ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਭਾਜਪਾ ਉਮੀਦਵਾਰਾਂ ਨੂੰ ਜਿਤਾਉਣਾ ਜਰੂਰੀ- ਹਰਦੀਪ ਗਿੱਲ

0
32
ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਭਾਜਪਾ ਉਮੀਦਵਾਰਾਂ ਨੂੰ ਜਿਤਾਉਣਾ ਜਰੂਰੀ- ਹਰਦੀਪ ਗਿੱਲ
ਰਸੂਲਪੁਰ ਦੇ ਕਈ ਦਰਜਨ ਪਰਿਵਾਰ ਭਾਜਪਾ ਵਿੱਚ ਹੋਏ ਸ਼ਾਮਲ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,21 ਅਪ੍ਰੈਲ
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਸੂਲਪੁਰ ਵਿਖੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਪਾਰਟੀ,ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ।ਭਾਜਪਾ ਆਗੂ ਤੇ ਹਲਕਾ ਇੰਚਾਰਜ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਵੱਲੋਂ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਭਾਜਪਾ ਵਿੱਚ ਜੀ ਆਇਆਂ ਆਖਿਆ ਗਿਆ ਅਤੇ ਪਾਰਟੀ ਵੱਲੋਂ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ‘ਤੇ ਬੋਲਦਿਆਂ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਦੇਸ਼ ਵਿੱਚੋਂ ਗਰੀਬੀ ਮਿਟਾਉਣ ਦੀ ਸਮਰੱਥਾ ਰੱਖਦੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਰੀਬ ਵਰਗ ਦੀ ਭਲਾਈ ਲਈ ਕਈ ਯੋਜਨਾਵਾਂ ਉਲੀਕੀਆਂ,ਜਿਸ ਦੇ ਸਾਰਥਕ ਨਤੀਜੇ ਨਿਕਲੇ ਹਨ।ਉਨ੍ਹਾਂ ਕਿਹਾ ਕਿ ਅੱਜ ਤੱਕ ਕੇਂਦਰ ਵਿੱਚ ਰਹੀਆਂ ਸਰਕਾਰਾਂ ਨੇ ਗਰੀਬ ਵਰਗ ਦੀ ਬੇਹਤਰੀ ਲਈ ਕੋਈ ਖਾਸ ਉਪਰਾਲੇ ਨਹੀਂ ਕੀਤੇ।ਉਨ੍ਹਾਂ ਕਿਹਾ ‌ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ‌ਭਾਜਪਾ ਉਮੀਦਵਾਰਾਂ ਨੂੰ ਜਿਤਾਉਣਾ ਸਮੇਂ ਦੀ ਪ੍ਰਮੁੱਖ ਲੋੜ ਹੈ।ਇਸ ਮੌਕੇ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਪਾਰਟੀ ਦਾ ਡੱਟ ਕੇ ਸਾਥ ਦੇਣ ਦਾ ਵਿਸ਼ਵਾਸ ਦਿਵਾਇਆ ਤੇ ਕਿਹਾ ਕਿ ਉਹ ਇੰਨਾ ਲੋਕ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਇਸ ਮੌਕੇ ‘ਤੇ ਚੇਅਰਮੈਨ ਕੰਵਰਵੀਰ ਸਿੰਘ ਮੰਜ਼ਿਲ, ਮੰਡਲ ਪ੍ਰਧਾਨ ਸੁਪਨਦੀਪ ਸਿੰਘ ਸਾਬੀ,ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਸੰਜੀਵ ਕੁਮਾਰ , ਮਬਲਜਿੰਦਰ ਸਿੰਘ, ਸਰਬਜੀਤ ਸਿੰਘ,ਬਲਵੰਤ ਸਿੰਘ,ਸਰਬਜੀਤ ਸਿੰਘ ਖਾਨਕੋਟ ‌ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here