ਪ੍ਰੈੱਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਇਕਾਈ ਖਡੂਰ ਸਾਹਿਬ ਦਾ ਕੀਤਾ ਗਿਆ ਗਠਨ

0
343

* ਸੁਖਵਿੰਦਰ ਸਿੰਘ ਸਹੋਤਾ ਪ੍ਰਧਾਨ ਤੇ ਨਿਸ਼ਾਨ ਜੌਹਲ ਬਣੇ ਮੀਤ ਪ੍ਰਧਾਨ
ਚੋਹਲਾ ਸਾਹਿਬ/ਤਰਨਤਾਰਨ, (ਨਈਅਰ)-ਪ੍ਰੈੱਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ ਦੀ ਅਗਵਾਈ ਹੇਠ ਪੱਤਰਕਾਰ ਸੁਖਵਿੰਦਰ ਸਿੰਘ ਸਹੋਤਾ ਦੇ ਦਫ਼ਤਰ ਵਿਖੇ ਹੋਈ। ਜਿਸ ਵਿਚ ਪੱਤਰਕਾਰਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਦੀ ਖਡੂਰ ਸਾਹਿਬ ਇਕਾਈ ਦਾ ਪ੍ਰਧਾਨ ਪੱਤਰਕਾਰ ਸੁਖਵਿੰਦਰ ਸਿੰਘ ਸਹੋਤਾ ਤੇ ਮੀਤ ਪ੍ਰਧਾਨ ਨਿਸ਼ਾਨ ਸਿੰਘ ਜੌਹਲ ਨੂੰ ਚੁਣਿਆ ਗਿਆ।ਇਸ ਤੋਂ ਇਲਾਵਾ ਇਸ ਮੌਕੇ ਸਰਬਸੰਮਤੀ ਨਾਲ ਹਰਪਾਲ ਸਿੰਘ ਕੰਗ ਨੂੰ ਖਡੂਰ ਸਾਹਿਬ ਇਕਾਈ ਦਾ ਸਰਪ੍ਰਸਤ ਨਿਯੁਕਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ ਨੇ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹਨ।ਇਸ ਲਈ ਸਰਕਾਰ ਨੂੰ ਪੱਤਰਕਾਰਾਂ ਨੂੰ ਆਉਂਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਉਸਾਰੂ ਕਦਮ ਪੁੱਟਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੂੰ ਗੰਭੀਰ ਹੋਣਾ ਚਾਹੀਦਾ ਹੈ।ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਸੁਖਵਿੰਦਰ ਸਿੰਘ ਸਹੋਤਾ ਤੇ ਮੀਤ ਪ੍ਰਧਾਨ ਨਿਸ਼ਾਨ ਸਿੰਘ ਜੌਹਲ ਨੇ ਯੂਨੀਅਨ ਮੈਂਬਰਾਂ ਦਾ ਧੰਨਵਾਦ ਕਰਦਿਆਂ ਹੋਇਆ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਤਹਿਸੀਲ ਪੱਧਰ ’ਤੇ ਪੱਤਰਕਾਰਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸੁਚਾਰੂ ਯਤਨ ਕੀਤੇ ਜਾਣਗੇ। ਇਸ ਮੌਕੇ ਇੰਦਰਜੀਤ ਸਿੰਘ,ਨਿਤਿਨ ਜੋਸ਼ੀ, ਤਰਸੇਮ ਸਿੰਘ ਭੁਪਾਲ,ਪਰਮਜੀਤ ਸਿੰਘ ਪੰਛੀ,ਸੁਖਦੇਵ ਰਾਜ ਸੁੱਖ, ਪਲਵਿੰਦਰ ਸਿੰਘ ਵਾਲੀਆ,ਨਰਿੰਦਰਪਾਲ ਸਿੰਘ ਕਾਲੜਾ,ਪ੍ਰਦੀਪ ਸਿੰਘ ਵਿੱਕੀ,ਅਮਨ ਸਹੋਤਾ, ਸਿੰਬਲਪ੍ਰੀਤ ਸਿੰਘ ਸਹੋਤਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here