ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਜੱਚਾ-ਬੱਚਾ ਜਾਂਚ ਕੈਂਪ ਆਯੋਜਿਤ

0
133

ਦਲਜੀਤ ਕੌਰ

ਸੰਗਰੂਰ, 10 ਮਈ, 2023: ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਤਹਿਤ ਜ਼ਿਲ੍ਹੇ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਜੱਚਾ-ਬੱਚਾ ਜਾਂਚ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਮਾਹਰ ਡਾਕਟਰਾਂ ਵੱਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਤੇ ਟੈਸਟ ਕੀਤੇ ਗਏ।

ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ (ਪੀ.ਐਮ.ਐਸ.ਐਮ.ਏ) ਤਹਿਤ ਗਰਭਵਤੀ ਔਰਤਾਂ ਦੀ ਮੁਫ਼ਤ ਮੈਡੀਕਲ ਜਾਂਚ ਤੇ ਲੋੜੀਂਦੇ ਟੈਸਟ ਕੀਤੇ ਜਾਂਦੇ ਹਨ ਤਾਂ ਜੋ ਉਨ੍ਹਾਂ ਨੂੰ ਪੇਸ਼ ਆਉਣ ਵਾਲੀ ਕੋਈ ਸਮੱਸਿਆ ਬਾਰੇ ਪਤਾ ਲੱਗ ਸਕੇ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੀ.ਐਮ.ਐਸ.ਐਮ.ਏ ਦਾ ਉਦੇਸ਼ ਹਰ ਗਰਭਵਤੀ ਔਰਤ ਦੀ ਮਹੀਨੇ ਵਿੱਚ ਘੱਟੋ ਘੱਟ ਇਕ ਵਾਰ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਜਾਂਚ ਕਰਨਾ ਹੈ ਤਾਂ ਜੋ ਗਰਭਵਤੀ ਔਰਤਾਂ ਅਤੇ ਨਵਜਾਤ ਮੌਤ ਦਰ ਨੂੰ ਘੱਟ ਕੀਤਾ ਜਾ ਸਕੇ।

ਸਿਵਲ ਹਸਪਤਾਲ ਸੰਗਰੂਰ ਵਿਖੇ ਔਰਤ ਰੋਗਾਂ ਦੇ ਮਾਹਰ ਡਾ. ਅਮਨਪ੍ਰੀਤ ਕੌਰ ਨੇ ਕਿਹਾ ਕਿ ਇਸ ਅਭਿਆਨ ਤਹਿਤ ਗਰਭਵਤੀ ਔਰਤਾਂ ਦਾ ਐਚ.ਬੀ., ਸ਼ੂਗਰ, ਬਲੱਡ ਪ੍ਰੈਸ਼ਰ, ਭਾਰ, ਬੱਚੇ ਦੇ ਗਰਭ ‘ਚ ਸਥਿਤੀ ਦਾ ਚੈਕਅੱਪ ਕੀਤਾ ਗਿਆ ਤੇ ਟੈਟਨਸ ਦੇ ਟੀਕੇ ਤੇ ਨਾਲ ਹੀ ਆਇਰਨ ਤੇ ਫੋਲਿਕ ਐਸਿਡ ਦੀਆਂ ਗੋਲੀਆਂ ਵੀ ਮੁਫ਼ਤ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਗਰਭਵਤੀ ਮਾਂ ਦੇ ਖਾਣ ਪੀਣ ਅਤੇ ਉਸ ਦੀ ਸਿਹਤ ਮੁਤਾਬਕ ਹਲਕੀ ਕਸਰਤ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ।

LEAVE A REPLY

Please enter your comment!
Please enter your name here