ਪੰਚਾਇਤ ਘਰ ਬਿਆਸ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ

0
112

ਡੀ ਐਸ ਪੀ ਬਾਬਾ ਬਕਾਲਾ, ਐਸ ਐਚ ਓ ਬਿਆਸ ਅਤੇ ਪੁਲਿਸ ਅਧਿਕਾਰੀ ਪੁੱਜੇ

ਬਿਆਸ (ਬਲਰਾਜ ਸਿੰਘ ਰਾਜਾ): ਗ੍ਰਾਮ ਪੰਚਾਇਤ ਘਰ ਬਿਆਸ ਵਿਖੇ ਸਰਪੰਚ ਬਿਆਸ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਰਪੰਚ ਬਿਆਸ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਤਹਿਤ ਵਿੱਢੀ ਮੁਹਿੰਮ ਦਾ ਹਿੱਸਾ ਬਣਦਿਆਂ ਅੱਜ ਬਿਆਸ ਵਿੱਚ ਨਸ਼ਿਆਂ ਦੇ ਖਿਲਾਫ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕਰਦੇ ਹੋਏ ਪੰਚਾਇਤ ਮੈਂਬਰ, ਮੋਹਤਵਾਰ, ਪਿੰਡ ਵਾਸੀ ਇਕੱਤਰ ਹੋਏ ਸਨ।ਉਨ੍ਹਾਂ ਦੱਸਿਆ ਕਿ ਸੈਮੀਨਾਰ ਦੌਰਾਨ ਡੀ ਐਸ ਪੀ ਬਾਬਾ ਬਕਾਲਾ ਸਾਹਿਬ ਸੁਖਵਿੰਦਰਪਾਲ ਸਿੰਘ, ਐਸ ਐਚ ਓ ਬਿਆਸ ਸਬ ਇੰਸਪੈਕਟਰ ਸਤਨਾਮ ਸਿੰਘ ਅਤੇ ਸਾਂਝ ਸਟਾਫ ਸਣੇ ਹੋਰ ਪੁਲਿਸ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਪੁੱਜੇ।ਸੈਮੀਨਾਰ ਦੌਰਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਨਸ਼ੇ ਦੇ ਖਿਲਾਫ ਮੁਹਿੰਮ ਚਲਾ ਕੇ ਪ੍ਰਣ ਲਿਆ ਗਿਆ ਕਿ ਜੇਕਰ ਸਾਡੇ ਪਿੰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਕਰਦਾ ਹੈ ਤਾਂ ਉਸ ਨੂੰ ਪੁਲਿਸ ਦੇ ਹਵਾਲੇ ਕੀਤਾ ਜਾਵੇਗਾ ਅਤੇ ਪਿੰਡ ਨੂੰ ਨਸ਼ਿਆਂ ਤੋਂ ਰਹਿਤ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਸੈਮੀਨਾਰ ਦੌਰਾਨ ਪੁਲੀਸ ਪ੍ਰਸ਼ਾਸਨ ਵਲੋਂ ਪੁੱਜੇ ਪੁਲਿਸ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਪਿੰਡ ਬਿਆਸ ਦੀ ਪੰਚਾਇਤ ਅਤੇ ਸਥਾਨਕ ਲੋਕਾਂ ਵਲੋਂ ਨਸ਼ੇ ਦੇ ਖਿਲਾਫ ਚਲਾਈ ਮੁਹਿੰਮ ਵਿੱਚ ਪੁਲਿਸ ਪ੍ਰਸ਼ਾਸ਼ਨ ਦਾ ਡੱਟ ਕੇ ਸਾਥ ਦਿੱਤਾ ਜਾਵੇਗਾ।

ਇਸ ਮੌਕੇ ਅਮਰਜੀਤ ਸਿੰਘ, ਰਣਜੀਤ ਸਿੰਘ, ਸੰਦੀਪ ਸਿੰਘ, ਗੀਤਾ, ਕੁਸਮ, ਭੁਪਿੰਦਰ ਕੌਰ (ਸਾਰੇ ਮੈਂਬਰ ਪੰਚਾਇਤ), ਚਮਨ ਲਾਲ, ਪ੍ਰਧਾਨ ਰਾਮ ਸਰੂਪ, ਪ੍ਰਧਾਨ ਅਸ਼ੋਕ ਕੁਮਾਰ, ਮੋਹਨ ਸਿੰਘ, ਮੁਖਤਿਆਰ ਸਿੰਘ, ਕੁਲਵੰਤ ਸਿੰਘ, ਸੁਖਦੇਵ ਸਿੰਘ, ਝਿਰਮਲ ਸਿੰਘ, ਰਾਜਿੰਦਰ ਸਿੰਘ, ਮਿਸਤਰੀ ਮੁਖਤਿਆਰ ਸਿੰਘ, ਸਾਜਨ, ਵਿਸ਼ਾਲ, ਸਤਪਾਲ, ਲਵਜੀਤ ਸਿੰਘ, ਜਗੀਰ ਸਿੰਘ, ਜੁਸਫ, ਸਲੀਮ, ਸਨੀ, ਗੌਤਮ, ਰਾਜ ਕੁਮਾਰ, ਪ੍ਰਦੀਪ ਸਿੰਘ ਸਨੀ, ਰਾਜੇਸ਼ ਕੁਮਾਰ, ਰਾਕੇਸ਼ ਕੁਮਾਰ, ਮੱਖਣ, ਅਸ਼ੋਕ ਕੁਮਾਰ ਗੱਗੂ, ਦਾਤਾ ਰਾਮ, ਕਾਲੀ, ਇੰਦਰਜੀਤ ਸਿੰਘ, ਸੁਖਜਿੰਦਰ ਸਿੰਘ, ਸੁਰਿੰਦਰ ਸਿੰਘ, ਸੋਵੀਰ ਸਿੰਘ, ਅਮਨ, ਵਿੱਕੀ, ਲੱਖਾ ਸਿੰਘ, ਕਸ਼ਮੀਰ ਸਿੰਘ, ਸ਼ਮਸ਼ੇਰ ਸਿੰਘ, ਸਰਬਜੀਤ ਸਿੰਘ, ਦਰਬਾਰਾ ਸਿੰਘ ਆਦਿ ਹਾਜਿਰ ਸਨ।

LEAVE A REPLY

Please enter your comment!
Please enter your name here