ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਦਾ ਅੰਮ੍ਰਿਤਸਰ ਵਿਖੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ

0
87
ਜ਼ਿਲ੍ਹਾ ਲੋਕ ਸੰਪਰਕ ਦਫ਼ਤਰਅੰਮ੍ਰਿਤਸਰ

ਬਿਆਸ ਪੁੱਜਣ ਤੇ ਹਲਕਾ ਵਿਧਾਇਕ ਟੌਂਗਜੰਡਿਆਲਾ ਪੁੱਜਣ ਤੇ ਕੈਬਨਿਟ ਮੰਤਰੀ ਈ.ਟੀ.ਓ. ਅਤੇ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਪੁੱਜਣ ਤੇ ਵਿਧਾਇਕਾ ਜੀਵਨਜੋਤ ਕੌਰ ਅਤੇ ਹੋਰ ਨੇਤਾਵਾਂ ਨੇ ਕੀਤਾ ਭਰਵਾਂ ਸਵਾਗਤ

ਕੇਂਦਰ ਵਲੋਂ ਗਣਤੰਤਰ ਦਿਵਸ ਮੌਕੇ ਝਾਂਕੀ ਸ਼ਾਮਲ ਨਾ ਕਰਕੇ ਪੰਜਾਬ ਨਾਲ ਕੀਤਾ ਵਿਤਕਰਾ – ਈ.ਟੀ.ਓ.

ਆਮ ਲੋਕਾਂ ਵਲੋਂ ਝਾਕੀਆਂ ਪ੍ਰਦਰਸ਼ਿਤ ਕਰਨ ਤੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ

ਅੰਮ੍ਰਿਤਸਰ, 31 ਜਨਵਰੀ 2024—

ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਕੱਢੀਆਂ ਗਈਆਂ ਝਾਂਕੀਆਂ ਦਾ ਅੰਮ੍ਰਿਤਸਰ ਜਿਲ੍ਹੇ ਵਿੱਚ ਪਹੁੰਚਣ ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

ਅੰਮ੍ਰਿਤਸਰ ਜਿਲ੍ਹੇ ਦੇ ਬਿਆਸ ਖੇਤਰ ਵਿੱਚ ਝਾਂਕੀਆਂ ਦੇ ਦਾਖਲ ਹੁੰਦੇ ਹੋਏ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਸਕੂਲੀ ਬੱਚਿਆਂ ਵਲੋਂ ਸਵਾਗਤ ਕੀਤਾ ਗਿਆ।

ਇਹ ਝਾਕੀਆਂ ਬਿਆਸ ਤੋਂ ਰਈਆਟਾਂਗਰਾਜੰਡਿਆਲਾ ਗੁਰੂ ਵਿਖੇ ਪਹੁੰਚਣ ਤੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਸਵਾਗਤ ਕੀਤਾ। ਇਸ ਮੌਕੇ ਜਿੱਥੇ ਵੱਡੀ ਗਿਣਤੀ ਲੋਕ ਖਾਸਕਰ ਮਹਿਲਾਵਾਂ ਅਤੇ ਬੱਚੇ ਪੰਜਾਬ ਦੀ ਵਿਰਾਸਤ ਅਤੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਨੂੰ ਦੇਖਣ ਲਈ ਪਹੁੰਚੇ। ਜੰਡਿਆਲਾ ਵਿਖੇ ਝਾਕੀ ਦੇ ਪੁੱਜਣ ਤੇ ਸਰਕਾਰੀ ਸਕੂਲ ਤਾਰਾਗੜ੍ਹਸਰਕਾਰੀ ਸਕੂਲ ਗਹਿਰੀ ਮੰਡੀਸਰਕਾਰੀ ਸਕੂਲ ਲੜਕੇ ਜੰਡਿਆਲਾ ਅਤੇ ਸਰਕਾਰੀ ਕੰਨਿਆ ਸਕੂਲ ਜੰਡਿਆਲਾ ਦੇ ਪ੍ਰਿੰਸੀਪਲਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਝਾਕੀ ਦਾ ਸਵਾਗਤ ਕੀਤਾ ਅਤੇ ਪੰਜਾਬ ਦੇ ਅਮੀਰ ਵਿਰਸੇ ਨੂੰ ਜਾਣਿਆ।

ਸ: ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਪੂਰੇ ਸੂਬੇ ਤੇ ਵਿੱਚ ਨਿਕਲ ਰਹੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਦੇ ਆਜ਼ਾਦੀ ਇਤਿਹਾਸਨਾਰੀ ਸ਼ਕਤੀ ਅਤੇ ਸੱਭਿਆਚਾਰ ਬਾਰੇ ਵੱਡੀ ਜਾਣਕਾਰੀ ਭਰਪੂਰ 16 ਫੁੱਟ ਉੱਚੀ, 14 ਫੁੱਟ ਚੌੜੀ, 30 ਫੁੱਟ ਲੰਬੀ ਇਹ ਝਾਕੀਆਂ ਜਿਲ੍ਹੇ ਦੇ ਪ੍ਰਮੁੱਖ ਸਥਾਨਾਂ ਤੋਂ ਗੁਜਰਣਗੀਆਂ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਕੇ ਪੰਜਾਬ ਨਾਲ ਵਿਤਕਰਾ ਕੀਤਾ ਹੈ। ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਹੀ ਦਿੱਤੀਆਂ ਹਨ ਅਤੇ ਸਭ ਤੋਂ ਵੱਧ ਫਾਂਸੀ ਦੇ ਫੰਦੇ ਵੀ ਪੰਜਾਬੀਆਂ ਨੇ ਹੀ ਚੁੰਮੇ ਹਨ।

ਕੈਬਨਿਟ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਇਨ੍ਹਾਂ ਝਾਕੀਆਂ ਵਿੱਚ ਜ਼ਲਿ੍ਹਆਂ ਵਾਲੇ ਬਾਗ ਦੀ ਘਟਨਾ ਦੇ ਚਿਤਰਣ ਤੋਂ ਇਲਾਵਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘਸ਼ਹੀਦ ਕਰਤਾਰ ਸਿੰਘ ਸਰਾਭਾਸ਼ਹੀਦ ਊਧਮ ਸਿੰਘਬਾਬਾ ਸੋਹਣ ਸਿੰਘ ਭਕਨਾਲਾਲਾ ਲਾਜਪਤ ਰਾਏਸ਼ਹੀਦ ਸੁਖਦੇਵਲਾਲਾ ਹਰਦਿਆਲਸਰਦਾਰ ਅਜੀਤ ਸਿੰਘਬਾਬਾ ਖੜਕ ਸਿੰਘਮਦਨ ਲਾਲ ਢੀਂਗਰਾਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੇ ਚਿੱਤਰ ਸ਼ਾਮਲ ਹਨ।

ਇਸੇ ਤਰ੍ਹਾਂ ਦੂਜੀ ਝਾਕੀ ਰਾਹੀਂ ਮਹਿਲਾ ਸਸ਼ਕਤੀਕਰਨ ਤੇ ਜ਼ੋਰ ਦੇਣ ਲਈ ਮਹਾਨ ਸਿੱਖ ਮਹਿਲਾ ਮਾਈ ਭਾਗੋ ਜੀ ਦੀ ਇਕ ਵਿਸ਼ਾਲ ਪ੍ਰਤਿਮਾ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੀਪੇਟਰੀ ਇੰਸਟੀਚਿਊਟ ਫਾਰ ਗਰਲਜ਼ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਦੀਆਂ ਤਸਵੀਰਾਂ ਦਰਸਾਈਆਂ ਗਈਆਂ ਹਨ। ਜਦਕਿ ਤੀਜੀ ਝਾਕੀ ਜ਼ਰੀਏ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ।      

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਮੈਡਮ  ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਦੇਸ਼ ਨੂੰ ਖਾਦ ਸੁਰੱਖਿਆ ਵਿੱਚ ਆਤਮ ਨਿਰਭਰ ਬਣਾਉਣ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਸ਼ਹਾਦਤਾਂ ਦੇਣ ਵਾਲੇ ਲੋਕਾਂ ਦੀ ਧਰਤੀ ਹੈ ਅਤੇ ਇਸ ਦੀ ਝਾਕੀ ਨੂੰ ਪਰੇਡ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਸੀ। ਉਨਾਂ ਕਿਹਾ ਕਿ ਕੇਂਦਰ ਨੇ ਹਮੇਸ਼ਾਂ ਹੀ ਪੰਜਾਬ ਨਾਲ ਵਿਤਕਰਾ ਕੀਤਾ ਹੈ।

ਝਾਕੀਆਂ ਦੇਖਣ ਉਪਰੰਤ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈਜਿਸ ਰਾਹੀਂ ਉਨ੍ਹਾਂ ਨੂੰ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਤੇ ਅਮੀਰ ਵਿਰਾਸਤ ਅਤੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਬਾਰੇ ਹੋਰ ਨੇੜਿਓਂ ਜਾਨਣ ਦਾ ਮੌਕਾ ਮਿਲਿਆ।

ਉਨ੍ਹਾਂ ਇਹ ਵੀ ਕਿਹਾ ਕਿ ਇਹ ਉਪਰਾਲਾ ਸਾਡੇ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਅਤੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਤੋਂ ਜਾਣੂ ਕਰਵਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।

ਇਸ ਮੌਕੇ ਐਸ.ਡੀ.ਐਮ. ਬਾਬਾ ਬਕਾਲਾ ਸ: ਅਮਨਦੀਪ ਸਿੰਘਬੀ.ਡੀ.ਪੀ.ਓ. ਰਈਆ ਅਮਨਦੀਪ ਸਿੰਘ ਮੰਨਣਚੇਅਰਮੈਨ ਛਨਾਖ ਸਿੰਘਚੇਅਰਮੈਨ ਡਾ. ਗੁਰਵਿੰਦਰ ਸਿੰਘਚੇਅਰਮੈਨ ਅਸ਼ੋਕ ਤਲਵਾਰਚੇਅਰਮੈਨ ਸ: ਜਸਪ੍ਰੀਤ ਸਿੰਘਮੈਡਮ ਸੁਰਿੰਦਰ ਕੌਰਸ: ਸਤਿੰਦਰ ਸਿੰਘਸਮੂਹ ਬਲਾਕ ਪ੍ਰਧਾਨ ਜੰਡਿਆਲਾ ਗੁਰੂਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਮਨੀਸ਼ ਅਗਰਵਾਲਸ੍ਰੀ ਸਤਪਾਲ ਸੋਖੀਸ੍ਰੀ ਰਵਿੰਦਰ ਹੰਸਐਡਵੋਕੇਟ ਰਮਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਕੈਪਸ਼ਨ :  ਝਾਕੀਆਂ ਦਾ ਜੰਡਿਆਲਾ  ਵਿਖੇ ਪੁੱਜਣ ਤੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਸਵਾਗਤ ਕਰਦੇ ਹੋਏ।

ਝਾਕੀਆਂ ਦਾ ਬਿਆਸ ਵਿਖੇ ਪੁੱਜਣ ਤੇ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਸਵਾਗਤ ਕਰਦੇ ਹੋਏ।

ਝਾਕੀਆਂ ਦਾ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਪੁੱਜਣ ਤੇ ਹਲਕਾ ਵਿਧਾਇਕ ਮੈਡਮ ਜੀਵਨਜੋਤ ਕੌਰ ਸਵਾਗਤ ਕਰਦੇ ਹੋਏ।

LEAVE A REPLY

Please enter your comment!
Please enter your name here