ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,6 ਅਕਤੂਬਰ
ਪੰਜਾਬ ਅੰਦਰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੌਰਾਨ ਆਪ ਸਰਕਾਰ ਦੇ ਨਾਦਰਸ਼ਾਹੀ ਫੁਰਮਾਨ ਦੀ ਜੀ ਹਜੂਰੀ ਕਰਦਿਆਂ ਕੁਝ ਪ੍ਰਸਾਸ਼ਨਿਕ ਅਧਿਕਾਰੀਆਂ ਵੱਲੋਂ ਕਥਿਤ ਮਿਲੀਭੁਗਤ ਨਾਲ ਦਾਖਲ ਹੋਏ ਨਾਮਜਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ, ਜੋ ਵੱਡੇ ਪੱਧਰ ‘ਤੇ ਜਿੱਥੇ ਲੋਕਤੰਤਰ ਦਾ ਕਤਲ ਹੈ ਉੱਥੇ ਹੀ ਆਪ ਸਰਕਾਰ ਦੀ ਬੁਖਲਾਹਟ ਵੀ ਹੈ।ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਤਰਨਤਾਰਨ ਦੇ ਮੁੱਖ ਦਫਤਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪ੍ਰੈੱਸ ਵਾਰਤਾ ਦੌਰਾਨ ਪ੍ਰਗਟ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੇ ਸਮੁੱਚੇ ਗਲਤ ਢੰਗ ਨਾਲ ਅਯੋਗ ਕਰਾਰ ਦਿੱਤੇ ਉਮੀਦਵਾਰਾਂ ਦੇ ਹੱਕ ਵਿੱਚ ਨਿੱਤਰਦਿਆਂ ਕਹੇ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਸਰਪੰਚੀ-ਪੰਚੀ ਲਈ ਉਮੀਦਵਾਰਾਂ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਇੱਕ ਹੋਰ ਭੰਬਲਭੂਸਾ ਪਾ ਕੇ ਕਾਗਜ ਭਰਨ ਦਾ ਸਮਾਂ ਬਹੁਤ ਘੱਟ ਦਿੱਤਾ ਅਤੇ ਆਪਣੇ ਚਹੇਤਿਆਂ ਦੀਆਂ ਨਾਮਜਦਗੀ ਫਾਇਲਾਂ ਪ੍ਰਸਾਸ਼ਨ ‘ਤੇ ਸਿਆਸੀ ਦਬਾਅ ਬਣਾ ਕੇ ਜਮਾਂ ਕਰਵਾ ਦਿੱਤੀਆਂ ਅਤੇ ਬਾਕੀ ਉਮੀਦਵਾਰਾਂ ਦੀਆਂ ਫਾਇਲਾਂ ਰੱਦ ਵੀ ਕੀਤੀਆਂ ਅਤੇ ਨਾਮਜਦਗੀ ਪੱਤਰ ਦਾਖਲ ਕਰਨ ਦੇ ਅਖੀਰਲੇ ਦਿਨ ਫਾਇਲਾਂ ਖੋਹ ਕੇ ਪਾੜੀਆਂ ਵੀ ਗਈਆਂ ਜਿਸ ਨੂੰ ਸਾਰੀ ਦੁਨੀਆ ਨੇ ਵੇਖਿਆ ਵੀ ਅਤੇ ‘ਆਪ’ ਸਰਕਾਰ ਦੀ ਕਾਰਗੁਜਾਰੀ ਦੀ ਸਖਤ ਨਿਖੇਧੀ ਵੀ ਕੀਤੀ। ਉਨ੍ਹਾਂ ਕਿਹਾ ਕਿ ਉਹ ਇਨਸਾਫ ਲਈ ਅਦਾਲਤ ਦਾ ਰੁਖ ਕਰ ਰਹੇ ਹਨ ਅਤੇ ਕਿਸੇ ਵੀ ਕੀਮਤ ‘ਤੇ ਭ੍ਰਿਸ਼ਟਚਾਰੀ ਕਰਨ ਵਾਲੇ ਲੋਕਾਂ ਦਾ ਲਿਹਾਜ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਆਮ ਆਦਮੀ ਪਾਰਟੀ ਨੇ ਝੂਠ ਬੋਲ ਕੇ ਸੱਤਾ ਲਈ ਹੈ।ਲਗਭਗ ਢਾਈ ਸਾਲ ਬੀਤ ਜਾਣ ਤੋਂ ਬਾਅਦ ਪੰਜਾਬ ਦੇ ਲੋਕਾਂ ਨਾਲ ਕੀਤਾ ਕੋਈ ਵਾਅਦਾ ਵੀ ਵਫਾ ਨਹੀਂ ਕੀਤਾ,ਜਿਸ ਕਰਕੇ ਪੰਜਾਬ ਦੇ ਪਿੰਡਾਂ ਦੇ ਲੋਕ ਆਪ ਦੇ ਨੁਮਾਇੰਦਿਆਂ ਨੂੰ ਪਿੰਡਾਂ ਵਿੱਚ ਵੜਣ ਨਹੀਂ ਦਿੰਦੇ ਅਤੇ ਭਗਵੰਤ ਮਾਨ ਨੂੰ ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਮਿਲ ਰਹੀ ਵੱਡੀ ਹਾਰ ‘ਤੇ ਪਰਦਾ ਪਾਉਣ ਲਈ ਖੂਨੀ ਝੜਪਾਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਦੂਸਰੀਆਂ ਪਾਰਟੀਆਂ ਦੇ ਲੋਕ ਕਾਗਜ ਦਾਖਲ ਨਾ ਕਰਨ ਤੇ ਪਿੰਡਾਂ ਵਿੱਚ ਧੱਕੇ ਨਾਲ ‘ਆਪ’ ਦੇ ਨੁਮਾਇੰਦਿਆਂ ਨੂੰ ਸਰਬਸੰਮਤੀ ਨਾਲ ਹੋਈ ਚੋਣ ਦਾ ਨਾਮ ਦੇ ਕੇ ਸਾਰੀਆਂ ਹੀ ਨਲਾਇਕੀਆਂ ਛੁਪਾਈਆਂ ਜਾ ਸਕਣ ਪਰ ਲੋਕਤੰਤਰ ਅਤੇ ਇਨਸਾਫ ਪਸੰਦ ਭਾਰਤੀ ਜਨਤਾ ਪਾਰਟੀ ਇਵੇਂ ਨਹੀਂ ਹੋਣ ਦੇਵੇਗੀ। ਉਨਾਂ ਮਿਲੀ ਭੁਗਤ ਕਰਨ ਵਾਲੇ ਪ੍ਰਸਾਸ਼ਨ ਦੇ ਅਧਿਕਾਰੀਆਂ ਨੂੰ ਤਾੜਣਾ ਕੀਤੀ ਕਿ ਉਹ ਅਦਾਲਤੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇਸ ਮੌਕੇ ‘ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਜ਼ਿਲ੍ਹਾ ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਮੀਤ ਪ੍ਰਧਾਨ ਰਿਤੇਸ਼ ਚੋਪੜਾ,ਮੀਤ ਪ੍ਰਧਾਨ ਨੇਤਰਪਾਲ ਸਿੰਘ,ਮੀਤ ਪ੍ਰਧਾਨ ਜਸਕਰਨ ਸਿੰਘ,ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਵਿਨੀਤ ਪਾਸੀ,ਸਕੱਤਰ ਰੋਹਿਤ ਵੇਦੀ, ਸਕੱਤਰ ਗੌਰਵ ਚੋਪੜਾ,ਸਕੱਤਰ ਵਿਜੇ ਵਿਨਾਇਕ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਕਿਸਾਨ ਮੋਰਚਾ ਪ੍ਰਧਾਨ ਡਾ.ਅਵਤਾਰ ਸਿੰਘ ਵੇਈਂਪੂਈ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਪੱਟੀ ਕੋ-ਕਨਵੀਨਰ ਜਸਕਰਨ ਸਿੰਘ,ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਲਵਿੰਦਰ ਸਿੰਘ ਰੈਸ਼ੀਆਣ,ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ,ਸਰਕਲ ਪ੍ਰਧਾਨ ਨਰਿੰਦਰ ਸਿੰਘ, ਸਰਕਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ, ਸਰਕਲ ਪ੍ਰਧਾਨ ਗੌਰਵ ਦੇਵਗਨ,ਸਰਕਲ ਪ੍ਰਧਾਨ ਹਰਪਾਲ ਸੋਨੀ,ਸਰਕਲ ਪ੍ਰਧਾਨ ਡਾ. ਮਨਦੀਪ ਸਿੰਘ ਠਰੂ,ਸਰਕਲ ਪ੍ਰਧਾਨ ਪਵਨ ਕੁੰਦਰਾ,ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ, ਸਰਕਲ ਪ੍ਰਧਾਨ ਸਾਹਿਬ ਸਿੰਘ ਝਾਮਕਾ, ਸਰਕਲ ਪ੍ਰਧਾਨ ਡਾ.ਦਵਿੰਦਰ ਕੁਮਾਰ, ਸਰਕਲ ਪ੍ਰਧਾਨ ਕਾਰਜ ਸਿੰਘ ਸ਼ਾਹ,ਸਰਕਲ ਪ੍ਰਧਾਨ ਜਸਬੀਰ ਸਿੰਘ,ਸਰਕਲ ਪ੍ਰਧਾਨ ਸਾਹਿਬ ਸਿੰਘ,ਸਰਕਲ ਪ੍ਰਧਾਨ ਸਤਨਾਮ ਸਿੰਘ,ਸਰਕਲ ਪ੍ਰਧਾਨ ਮਹਿਤਾਬ ਸਿੰਘ, ਸਰਕਲ ਪ੍ਰਧਾਨ ਦਲਜੀਤ ਸਿੰਘ, ਸਰਕਲ ਪ੍ਰਧਾਨ ਸੁਰੇਸ਼ ਕੁਮਾਰ ਪਿੰਕਾ,ਰਾਜ ਕੁਮਾਰ ਚੋਪੜਾ,ਸੰਜੀਵ ਚੋਪੜਾ,ਸੁਭਾਸ਼ ਬਾਠ,ਸਾਹਿਬ ਸਿੰਘ ਝਾਮਕਾ,ਡਾ.ਬਲਵਿੰਦਰ ਸਿੰਘ ਪੰਡੋਰੀ, ਕਾਬਲ ਸਿੰਘ ਸੇਖਚੱਕ,ਬਲਵੰਤ ਸਿੰਘ ਅਲਾਦੀਨਪੁਰ,ਬਚਿੱਤਰ ਸਿੰਘ ਅਲਾਵਲਪੁਰ, ਬਾਬਾ ਹਰਜਿੰਦਰ ਸਿੰਘ ਕੱਦਗਿੱਲ,ਸਾਬਕਾ ਸਰਪੰਚ ਸਤਨਾਮ ਸਿੰਘ ਸ਼ਾਹ,ਜਥੇਦਾਰ ਖੁਸ਼ਪਿੰਦਰ ਸਿੰਘ ਬ੍ਰਹਮਪੁਰਾ,ਮਨਜੀਤ ਸਿੰਘ ਮੰਨਣ,ਬਾਬਾ ਸਰਵਨ ਸਿੰਘ ਸ਼ਹੀਦ ਮਾਲਚੱਕ ਅਤੇ ਹੋਰ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਸਨ।