰਦਿਆਂ ਦੱਸਿਆ ਕਿ ਹਰ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਕਰਵਾਉਣੀ, ਸਮੇਂ ਸਮੇਂ ਸਿਰ ਚੈਕ ਅਪ ਕਰਵਾਉਣਾ ਅਤੇ ਪੌਸ਼ਟਿਕ ਖੁਰਾਕ ਬਹੁਤ ਜ਼ਰੂਰੀ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਵਿਕਾਸ ਧੀਰ, ਡਾ: ਹਰਪ੍ਰੀਤ ਕੌਰ ਰੇਖੀ, ਡਾ: ਰਮਨਬੀਰ ਕੌਰ ਬੋਪਾਰਾਏ, ਡਾ. ਇੰਦਰਮਨਜੋਤ ਸਿੰਘ, ਜਿਲ੍ਹਾ ਮਾਸ ਮੀਡੀਆ ਅਫ਼ਸਰ ਕਰਨੈਲ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸਰੋਜ ਰਾਣੀ, ਏ.ਐਨ.ਐਮ. ਸੁਖਵਿੰਦਰ ਕੌਰ, ਗਗਨਪਾਲ ਕੌਰ, ਆਸ਼ਾ ਅਤੇ ਗਰਭਵਤੀ ਮਾਵਾਂ ਆਦਿ ਹਾਜਰ ਸਨ।

LEAVE A REPLY

Please enter your comment!
Please enter your name here