ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ
ਚੰਡੀਗੜ੍ਹ, 28 ਅਪ੍ਰੈਲ:
ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ’ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਹੈ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ ’ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ।
ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ “ਫੇਸਬੁੱਕ ਲਾਈਵ” ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 0“he35OPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ।
ਸਿਬਿਨ ਸੀ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।
Whats1pp ਚੈਨਲ ਦਾ ਲਿੰਕ:
https://whatsapp.com/channel/0029VaX1fbp297536NZL2702
——
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਹ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 28 ਅਪਰੈਲ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ ਜ਼ਿੰਦਾਦਿਲ ਇਨਸਾਨ ਸਨ। ਉਹ ਬਤੌਰ ਪੱਤਰਕਾਰ ‘ਦਿ ਹਿੰਦੂ’ਅਖ਼ਬਾਰ ਨਾਲ ਜੁੜੇ ਹੋਏ ਸਨ।
ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਪੰਧੇਰ ਦਾ ਚਲੇ ਜਾਣਾ ਮੀਡੀਆ ਭਾਈਚਾਰੇ ਅਤੇ ਸਮਾਜ ਲਈ ਬਹੁਤ ਵੱਡਾ ਘਾਟਾ ਹੈ ੍ਟ ਉਨ੍ਹਾਂ ਕਿਹਾ ਕਿ ਸ੍ਰੀ ਪੰਧੇਰ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।
ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
———-