ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਨੂੰ ਦਿੱਤਾ ਮੰਗ ਪੱਤਰ
ਬਾਬਾ ਬਕਾਲਾ ਸਾਹਿਬ, 28 ਜੁਲਾਈ
ਅੱਜ ਇੱਥੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਸਬੰਧਿਤ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਵੱਲੋਂ ਮਨੀਪੁਰ ਵਿਖੇ ਪਿਛਲੇ ਸਮੇਂ ਦੌਰਾਨ ਵਾਪਰੀ ਅਤਿ ਘਿਨਾਉਣੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਰੋਸ ਵਿਖਾਵਾ ਕੀਤਾ ਗਿਆ ਅਤੇ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਰਾਹੀਂ, ਸਬ ਡਵੀਜਨਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਮੈਡਮ ਅਲਕਾ ਕਾਲੀਆ ਨੂੰ ਸੌਪਿਆ ਗਿਆ । ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਜਕਾਰਨੀ ਮੈਂਬਰ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲੰਿਦਰਜੀਤ ਸਿੰਘ ਰਾਜਨ ਨੇ ਕਿਹਾ ਕਿ ਮਨੀਪੁਰ ਵਿੱਚ 3 ਮਈ ਦੀ ਰਾਤ ਨੂੰ ਇੱਕ ਹਜ਼ਾਰ ਲੋਕਾਂ ਦੀ ਹਥਿਆਰਬੰਦ ਭੀੜ ਵੱਲੋਂ ਕਾਂਗਪੋਕਪੀ ਜ਼ਿਲ੍ਹੇ ਦੇ ਸੈਕੁਲ ਥਾਣੇ ਦੇ ਪਿੰਡਾਂ ਵਿੱਚ ਦਾਖਲ ਹੋ ਕੇ ਕੁੱਕੀ ਲੋਕਾਂ ਦੇ ਘਰਾਂ ‘ਤੇ ਯੋਜਨਾਬੱਧ ਹਮਲੇ ਕਾਰਨ ਭਾਰੀ ਸਾੜਫੂਕ, ਲੁੱਟਮਾਰ ਅਤੇ ਕਤਲੇਆਮ ਹੋਇਆ ਸੀ, ਜਿਸ ਤੋਂ ਬਚਦੇ ਹੋਏ 21, 42 ਅਤੇ 52 ਸਾਲਾਂ ਦੀਆਂ ਤਿੰਨ ਕੁੱਕੀ ਔਰਤਾਂ ਅਤੇ ਦੋ ਮਰਦ ਉਥੋਂ ਨਿਕਲ ਕੇ ਦੌੜਦੇ ਹੋਏ ਪੁਲੀਸ ਦੀ ਗੱਡੀ ਵਿੱਚ ਲੁਕ ਗਏ। ਪ੍ਰੰਤੂ ਭੀੜ ਵੱਲੋਂ ਉਹਨਾ ਨੂੰ ਪੁਲੀਸ ਤੋਂ ਖੋਹ ਕੇ ਗੈਂਗ ਰੇਪ ਕੀਤਾ ਗਿਆ ਅਤੇ 4 ਮਈ ਨੂੰ ਕੱਪੜੇ ਉਤਾਰ ਨਗਨ ਪਰੇਡ ਕੀਤੀ ਗਈ। ਜਦੋਂ 21 ਸਾਲਾ ਕੁੜੀ ਦੇ ਪਿਉ ਅਤੇ 19 ਸਾਲਾ ਭਰਾ ਨੇ ਇਸ ਦਰਿੰਦਗੀ ਦਾ ਵਿਰੋਧ ਕੀਤਾ ਤਾਂ ਭੀੜ ਵੱਲੋਂ ਉਹਨਾ ਦੋਵਾਂ ਦਾ ਮੌਕੇ ‘ਤੇ ਕਤਲ ਕਰ ਦਿੱਤਾ ਗਿਆ ਅਤੇ ਉਸ ਕੁੜੀ ਨਾਲ ਭੀੜ ਵੱਲੋਂ ਗੈਂਗ ਰੇਪ ਕੀਤਾ ਗਿਆ । ਤੀਸਰੀ 52 ਸਾਲਾ ਔਰਤ ਦਾ ਪਤੀ ਭਾਰਤੀ ਫੌਜ ਵਿੱਚੋਂ ਸੂਬੇਦਾਰ ਰਿਟਾਇਰ ਹੋਇਆ ਸੀ ਅਤੇ ਉਹ ਕਾਰਗਿਲ ਵਾਰ ਅਤੇ ਸ਼੍ਰੀਲੰਕਾ ਵਿੱਚ ਭੇਜੀ ਗਈ ਭਾਰਤੀ ਸ਼ਾਂਤੀ ਸੈਨਾ ਵਿੱਚ ਸ਼ਾਮਲ ਰਿਹਾ ਸੀ । ਪਰ ਦੁੱਖ ਦੀ ਗੱਲ ਇਹ ਹੈ ਕਿ ਸੂਬਾ ਅਤੇ ਕੇਂਦਰ ਸਰਕਾਰਾਂ ਨੇ ਇਸ ਦਾ ਕੋਈ ਨੋਟਿਸ ਨਹੀਂ ਲਿਆ । ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਨੇ ਪ੍ਰਧਾਨ ਮੰਤਰੀ ਨਰਿੰਧਰ ਮੋਦੀ ਪਾਸੋਂ ਮੰਗ ਕੀਤੀ ਕਿ ਉਕਤ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਫਾਹੇ ਲਾਇਆ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਘਿਨਾਉਣੀ ਹਰਕਤ ਨਾ ਕਰ ਸਕੇ । ਇਸ ਮੌਕੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਸੁਖਵੰਤ ਕੌਰ ਵੱਸੀ (ਪ੍ਰਧਾਨ ਮਹਿਲਾ ਵਿੰਗ), ਗੁਰਨਾਮ ਕੌਰ ਚੀਮਾਂ, ਗੁਰਮੀਤ ਕੌਰ ਬੱਲ, ਸੁਖਦੇਵ ਸਿੰਘ ਭੱੁਲਰ (ਸਾ: ਸੀ: ਮੈਨੇਜਰ ਪੰਜਾਬ ਸਕੂਲ ਸਿਿਖਆ ਬੋਰਡ), ਡਾ: ਕੁਲਵੰਤ ਸਿੰਘ ਬਾਠ (ਸਾ: ਵੈਟਰਨਰੀ ਅਫਸਰ), ਮੱਖਣ ਸਿੰਘ ਭੈਣੀਵਾਲਾ (ਸਾ: ਬੀ.ਈ.ਈ.ਓ.), ਮਾਸਟਰ ਮਨਜੀਤ ਸਿੰਘ ਵੱਸੀ, ਮਾਸਟਰ ਅਮਰਜੀਤ ਸਿੰਘ ਘੱੁਕ, ਮਾਸਟਰ ਲਖਵਿੰਦਰ ਸਿੰਘ ਮਾਨ ਹਵੇਲੀਆਣਾ, ਸਰਬਜੀਤ ਸਿੰਘ ਪੱਡਾ, ਬਲਵਿੰਦਰ ਸਿੰਘ ਅਠੌਲਾ, ਅਰਜਿੰਦਰ ਸਿੰਘ ਬੁਤਾਲਵੀ, ਗੁਰਮੇਜ ਸਿੰਘ ਸਹੋਤਾ, ਨਿਰਮਲ ਸਿੰਘ ਚੀਮਾਂ ਆਦਿ ਹਾਜ਼ਰ ਸਨ ।
Boota Singh Basi
President & Chief Editor