ਪੰਜਾਬੀ ਸਾਹਿਤ ਸਬਾ ਬਾਬਾ ਬਕਾਲਾ ਸਾਹਿਬ ਵੱਲੋਂ ਪ੍ਰਵਾਸੀ ਸਾਹਿਤਕਾਰ

0
126

ਗਿਆਨੀ ਸੰਤੋਖ ਸਿੰਘ ਆਸਟਰੇਲੀਆ ਦਾ ਰੂਬਰੂ ਅਤੇ ਸਨਮਾਨ ਸਮਾਗਮ
ਬਾਬਾ ਬਕਾਲਾ ਸਾਹਿਬ 11 ਅਪ੍ਰੈਲ
ਅੱਜ ਇੱਥੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਸਾ: ਸਰਪੰਚ ਸਰਬਜੀਤ ਸਿੰਘ ਸੰਧੂ (ਸਾ: ਚੇਅਰਮੈਨ ਪੀ.ਏ.ਡੀ.ਬੀ.) ਦੇ ਉੱਦਮ ਸਦਕਾ ਉਨ੍ਹਾਂ ਦੇ ਗ੍ਰਹਿ ਵਿਖੇ ਪ੍ਰਵਾਸੀ ਸਾਹਿਤਕਾਰ ਗਿਆਨੀ ਸੰਤੋਖ ਸਿੰਘ ਆਸਟਰੇਲੀਆ ਨਾਲ ਇਕ ਰੂਬਰੂ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਗਿਆਨੀ ਸੰਤੋਖ ਸਿੰਘ ਆਸਟਰੇਲੀਆ ਨੇ ਜਿੱਥੇ ਆਪਣੀ ਜ਼ਿੰਦਗੀ ਦੇ ਮਿੱਠੇ ਕੌੜੇ ਤਜਰਬੇ ਸਾਂਝੇ ਕੀਤੇ ਅਤੇ ਹਾਜ਼ਰ ਲੇਖਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਬੜੀ ਤਸੱਲੀ ਪੂਰਵਕ ਦਿੱਤੇ । ਬਹੁਤ ਹੀ ਸਾਦੇ, ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਰਪੰਚ ਸਰਬਜੀਤ ਸਿੰਘ ਸੰਧੂ ਵੱਲੋਂ ਸਭ ਆਇਆਂ ਦਾ ਧੰਨਵਾਦ ਕੀਤਾ ਗਿਆ ਅਤੇ ਗਿਆਨੀ ਸੰਤੋਖ ਸਿੰਘ ਆਸਟਰੇਲੀਆ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਤਸਵੀਰ ਅਤੇ ਦੋਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਦਰਜਨ ਦੇ ਕਰੀਬ ਪੁਸਤਕਾਂ ਦੇ ਰਚੇਤਾ ਅਤੇ ‘ਜਗਤ ਤਾਇਆ’ ਵਜੋਂ ਮਸ਼ਹੂਰ ਹੋਏ ਗਿਆਨੀ ਸੰਤੋਖ ਸਿੰਘ ਨੇ ਆਪਣੀ ਨਵੀਂ ਪੁਸਤਕ “ਸ਼੍ਰੋਮਣੀ ਅਕਾਲੀ ਦਲ ਅਤੇ ਕੁਝ ਹੋਰ ਲੇਖ” ਵੀ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੀ ਲਾਇਬਰੇਰੀ ਲਈ ਭੇਟ ਕੀਤੀ । ਮੰਚ ਸੰਚਾਲਨ ਕਰ ਰਹੇ ਸਭਾ ਦੇ ਮੱੁਖ ਸੰਚਾਲਕ ਸ਼ੇਲੰਿਦਰਜੀਤ ਸਿੰਘ ਰਾਜਨ ਨੇ ਸਮਾਗਮ ਨੂੰ ਤਰਤੀਬ ਦਿੰਦਿਆਂ ਗਿ: ਸੰਤੋਖ ਸਿੰਘ ਨੂੰ ਜੀ ਆਇਆਂ ਕਿਹਾ ਅਤੇ ਸਰਪੰਚ ਸਰਬਜਤਿ ਸਿੰਘ ਸੰਧੂ ਦਾ ਧੰਨਵਾਦ ਕੀਤਾ । ਇਸ ਮੌਕੇ ਗਾਇਕ ਮੱਖਣ ਭੈਣੀਵਾਲਾ ਅਤੇ ਗੁਰਮੇਜ ਸਹੋਤਾ ਨੇ ਆਪਣੀ ਗਾਇਕੀ ਦੇ ਜੌਹਰ ਦਿਖਾਏ । ਇਸ ਮੌਕੇ ਸਭਾ ਦੇ ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਸੀ: ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ ਸਾ: ਬੀ.ਈ.ਈ.ਓ., ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਸੁਖਦੇਵ ਸਿੰਘ ਭੱੁਲਰ ਸਾ: ਸੀਨੀਅਰ ਮੈਨੇਜਰ ਪੰਜਾਬ ਸਕੂਲ ਸਿਿਖਆ ਬੋਰਡ, ਨਿਰਮਲ ਸਿੰਘ ਬੇਦਾਦਪੁਰ ਜਨਰਲ ਸਕੱਤਰ ਪੈਨਸ਼ਨਰਜ਼ ਐਸੋਸੀਏਸ਼ਨ, ਗੁਰਮੇਜ ਸਿੰਘ ਸਹੋਤਾ, ਗੁਰਪ੍ਰੀਤ ਸਿੰਘ ਧੰਜਲ, ਸਰਬਜੀਤ ਸਿੰਘ ਪੱਡਾ, ਮੱਖਣ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਅਠੌਲਾ, ਕੈਪਟਨ ਸਿੰਘ ਅਤੇ ਹੋਰ ਸਖਸ਼ੀਅਤਾਂ ਨੇ ਹਾਜ਼ਰੀ ਭਰੀ ।

LEAVE A REPLY

Please enter your comment!
Please enter your name here