ਪ੍ਰੈੱਸ ਸ਼ਬਦ ਦੀ ਦੁਰਵਰਤੋਂ ਰੋਕਣ ਲਈ ਐਸ.ਐਸ.ਪੀ ਵਿਰਕ ਨੂੰ ਸੌਂਪਿਆ ਮੰਗ ਪੱਤਰ

0
322

* ਪੱਤਰਕਾਰਤਾ ਨੂੰ ਢਾਹ ਨਹੀਂ ਲੱਗਣ ਦਿੱਤੀ ਜਾਵੇਗੀ-ਸਿੰਦਬਾਦ
ਚੋਹਲਾ ਸਾਹਿਬ/ਤਰਨਤਾਰਨ, (ਨਈਅਰ) -ਪਿਛਲੇ ਲੰਮੇ ਸਮੇਂ ਤੋਂ ਸਮਾਜ ਅੰਦਰ ਮੀਡੀਆ ਦੇ ਅਕਸ਼ ਨੂੰ ਢਾਹ ਲਗਾਉਣ ਵਾਲੇ ਲੋਕਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ,ਜਿਸ ਨੂੰ ਠੱਲ੍ਹ ਪਾਉਣ ਲਈ ਪ੍ਰੈੱਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਵੱਲੋਂ ਇੱਕ ਉੱਦਮ ਭਰਿਆ ਕਦਮ ਚੁੱਕਦੇ ਹੋਏ ਤਰਨਤਾਰਨ ਜ਼ਿਲ੍ਹੇ ਦੇ ਪ੍ਰਸਾਸ਼ਨ ਕੋਲੋਂ ਪ੍ਰੈੱਸ ਸ਼ਬਦ ਦੀ ਦੁਰਵਰਤੋਂ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ।ਜਿਸ ਤਹਿਤ ਤਰਨਤਾਰਨ ਦੇ ਐਸ.ਐਸ.ਪੀ ਹਰਵਿੰਦਰ ਸਿੰਘ ਵਿਰਕ ਨੂੰ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ ਦੀ ਅਗਵਾਈ ਹੇਠ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ’ਤੇ ਇਸ ਗੰਭੀਰ ਵਿਸ਼ੇ ਨੂੰ ਲੈ ਕੇ ਐਸ.ਐਸ.ਪੀ ਵਿਰਕ ਵੱਲੋਂ ਪੱਤਰਕਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵਿਸ਼ਵਾਸ਼ ਦੁਆਇਆ ਗਿਆ ਕਿ ਜੋ ਲੋਕ ਪੱਤਰਕਾਰਤਾ ਦੀ ਆੜ ਹੇਠ ਆਪਣੇ ਵਾਹਨਾਂ ’ਤੇ ਅਣਅਧਿਕਾਰਤ ਅਤੇ ਗੈਰ ਕਾਨੂੰਨੀ ਢੰਗ ਨਾਲ ਪ੍ਰੈੱਸ ਸ਼ਬਦ ਲਿਖਵਾ ਰਹੇ ਹਨ ਉਨ੍ਹਾਂ ਦੀ ਪਹਿਚਾਣ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਐਸ.ਐਸ.ਪੀ ਵਿਰਕ ਨੇ ਤਾੜਨਾ ਵੀ ਕੀਤੀ ਕਿ ਜੇਕਰ ਪੜਤਾਲ ਦੌਰਾਨ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗੀ।ਮੰਗ ਪੱਤਰ ਦੇਣ ਤੋਂ ਬਾਅਦ ਹਰਪ੍ਰੀਤ ਸਿੰਘ ਸਿੰਦਬਾਦ ਨੇ ਕਿਹਾ ਕਿ ਕਿਸੇ ਵੀ ਕੀਮਤ ’ਤੇ ਪੱਤਰਕਾਰਤਾ ਨੂੰ ਢਾਹ ਨਹੀਂ ਲੱਗਣ ਦਿੱਤੀ ਜਾਵੇਗੀ।ਇਸ ਮੌਕੇ ’ਤੇ ਸੀਨੀਅਰ ਮੀਤ ਪ੍ਰਧਾਨ ਨਿਤਿਨ ਜੋਸ਼ੀ, ਸੀਨੀਅਰ ਮੀਤ ਪ੍ਰਧਾਨ ਮਨਵਿੰਦਰ ਸਿੰਘ ਮਿਲਾਪ, ਮੀਤ ਪ੍ਰਧਾਨ ਬਲਜੀਤ ਸਿੰਘ ਬਿੱਟੂ, ਜਰਨਲ ਸਕੱਤਰ ਅਵਤਾਰ ਸਿੰਘ, ਐਡਵਾਈਜ਼ਰ ਤਰਸੇਮ ਸਿੰਘ ਭੁਪਾਲ, ਪ੍ਰੈੱਸ ਸਕੱਤਰ ਇੰਦਰਜੀਤ, ਜਗਜੀਤ ਸਿੰਘ ਜੋਨੀ, ਸੋਨੂ ਮਿਲਾਪ ਵੀ ਮੌਜੂਦ ਸਨ।

LEAVE A REPLY

Please enter your comment!
Please enter your name here