ਪੰਜਾਬ ਦੀ  ਮਾਨ ਸਰਕਾਰ ਨੇ ਨਾਜਾਇਜ਼ ਮਾਈਨਿੰਗ, ਭ੍ਰਿਸ਼ਟਾਚਾਰ ਅਤੇ ਗੈਰ-ਕਾਨੂੰਨੀ ਕਾਰਵਾਈਆਂ ਵਿਰੁੱਧ ਆਪਣੀ ‘ਜ਼ੀਰੋ ਟੋਲਰੈਂਸ’ ਨੀਤੀ ਦੀ ਪੁਸ਼ਟੀ ਕੀਤੀ

0
135

ਪਠਾਨਕੋਟ ‘ਚ ਗੈਰ-ਕਾਨੂੰਨੀ ਮਾਈਨਿੰਗ ਕਰਵਾ ਰਹੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਗ੍ਰਿਫਤਾਰ

ਮੌਕੇ ਤੋਂ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਵੀ ਬਰਾਮਦ ਕੀਤਾ

ਪਠਾਨਕੋਟ/ਚੰਡੀਗੜ੍ਹ, 29 ਦਸਂਬਰ

ਗੈਰ-ਕਾਨੂੰਨੀ ਮਾਈਨਿੰਗ ‘ਤੇ ਸਖਤ ਰੁਖ ਅਖਤਿਆਰ ਕਰਦੇ ਹੋਏ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਪਠਾਨਕੋਟ ‘ਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਵੱਡੀ ਕਾਰਵਾਈ ਕੀਤੀ ਹੈ।  ਪ੍ਰਸ਼ਾਸਨ ਨੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਗ੍ਰਿਫਤਾਰ ਕਰ ਲਿਆ ਹੈ।  ਜੋਗਿੰਦਰ ਪਾਲ ‘ਤੇ ਨਾਜਾਇਜ਼ ਮਾਈਨਿੰਗ ਕਰਵਾਉਣ ਦਾ ਦੋਸ਼ ਹੈ।

ਦੱਸ ਦੇਈਏ ਕਿ “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰਕੇ ਭ੍ਰਿਸ਼ਟਾਚਾਰ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਆਪਣੀ ‘ਜ਼ੀਰੋ ਟੋਲਰੈਂਸ’ ਨੀਤੀ ਦੀ ਪੁਸ਼ਟੀ ਕੀਤੀ ਹੈ।

ਸ਼ੁੱਕਰਵਾਰ ਨੂੰ ਰਾਵੀ ਨਦੀ ਦੇ ਨੇੜੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਦੀ ਪਤਨੀ ਦੀ ਮਲਕੀਅਤ ਵਾਲੀ ਇਕ ਕਰੱਸ਼ਰ ਵਾਲੀ ਜਗ੍ਹਾ ‘ਤੇ ਗੈਰ-ਕਾਨੂੰਨੀ ਮਾਈਨਿੰਗ ਦਾ ਪਤਾ ਲੱਗਾ।  ਐਸ.ਡੀ.ਓ ਮਾਈਨਿੰਗ ਮੌਕੇ ‘ਤੇ ਪਹੁੰਚੇ ਸਨ।  ਜਿਨ੍ਹਾਂ ਨੇ ਪੋਕਲੇਨ ਮਸ਼ੀਨਾਂ ਅਤੇ ਟਿੱਪਰਾਂ ਰਾਹੀਂ ਵੱਡੀ ਮਾਤਰਾ ਵਿੱਚ ਮਾਈਨਿੰਗ ਹੋਣ ਦੀ ਪੁਸ਼ਟੀ ਕੀਤੀ ਹੈ।

ਜੋਗਿੰਦਰ ਪਾਲ ਭੋਆ ਨੇ ਵੀ ਕਾਨੂੰਨੀ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ।  ਪਰ ਪ੍ਰਸ਼ਾਸਨ ਨੇ ਉਸ ਨੂੰ ਅਤੇ ਉਸ ਦੇ ਇੱਕ ਸਾਥੀ ਸੁਰਜੀਤ ਸਿੰਘ ਉਰਫ਼ ਲਾਡੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ।  ਮੌਕੇ ਤੋਂ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਵੀ ਬਰਾਮਦ ਕੀਤਾ ਗਿਆ ਹੈ।

ਮਾਈਨਿੰਗ ਅਧਿਕਾਰੀ ਦੇ ਬਿਆਨਾਂ ’ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਸਮੇਤ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।

LEAVE A REPLY

Please enter your comment!
Please enter your name here