ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ-ਮਾਨ

0
195

ਪੰਜਾਬ ਸਰਕਾਰ ਲਗਾਤਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲਾਂ ਵਿੱਚ ਘਿਰ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਹੁਣ ਮੁੱਖ ਮੰਤਰੀ ਮਾਨ ਨੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ..”

ਜ਼ਿਕਰ ਕਰ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ (2 ਮਾਰਚ) ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਦੀਆਂ ਸੁਰੱਖਿਆ ਏਜੰਸੀਆਂ ਅਮਨ-ਕਾਨੂੰਨ ਨਾਲ ਜੁੜੇ ਸਾਰੇ ਮੁੱਦਿਆਂ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਗੀਆਂ। ਦੱਸ ਦੇਈਏ ਕਿ ਸੁਰੱਖਿਆ ਗਰਿੱਡ ਨੂੰ ਮਜ਼ਬੂਤ ਕਰਨ ਲਈ CRPF ਅਤੇ ਇਸ ਦੀ ਵਿਸ਼ੇਸ਼ ਦੰਗਾ ਵਿਰੋਧੀ ਯੂਨਿਟ ਦੇ ਲਗਭਗ 1,900 ਜਵਾਨ ਪੰਜਾਬ ਭੇਜੇ ਜਾ ਰਹੇ ਹਨ।
ਕੇਂਦਰੀ ਬਲ ਦੀਆਂ 18 ਕੰਪਨੀਆਂ ਪੰਜਾਬ ਵਿੱਚ 6 ਤੋਂ 16 ਮਾਰਚ ਤੱਕ ਤਾਇਨਾਤ ਰਹਿਣਗੀਆਂ।

LEAVE A REPLY

Please enter your comment!
Please enter your name here