ਪੰਜਾਬੀ ਸਿਨੇਮਾ ਨੂੰ ਵਿਲੱਖਣਤਾ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਗਿੱਪੀ ਗਰੇਵਾਲ ਅਤੇ ਗੁਰਪ੍ਰੀਤ ਘੁੱਗੀ ਦੀ ਨਵੀਂ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’
ਪੰਜਾਬੀ ਗਾਇਕ ਅਤੇ ਨਾਇਕ ਗਿੱਪੀ ਗਰੇਵਾਲ ਆਉਣ ਵਾਲੀ 13 ਸਤੰਬਰ ਨੂੰ ਸਿਨੇਮਾਘਰਾਂ ‘ਚ ਪਰਦਾਪੇਸ਼ ਹੋਣ ਜਾ ਰਹੀ ਆਪਣੀ ਨਵੀਂ ਪੰਜਾਬੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਨੂੰ ਲੈ ਕੇ ਕਾਫੀ ਚਰਚਾਵਾਂ ‘ਚ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਸਾਲ 2016 ‘ਚ ਰਿਲੀਜ਼ ਫਿਲਮ ‘ਅਰਦਾਸ’ ਅਤੇ 2019 ਵਿੱਚ ਰਿਲੀਜ਼ ਫ਼ਿਲਮ ‘ਅਰਦਾਸ ਕਰਾਂ’ ਤੋਂ ਹੱਟ ਕੇ ਹੁਣ ਇਸ ਫ਼ਿਲਮ ਵਿੱਚ ਕੁਝ ਨਵਾਂ ਕਰਨ ਦੀ ਕੋਸ਼ਿਸ ਕੀਤੀ ਗਈ ਹੈ। ਗਿੱਪੀ ਗਰੇਵਾਲ, ਜੈਸਮੀਨ ਭਸੀਨ ਅਤੇ ਗੁਰਪ੍ਰੀਤ ਘੁੱਗੀ ਸਟਾਰਰ ਇਸ ਫ਼ਿਲਮ ਦਾ ਟ੍ਰੇਲਰ ਇਨਸਾਨ ਦੇ ਜੀਵਨ ਅਤੇ ਸੰਘਰਸ਼ਾਂ ਦੀ ਝਲਕ ਪੇਸ਼ ਕਰਦਾ ਹੈ, ਉਨ੍ਹਾਂ ਬੋਝਾਂ ਨੂੰ ਉਜਾਗਰ ਕਰਦਾ ਹੈ। ਜੀਓ ਸਟੂਡਿਓਜ਼’, ‘ਹੰਬਲ ਮੋਸ਼ਨ ਪਿਕਚਰਜ਼’ ਅਤੇ ‘ਪਨੋਰਮਾ ਸਟੂਡਿਓਜ਼’ ਵੱਲੋਂ ਪ੍ਰੋਡਿਊਸ ਇਸ ਫ਼ਿਲਮ ਦੇ ਨਿਰਮਾਤਾ ਰਵਨੀਤ ਕੌਰ ਗਰੇਵਾਲ, ਜਯੋਤੀ ਦੇਸ਼ਪਾਂਡੇ, ਕੁਮਾਰ ਮੰਗਤ ਪਾਠਕ, ਅਭਿਸ਼ੇਕ ਪਾਠਕ, ਦਿਵਿਆ ਧਮੀਜਾ, ਮੁਰਲੀਧਰ ਛਤਵਾਨੀ, ਸੰਜੀਵ ਜੋਸ਼ੀ, ਭਾਨਾ ਐੱਲ ਏ ਅਤੇ ਵਿਨੋਦ ਅਸਵਾਲ ਹਨ।ਗਿੱਪੀ ਗਰੇਵਾਲ ਵਲੋਂ ਖੁਦ ਲਿਖੀ ਅਤੇ ਨਿਰਦੇਸ਼ਿਤ ਇਸ ਫ਼ਿਲਮ ਵਿੱਚ ਅਦਾਕਾਰਾ ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਤੋਂ ਇਲਾਵਾ ਪ੍ਰਿੰਸ ਕੰਵਲਜੀਤ ਸਿੰਘ, ਨਿਰਮਲ ਰਿਸ਼ੀ, ਗੁਰਪ੍ਰੀਤ ਘੁੱਗੀ, ਜੱਗੀ ਸਿੰਘ, ਪ੍ਰਿੰਸ ਕੰਵਲਜੀਤ ਸਿੰਘ, ਰਘੂਬੀਰ ਬੋਲੀ, ਰੁਪਿੰਦਰ ਰੂਪੀ, ਰਾਣਾ ਜੰਗ ਬਹਾਦਰ, ਸਰਦਾਰ ਸੋਹੀ, ਮਲਕੀਤ ਰੋਣੀ, ਰਵਿੰਦਰ ਮੰਡ ਅਤੇ ਤਾਨਿਆ ਮਹਾਜਨ ਆਦਿ ਨਾਮੀ ਸਿਤਾਰੇ ਵੀ ਅਹਿਮ ਭੂਮਿਕਾ ਚ ਨਜ਼ਰ ਆਉਣਗੇ। ਉਮੀਦ ਹੈ ਕਿ ਇਹ ਫਿਲਮ ਚੰਗਾ ਸਿਨੇਮਾ ਦੇਖਣ ਵਾਲੇ ਦਰਸ਼ਕਾਂ ਦੀ ਪਸੰਦ ‘ਤੇ ਖਰੀ ਉੱਤਰੇਗੀ ।
ਹਰਜਿੰਦਰ ਸਿੰਘ