ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ 1 ਜਨਵਰੀ 2026 ਤੋਂ ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਤੁਰੰਤ ਕੀਤੀ ਜਾਵੇ।

0
12
Subject: ਪ੍ਰੈਸ ਨੋਟ

ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ 1 ਜਨਵਰੀ 2026 ਤੋਂ ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਤੁਰੰਤ ਕੀਤੀ ਜਾਵੇ।

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ,ਚੰਡੀਗੜ੍ਹ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ ਪੱਤਰ ਲਿਖਕੇ ਕੀਤੀ ਮੰਗ।
ਕੋਟਕਪੂਰਾ , 27 ਸਤੰਬਰ ( ਸ਼ਿਵਨਾਥ ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਅਤੇ ਸੂਬਾ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਂ ਇੱਕ ਪੱਤਰ ਲਿਖਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਤੁਰੰਤ ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇ ਤੇ ਇਸ ਦੀ ਰਿਪੋਰਟ 1 ਜਨਵਰੀ 2026 ਤੋਂ ਲਾਗੂ ਕੀਤੀ ਜਾਵੇ।
 ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪੰਜਾਬ ਵਿੱਚ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਆਪਣੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਦੀ ਸਧਾਈ ਲਈ ਸਾਲ1968,1978, 1986,1996,2006 ਅਤੇ ਸਾਲ 2016 ਵਿੱਚ ਕ੍ਰਮਵਾਰ ਪਹਿਲਾ ਦੂਜਾ ,ਤੀਜਾ, ,ਚੌਥਾ, ਪੰਜਵਾਂ ਅਤੇ ਛੇਵਾਂ ਤਨਖਾਹ ਕਮਿਸ਼ਨ ਸਥਾਪਿਤ ਕਰਕੇ ਲਾਗੂ ਕੀਤੇ ਜਾ ਚੁੱਕੇ ਹਨ। ਇਹ ਵਿਸ਼ੇਸ਼ ਤੌਰ ਤੇ ਜ਼ਿਕਰਯੋਗ ਹੈ ਕਿ ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਆਪਣੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਦੀ ਮਿਤੀ 1 ਜਨਵਰੀ 2026 ਤੋਂ ਸੁਧਾਈ ਕਰਨ ਲਈ ਅੱਠਵੇਂ ਕੇਂਦਰੀ ਤਨਖਾਹ ਕਮਿਸ਼ਨ ਦੀ ਸਥਾਪਨਾਂ ਕੀਤੀ ਹੋਈ ਹੈ ਅਤੇ ਇਸ ਕਮਿਸ਼ਨ ਨੇ ਪਿਛਲੇ ਕਾਫੀ ਸਮੇਂ ਤੋਂ ਆਪਣਾ ਕੰਮ ਕਰਨਾ ਵੀ ਸ਼ੁਰੂ ਕੀਤਾ ਹੋਇਆ ਹੈ। ਦੂਸਰੇ ਪਾਸੇ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਆਪਣੇ ਸਾਢੇ ਚਾਰ ਸਾਲਾਂ ਦੇ ਰਾਜਭਾਗ ਦੌਰਾਨ ਹੁਣ ਤੱਕ ਮਿਤੀ 1 ਜਨਵਰੀ 2016 ਤੋਂ ਲਾਗੂ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦਾ ਬਣਦਾ ਸਾਰਾ ਬਕਾਇਆ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੇਣ ਵਿੱਚ ਬੁਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ।
ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਨਾਂਹ ਪੱਖੀ ਪਹੁੰਚ ਦੀ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿੱਚ ਵਿਆਪਕ ਨਿਖੇਧੀ ਹੋ ਰਹੀ ਹੈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵੀ ਦਿਨੋ ਦਿਨ ਤਿੱਖਾ ਹੋ ਰਿਹਾ ਹੈ ।
 ਆਗੂਆਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਤੁਰੰਤ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇ ਅਤੇ ਇਸ ਦੀ ਰਿਪੋਰਟ ਮਿਤੀ 1 ਜਨਵਰੀ 2026 ਤੋਂ ਲਾਗੂ ਕੀਤੀ ਜਾਵੇ।

LEAVE A REPLY

Please enter your comment!
Please enter your name here